ਨਰਾਤਰਿਆਂ ਤੇ ਦੁਰਗਾ ਅਸ਼ਟਮੀ ਦੇ ਪ੍ਰਬੰਧਾਂ ਦਾ ਜਾਇਜ਼ਾ
ਇੱਥੋਂ ਦੇ ਮਾਤਾ ਸ੍ਰੀ ਕਾਲੀ ਦੇਵੀ ਮੰਦਰ ਵਿਖੇ 11 ਅਕਤੂਬਰ ਤੋਂ 19 ਅਕਤੂਬਰ ਤੱਕ ਅੱਸੂ ਦੇ ਨਰਾਤਰਿਆਂ ਅਤੇ ਦੁਰਗਾ ਅਸ਼ਟਮੀ ਦੌਰਾਨ ਵੱਡੀ ਗਿਣਤੀ ਸ਼ਰਧਾਲੂਆਂ ਦੀ ਆਮਦ ਸਬੰਧੀ ਪ੍ਰਬੰਧ ਜੰਗੀ ਪੱਧਰ ’ਤੇ ਜਾਰੀ ਹਨ। ਇਨ੍ਹਾਂ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਡਿਪਟੀ...
ਇੱਥੋਂ ਦੇ ਮਾਤਾ ਸ੍ਰੀ ਕਾਲੀ ਦੇਵੀ ਮੰਦਰ ਵਿਖੇ 11 ਅਕਤੂਬਰ ਤੋਂ 19 ਅਕਤੂਬਰ ਤੱਕ ਅੱਸੂ ਦੇ ਨਰਾਤਰਿਆਂ ਅਤੇ ਦੁਰਗਾ ਅਸ਼ਟਮੀ ਦੌਰਾਨ ਵੱਡੀ ਗਿਣਤੀ ਸ਼ਰਧਾਲੂਆਂ ਦੀ ਆਮਦ ਸਬੰਧੀ ਪ੍ਰਬੰਧ ਜੰਗੀ ਪੱਧਰ ’ਤੇ ਜਾਰੀ ਹਨ। ਇਨ੍ਹਾਂ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਏ ਡੀ ਸੀ ਅਨੁਪ੍ਰਿਤਾ ਜੌਹਲ ਸਮੇਤ ਐਡਵਾਈਜ਼ਰੀ ਕਮੇਟੀ ਦੇ ਮੈਂਬਰਾਂ ਸੀ ਏ ਅਜੇ ਅਲੀਪੁਰੀਆ, ਸੰਜੇ ਸਿੰਗਲਾ ਅਤੇ ਡਾ. ਰਾਜ ਕੁਮਾਰ ਗੁਪਤਾ ਨਾਲ ਉਚ ਪੱਧਰੀ ਬੈਠਕ ਕੀਤੀ ਗਈ।
ਡਿਪਟੀ ਕਮਿਸ਼ਨਰ ਨੇ ਮੰਦਰ ’ਚ ਪੁੱਜਣ ਵਾਲੇ ਸ਼ਰਧਾਲੂਆਂ ਸਮੇਤ ਦਿਵਿਆਂਗ ਸ਼ਰਧਾਲੂਆਂ ਦੀ ਸਹੂਲਤ ਲਈ ਵੀਲ੍ਹਚੇਅਰਾਂ ਦਾ ਪ੍ਰਬੰਧ ਕਰਨ ਸਮੇਤ ਸ਼ਰਧਾਲੂਆਂ ਲਈ ਲੰਗਰ ਤੇ ਭੰਡਾਰੇ, ਪੀਣ ਵਾਲੇ ਪਾਣੀ, ਬਾਥਰੂਮ, ਸਾਫ਼ ਸਫ਼ਾਈ, ਸਜਾਵਟ ਆਦਿ ਦੇ ਪ੍ਰਬੰਧਾਂ ਦੀ ਸਮੀਖਿਆ ਕੀਤੀ। ਉਨ੍ਹਾਂ ਕਿਹਾ ਕਿ ਸ਼ਰਧਾਲੂਆਂ ਦੀ ਸਹੂਲਤ ਲਈ ਹਰ ਤਰ੍ਹਾਂ ਦੇ ਪੁਖ਼ਤਾ ਇੰਤਜ਼ਾਮ ਕੀਤੇ ਜਾਣਗੇ। ਮੰਦਰ ਦੀ ਉੱਚ ਪੱਧਰੀ ਐਡਵਾਈਜ਼ਰੀ ਕਮੇਟੀ ਦੇ ਮੈਂਬਰ ਡਾ. ਰਾਜ ਕੁਮਾਰ ਗੁਪਤਾ ਨੇ ਦੱਸਿਆ ਕਿ ਸ਼ਾਰਦੀਆ ਨਵਰਾਤਰੀ ਅੱਸੂ ਦੇ ਮਹੀਨੇ ਦੇ ਸ਼ੁਕਲ ਪੱਖ ਦੀ ਪ੍ਰਤੀਪਦਾ ਤਿਥੀ ਦੀ ਸ਼ੁਰੂਆਤ 11 ਅਕਤੂਬਰ ਤੋਂ ਹੋ ਰਹੀ ਹੈ ਅਤੇ ਇਸ ਦੌਰਾਨ ਦੁਰਗਾ ਮਾਂ ਦੇ ਨੌਂ ਰੂਪਾਂ ਦੀ ਵਿਧੀ ਵਿਧਾਨ ਨਾਲ ਅਰਾਧਨਾ ਕੀਤੀ ਜਾਂਦੀ ਹੈ, ਜਿਸ ਲਈ ਪ੍ਰਬੰਧ ਵੱਡੇ ਪੱਧਰ ’ਤੇ ਕੀਤੇ ਜਾ ਰਹੇ ਹਨ।
ਮੈਂਬਰ ਸੀ ਏ ਅਜੇ ਅਲੀਪੁਰੀਆ ਨੇ ਦੱਸਿਆ ਕਿ ਮਾਤਾ ਸ੍ਰੀ ਕਾਲੀ ਦੇਵੀ ਮੰਦਿਰ ਦੀ ਪੂਰੀ ਦੁਨੀਆ ਵਿੱਚ ਮਹਾਨਤਾ ਅਤੇ ਮਾਨਤਾ ਹੈ, ਇਸ ਲਈ ਵੱਡੀ ਗਿਣਤੀ ਸ਼ਰਧਾਲੂ ਇੱਥੇ ਪੁੱਜਦੇ ਹਨ।

