ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਸ਼ਹੀਦੀ ਪੁਰਬ ਦੀਆਂ ਤਿਆਰੀਆਂ ਦਾ ਜਾਇਜ਼ਾ

ਪਟਿਆਲਾ ਜ਼ਿਲ੍ਹੇ ’ਚ ਗੁਰੂ ਤੇਗ ਬਹਾਦਰ ਦੇ ਚਰਨ ਛੋਹ 30 ਅਸਥਾਨਾਂ ’ਤੇ ਹੋਣਗੇ ਸਮਾਗਮ
ਪ੍ਰੋਗਰਾਮਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਂਦੇ ਹੋਏ ਡੀ ਸੀ ਡਾ. ਪ੍ਰੀਤੀ ਯਾਦਵ। 
Advertisement

ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਪੁਰਬ ਸਬੰਧੀ ਸਮਾਗਮਾਂ ਦੀ ਲੜੀ ਤਹਿਤ ਪਟਿਆਲਾ ਜ਼ਿਲ੍ਹੇ ਅੰਦਰ ਗੁਰੂ ਜੀ ਦੀ ਚਰਨ ਛੋਹ ਪ੍ਰਾਪਤ 36 ਅਸਥਾਨਾਂ ਵਿੱਚੋਂ 30 ਥਾਈਂ ਸੰਗਤ ਦੇ ਸਹਿਯੋਗ ਅਤੇ ਪ੍ਰਬੰਧਕ ਕਮੇਟੀ ਨਾਲ ਮਿਲ ਕੇ ਸਮਾਗਮ ਉਲੀਕੇ ਗਏ ਹਨ। ਇਸ ਦੌਰਾਨ ਹੀ 18 ਨਵੰਬਰ ਨੂੰ ਪਟਿਆਲਾ ਵਿੱਚ ਮਹਾਨ ਕੀਰਤਨ ਦਰਬਾਰ ਵੀ ਕਰਵਾਇਆ ਜਾ ਰਿਹਾ ਹੈ ਜਦਕਿ ਸ੍ਰੀ ਦਮਦਮਾ ਸਾਹਿਬ ਤੋਂ ਚੱਲਿਆ ਨਗਰ ਕੀਰਤਨ 21 ਨਵੰਬਰ ਨੂੰ ਪਟਿਆਲਾ ਪੁੱੱਜੇਗਾ।

ਇਸ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਪਟਿਆਲਾ ਵੱਲੋਂ ਜਾਰੀ ਤਿਆਰੀਆਂ ਦਾ ਅੱਜ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਜਾਇਜ਼ਾ ਵੀ ਲਿਆ। ਉਨ੍ਹਾਂ ਦੱਸਿਆ ਕਿ ਪਟਿਆਲਾ ਵਿੱਚ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਸਮੇਤ ਗੁਰਦੁਆਰਾ ਮੋਤੀ ਬਾਗ਼ ਸਾਹਿਬ, ਗੁਰਦੁਆਰਾ ਸਾਹਿਬ ਬੀੜ ਬਹਾਦਰਗੜ੍ਹ ਆਦਿ ਪ੍ਰਮੁੱਖ ਗੁਰੂ-ਘਰ ਸਥਿਤ ਹਨ। ਇਸੇ ਤਰ੍ਹਾਂ ਜ਼ਿਲ੍ਹੇ ਦੇ ਪਿੰਡ ਮਹਿਮੂਦਪੁਰ ਜੱਟਾਂ, ਸੀਲ, ਹਰਪਾਲਪੁਰ, ਬੁਧਮੋਰ, ਥੂਹੀ, ਥੜ੍ਹਾ ਸਾਹਿਬ ਸਮਾਣਾ, ਗੁਣੀਕੇ, ਲੰਗ, ਢਕਾਨਕਸੂ ਕਲਾਂ, ਅਗੌਲ, ਕੋਟਲੀ, ਦੋਦੜਾ ਅਤੇ ਟਹਿਲਪੁਰਾ ਵਿੱਚ ਸਥਿਤ ਇਤਿਹਾਸਕ ਗੁਰਦੁਆਰਿਆਂ ਵਿੱਚ ਸਮਾਗਮ ਹੋ ਚੁੱਕੇ ਹਨ।

