ਸੰਦੌੜ: ਹਲਕਾ ਵਿਧਾਇਕ ਡਾ. ਜਮੀਲ ਉਰ ਰਹਿਮਾਨ ਨੇ ਅੱਜ ਅਨਾਜ ਮੰਡੀ ਦਸੌਂਧਾ ਸਿੰਘ ਵਾਲਾ ਵਿੱਚ ਝੋਨੇ ਦੀ ਖ਼ਰੀਦ ਸ਼ੁਰੂ ਕਰਵਾਈ ਅਤੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ। ਡਾ. ਜਮੀਲ-ਉਰ ਰਹਿਮਾਨ ਨੇ ਕ੍ਰਿਸ਼ਨ ਚੰਦ ਐਂਡ ਕੰਪਨੀ ਦੀ ਦੁਕਾਨ ਤੋਂ ਕਿਸਾਨ ਚਮਕੌਰ ਸਿੰਘ ਵਾਸੀ ਟਿੱਬਾ ਦੇ ਝੋਨੇ ਦੀ ਖਰੀਦ ਸ਼ੁਰੂ ਕਰਵਾਈ। ਖਰੀਦ ਏਜੰਸੀ ਪਨਗ੍ਰੇਨ ਵੱਲੋਂ ਝੋਨੇ ਦੀ ਖਰੀਦ ਕੀਤੀ ਗਈ ਹੈ। ਡਾ. ਮੁਹੰਮਦ ਜਮੀਲ-ਉਰ ਰਹਿਮਾਨ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀਆਂ ਵਿੱਚ ਨਮੀ ਦੀ ਮਿਥੀ ਹੱਦ ਮੁਤਾਬਕ ਹੀ ਝੋਨਾ ਲੈ ਕੇ ਆਉਣ ਤਾਂ ਜੋ ਉਨ੍ਹਾਂ ਨੂੰ ਇਸ ਨੂੰ ਵੇਚਣ ਵਿੱਚ ਕਿਸੇ ਕਿਸਮ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਦੱਸਿਆ ਕਿ ਕਿਸਾਨਾਂ ਨੂੰ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸਮੇਂ ਸਿਰ ਭੁਗਤਾਨ ਸਿੱਧਾ ਉਨ੍ਹਾਂ ਦੇ ਬੈਂਕ ਖ਼ਾਤਿਆਂ ਵਿੱਚ ਕੀਤਾ ਜਾਵੇਗਾ। -ਪੱਤਰ ਪ੍ਰੇਰਕ