ਪੱਤਰ ਪ੍ਰੇਰਕ
ਲਹਿਰਾਗਾਗਾ, 4 ਅਕਤੂਬਰ
ਹਲਕਾ ਵਿਧਾਇਕ ਐਡਵੋਕੇਟ ਵਰਿੰਦਰ ਗੋਇਲ ਅਤੇ ਜ਼ਿਲ੍ਹਾ ਪੁਲੀਸ ਮੁਖੀ ਮਨਦੀਪ ਸਿੰਘ ਸਿੱਧੂ ਨੇ ਅੱਜ ਸ਼ਾਮ ਸਥਾਨਕ ਨਵੀਂ ਅਨਾਜ ਮੰਡੀ ਵਿਚ ਪਹੁੰਚ ਕੇ ਦਸਹਿਰਾ ਗਰਾਊਂਡ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਵੱਖ ਵੱਖ ਸੁਰੱਖਿਆ ਪ੍ਰਬੰਧਾਂ ਦੀ ਸਮੀਖਿਆ ਕਰਨ ਤੋਂ ਬਾਅਦ ਸਾਰੇ ਪ੍ਰਬੰਧਾਂ ’ਤੇ ਸੰਤੁਸ਼ਟੀ ਪ੍ਰਗਟ ਕੀਤੀ। ਜ਼ਿਕਰਯੋਗ ਹੈ ਕਿ ਨਵੀਂ ਅਨਾਜ ਮੰਡੀ ਵਿੱਚ ਵਿਲੇਜ ਜੈ ਸ੍ਰੀ ਰਾਮਲੀਲਾ ਕਲੱਬ ਵੱਲੋਂ 29ਵਾਂ ਦਸਹਿਰਾ ਉਤਸਵ ਬੜੀ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਵਿਧਾਇਕ ਗੋਇਲ ਨੇ ਇਲਾਕਾ ਵਾਸੀਆਂ ਨੂੰ ਦਸਹਿਰੇ ਦੀ ਵਧਾਈ ਦਿੱਤੀ।