ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਦੇ ਮੈਂਬਰ ਵੱਲੋਂ ਭਲਾਈ ਸਕੀਮਾਂ ਸਬੰਧੀ ਸਮੀਖਿਆ
ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 2 ਜੁਲਾਈ
ਜ਼ਿਲ੍ਹੇ ਵਿੱਚ ਪੋਸਟ ਮੈਟਰਿਕ ਸਕਾਲਰਸ਼ਿਪ ਸਕੀਮ ਤਹਿਤ ਸਾਲ 2024-25 ਦੌਰਾਨ 14,610 ਵਿਦਆਰਥੀਆਂ ਨੂੰ 12.13 ਕਰੋੜ ਰੁਪਏ ਦੀ ਰਾਸ਼ੀ ਵੰਡੀ ਗਈ। ਪ੍ਰਧਾਨ ਮੰਤਰੀ ਆਦਰਸ਼ ਗ੍ਰਾਮ ਯੋਜਨਾ ਅਧੀਨ ਜ਼ਿਲ੍ਹੇ ਦੇ 13 ਪਿੰਡਾਂ ਨੂੰ 20.00 ਲੱਖ ਰੁਪਏ ਪ੍ਰਤੀ ਪਿੰਡ ਦੀ ਰਾਸ਼ੀ ਵੰਡੀ ਗਈ। ਅਸ਼ੀਰਵਾਦ ਸਕੀਮ ਅਧੀਨ 51000 ਰੁਪਏ ਦੀ ਸਹਾਇਤਾ ਲੜਕੀ ਦੇ ਵਿਆਹ ਸਮੇਂ ਲੜਕੀ ਦੇ ਪਿਤਾ ਦੇ ਖਾਤੇ ਵਿੱਚ ਆਨਲਾਈਨ ਸਿਸਟਮ ਰਾਹੀਂ ਟਰਾਂਸਫਰ ਕੀਤੀ ਜਾਂਦੀ ਹੈ। ਸਾਲ 2024-25 ਦੇ 2763 ਲਾਭਪਾਤਰੀਆਂ ਨੂੰ 14.09 ਕਰੋੜ ਰੁਪਏ ਦੀ ਰਾਸ਼ੀ ਵੰਡੀ ਗਈ ਹੈ। ਅੱਤਿਆਚਾਰ ਰੋਕਥਾਮ ਐਕਟ ਤਹਿਤ ਤਕਰੀਬਨ 30 ਕੇਸ ਚੱਲ ਰਹੇ ਹਨ, ਇਨ੍ਹਾਂ ਮੁਕੱਦਮਿਆਂ ਵਿੱਚ ਐਕਟ ਦੇ ਨਿਯਮਾਂ ਅਨੁਸਾਰ ਪੀੜਤਾਂ ਨੂੰ ਪਹਿਲੀ ਅਤੇ ਦੂਜੀ ਕਿਸ਼ਤ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ।
ਇਹ ਜਾਣਕਾਰੀ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਦੇ ਮੈਂਬਰ ਗੁਲਜ਼ਾਰ ਸਿੰਘ ਬੌਬੀ ