DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਮੁੱਖ ਮੰਤਰੀ ਦੇ ਦੌਰੇ ਲਈ ਤਿਆਰੀਆਂ ਦਾ ਜਾਇਜ਼ਾ

ਅੱਜ ਰੇਲਵੇ ਓਵਰਬ੍ਰਿਜ ਦਾ ਨੀਂਹ ਪੱਥਰ ਰੱਖਣਗੇ ਭਗਵੰਤ ਮਾਨ

  • fb
  • twitter
  • whatsapp
  • whatsapp
featured-img featured-img
ਮੁੱਖ ਮੰਤਰੀ ਕੈਂਪ ਦਫ਼ਤਰ ਧੂਰੀ ਦੇ ਇੰਚਾਰਜ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਤਿਆਰੀਆਂ ਦਾ ਜਾਇਜ਼ਾ ਲੈਂਦੇ ਹੋਏ।
Advertisement

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ 25 ਜੂਨ ਨੂੰ ਆਪਣੇ ਹਲਕੇ ਦੇ ਧੂਰੀ ਸ਼ਹਿਰ ਅੰਦਰ 54 ਕਰੋੜ ਰੁਪਏ ਦੀ ਲਾਗਤ ਨਾਲ ਬਣ ਰਹੇ ਰੇਲਵੇ ਓਵਰਬ੍ਰਿਜ ਦਾ ਨੀਂਹ ਪੱਥਰ ਰੱਖਣਗੇ। ਉਹ ਹਲਕੇ ਦੇ ਪਿੰਡ ਜਹਾਂਗੀਰ-ਕਹੇਰੂ ਦੀ ਪੰਚਾਇਤੀ ਜਗ੍ਹਾ ’ਤੇ ਤਕਰੀਬਨ 39 ਕਰੋੜ ਦੀ ਲਾਗਤ ਨਾਲ ਬਣਾਏ ਜਾ ਰਹੇ ਸਪੋਰਟਸ ਕੰਪਲੈਕਸ ਦਾ ਨੀਂਹ ਪੱਥਰ ਵੀ ਰੱਖਣਗੇ।

ਮੁੱਖ ਮੰਤਰੀ ਕੈਂਪ ਦਫ਼ਤਰ ਧੂਰੀ ਦੇ ਇੰਚਾਰਜ ਅਤੇ ਲਘੂ ਉਦਯੋਗ ਤੇ ਨਿਰਯਾਤ ਪੰਜਾਬ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਅਤੇ ਚੇਅਰਮੈਨ ਰਾਜਵੰਤ ਸਿੰਘ ਘੁੱਲੀ ਨੇ ਦੱਸਿਆ ਨੇ ਕਿ ਇਸ ਸਬੰਧੀ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਉਨ੍ਹਾਂ ਸ਼ਹਿਰ ਅੰਦਰਲੇ ਰਜਬਾਹੇ ਤੋਂ ਇਲਾਵਾ ਸ਼ਹਿਰ ਧੂਰੀ ਦੇ ਤਿੰਨ ਦਾਖ਼ਲਾ ਰਾਹਾਂ ਦੇ ਸੁੰਦਰੀਕਰਨ ਦਾ ਕੰਮ ਵੀ ਜਲਦੀ ਸ਼ੁਰੂ ਹੋਣ ਦਾ ਦਾਅਵਾ ਕੀਤਾ। ਢਿੱਲੋਂ ਨੇ ਦੱਸਿਆ ਕਿ ਪਿੰਡ ਜਹਾਗੀਰ-ਕਹੇਰੂ ਵਿਖੇ ਮੁੱਖ ਮੰਤਰੀ ਵੱਲੋਂ ਰੱਖੇ ਜਾ ਰਹੇ ਸਪੋਰਟਸ ਕੰਪਲੈਕਸ ਦੇ ਨੀਂਹ ਪੱਥਰ ਮਗਰੋਂ ਇਸ ਥਾਂ ’ਤੇ ਸਵਿੰਮਿੰਗ ਪੂਲ, ਇਨਡੋਰ ਸਟੇਡੀਅਮ, ਟਰੈਕ, ਟੈਨਿਸ ਸਣੇ ਹੋਰ ਗਰਾਊਂਡ ਛੇਤੀ ਹੀ ਤਿਆਰ ਹੋਣਗੇ। ਇਸੇ ਤਰ੍ਹਾਂ ਯੂਨੀਵਰਸਿਟੀ ਕਾਲਜ ਬੇਨੜਾ, ਬਰੜਵਾਲ ਕਾਲਜ ਵਿੱਚ ਕਰੋੜਾਂ ਦੀ ਲਾਗਤ ਨਾਲ ਵੱਡੇ ਪ੍ਰਾਜੈਕਟ ਸ਼ੁਰੂ ਕੀਤੇ ਜਾ ਰਹੇ ਹਨ।

Advertisement

ਮੁੱਖ ਮੰਤਰੀ ਭਗਵੰਤ ਮਾਨ ਦੀ ਆਮਦ ਲਈ ਪ੍ਰਸ਼ਾਸਨਿਕ ਅਧਿਕਾਰੀ ਪੱਬਾਂ ਭਾਰ ਹਨ। ਏ ਡੀ ਸੀ ਸੁਖਚੈਨ ਸਿੰਘ ਪਾਪੜਾ ਨੇ ਦੱਸਿਆ ਕਿ ਮੁੱਖ ਮੰਤਰੀ ਦੀ ਆਮਦ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਹਨ।

Advertisement

Advertisement
×