ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਸੁਰੱਖਿਅਤ ਸਕੂਲ ਵਾਹਨ ਨੀਤੀ ਦੀ ਸਮੀਖਿਆ

ਵਿਦਿਆਰਥੀਆਂ ਦੇ ਸਕੂਲਾਂ ’ਚ ਆਉਣ-ਜਾਣ ਨੂੰ ਸੁਰੱਖਿਅਤ ਬਣਾਉਣ ਲਈ ਲਾਗੂ ਕੀਤੀ ਗਈ ‘ਸੇਫ਼ ਸਕੂਲ ਵਾਹਨ ਪਾਲਿਸੀ’ ਦੇ ਸਬੰਧ ’ਚ ਸੰਗਰੂਰ ਦੇ ਸਕੂਲਾਂ ਦੇ ਪ੍ਰਿੰਸੀਪਲਾਂ ਅਤੇ ਹੋਰਨਾਂ ਜ਼ਿੰਮੇਵਾਰ ਵਿਅਕਤੀਆਂ ਨਾਲ ਆਰ.ਟੀ.ਓ. ਸੰਗਰੂਰ ਨਮਨ ਮੜਕਨ ਵੱਲੋਂ ਮੀਟਿੰਗ ਕੀਤੀ ਗਈ ਅਤੇ ਨੀਤੀ ਨੂੰ...
Advertisement

ਵਿਦਿਆਰਥੀਆਂ ਦੇ ਸਕੂਲਾਂ ’ਚ ਆਉਣ-ਜਾਣ ਨੂੰ ਸੁਰੱਖਿਅਤ ਬਣਾਉਣ ਲਈ ਲਾਗੂ ਕੀਤੀ ਗਈ ‘ਸੇਫ਼ ਸਕੂਲ ਵਾਹਨ ਪਾਲਿਸੀ’ ਦੇ ਸਬੰਧ ’ਚ ਸੰਗਰੂਰ ਦੇ ਸਕੂਲਾਂ ਦੇ ਪ੍ਰਿੰਸੀਪਲਾਂ ਅਤੇ ਹੋਰਨਾਂ ਜ਼ਿੰਮੇਵਾਰ ਵਿਅਕਤੀਆਂ ਨਾਲ ਆਰ.ਟੀ.ਓ. ਸੰਗਰੂਰ ਨਮਨ ਮੜਕਨ ਵੱਲੋਂ ਮੀਟਿੰਗ ਕੀਤੀ ਗਈ ਅਤੇ ਨੀਤੀ ਨੂੰ ਲਾਗੂ ਕਰਨ ਦਾ ਜਾਇਜ਼ਾ ਲਿਆ ਗਿਆ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਨਮਨ ਮੜਕਨ ਨੇ ਸਮੂਹ ਸਕੂਲਾਂ ਮੁਖੀਆਂ ਨੂੰ ਹਦਾਇਤ ਕੀਤੀ ਕਿ ਉਹ ਸੇਫ਼ ਸਕੂਲ ਵਾਹਨ ਨੀਤੀ ਨੂੰ ਹਰ ਹਾਲ ’ਚ ਲਾਗੂ ਕਰਨਾ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਜੇਕਰ ਇਸ ਨੀਤੀ ਨੂੰ ਲਾਗੂ ਕਰਨ ’ਚ ਕੋਈ ਸਕੂਲ ਅਣਗਹਿਲੀ ਵਰਤਦਾ ਹੈ ਤਾਂ ਸਕੂਲ ਪ੍ਰਬੰਧਕਾਂ ਵਿਰੁੱਧ ਨਿਯਮਾਂ ਮੁਤਾਬਕ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਹਦਾਇਤ ਕੀਤੀ ਕਿ ਉਹ ਯਕੀਨੀ ਬਣਾਉਣ ਕਿ 18 ਸਾਲ ਤੋਂ ਘੱਟ ਉਮਰ ਦਾ ਕੋਈ ਵੀ ਵਿਦਿਆਰਥੀ ਆਪਣੇ ਪ੍ਰਾਈਵੇਟ ਵਾਹਨ ਸਕੂਲ ’ਚ ਨਾ ਲੈਕੇ ਆਵੇ। ਉਨ੍ਹਾਂ ਦੱਸਿਆ ਕਿ ਹੁਣ ਟਰਾਂਸਪੋਰਟ ਵਿਭਾਗ ਦੀਆਂ 30 ਸੇਵਾਵਾਂ ਸੇਵਾ ਕੇਂਦਰ ਰਾਹੀਂ ਵੀ ਉਪਲਬਧ ਹਨ।

Advertisement
Advertisement
Show comments