Advertisement

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਿੰਡਾਂ ਦੀ ਸੰਗਤ ਤੇ ਪੰਚਾਇਤਾਂ ਸਮੇਤ ਲੋਕਲ ਪ੍ਰਬੰਧਕ ਕਮੇਟੀਆਂ ਦੇ ਸਹਿਯੋਗ ਨਾਲ 12 ਨਵੰਬਰ ਨੂੰ ਗੁਰਦੁਆਰਾ ਮਗਰ ਸਾਹਿਬ, 13 ਨੂੰ ਗੁਰਦੁਆਰਾ ਮਹਿੰਦਰਗੰਜ ਰਾਜਪੁਰਾ, 15 ਨੂੰ ਗੁਰਦੁਆਰਾ ਧੰਗੇੜਾ ਸਾਹਿਬ ਤੇ ਬਹਿਰਜੱਛ, 16 ਨੂੰ ਗੁਰਦੁਆਰਾ ਰੋਹਟਾ ਸਾਹਿਬ, ਕਰਹਾਲੀ ਸਾਹਿਬ, ਸਿੰਬੜੋਤੇ ਬੀਬੀਪੁਰ ਖੁਰਦ, 18 ਨਵੰਬਰ ਨੂੰ ਨਨਹੇੜਾ, ਉਗਾਣੀ ਤੇ ਰੀਠਖੇੜੀ ਸਥਿਤ ਗੁਰੂ ਜੀ ਦੇ ਚਰਨ ਛੋਹ ਅਸਥਾਨਾਂ ਵਿਖੇ ਧਾਰਮਿਕ ਸਮਾਗਮ ਕਰਵਾਏ ਜਾਣਗੇ।

ਉਨ੍ਹਾਂ ਇਹ ਵੀ ਦੱਸਿਆ ਕਿ ਸਰਕਾਰ ਵੱਲੋਂ ਗੁਰੂ ਜੀ ਦੀ ਸਦੀਵੀ ਵਿਰਾਸਤ ਨੂੰ ਸਿਜਦਾ ਕਰਦਿਆਂ ਲਾਸਾਨੀ ਸ਼ਹਾਦਤ, ਸੱਚ ਦੇ ਰਾਹ ’ਤੇ ਚੱਲਣ ਦੇ ਸਿਧਾਂਤ ਅਤੇ ਧਾਰਮਿਕ ਆਜ਼ਾਦੀ ਦੇ ਸੰਦੇਸ਼ ਨੂੰ ਸਮੁੱਚੀ ਮਨੁੱਖਤਾ ਤੱਕ ਪਹੁੰਚਾਉਣ ਲਈ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ ਸ਼ਰਧਾ ਭਾਵਨਾ ਨਾਲ ਕਰਵਾਏ ਜਾ ਰਹੇ ਹਨ। ਡਿਪਟੀ ਕਮਿਸ਼ਨਰ ਨੇ ਸਫ਼ਾਈ, ਸੜਕਾਂ ਦੀ ਮੁਰੰਮਤ ਤੇ ਸਜਾਵਟ ਸਮੇਤ ਹੋਰ ਪ੍ਰਬੰਧਾਂ ਬਾਰੇ ਵਿਸਥਾਰ ’ਚ ਚਰਚਾ ਕੀਤੀ ਤੇ ਲੋੜੀਂਦੀਆਂ ਹਦਾਇਤਾਂ ਜਾਰੀ ਕੀਤੀਆਂ।

ਇਸ ਮੌਕੇ ਏ ਡੀ ਸੀ ਦਮਨਜੀਤ ਮਾਨ, ਨਵਰੀਤ ਕੌਰ ਸੇਖੋਂ ਤੇ ਸਿਮਰਪ੍ਰੀਤ ਕੌਰ, ਐੱਸ ਪੀ ਵੈਭਵ ਚੌਧਰੀ, ਐੱਸ.ਡੀ.ਐਮਜ ਡਾ. ਇਸਮਤ ਵਿਜੇ ਸਿੰਘ, ਕਿਰਪਾਲਵੀਰ ਸਿੰਘ, ਹਰਜੋਤ ਕੌਰ, ਰਿਚਾ ਗੋਇਲ, ਏਪੀਆਰਓਜ਼ ਹਰਦੀਪ ਗਹੀਰ ਤੇ ਜਸਤਰਨ ਗਰੇਵਾਲ ਆਦਿ ਵੀ ਮੌਜੂਦ ਸਨ।

Advertisement
Show comments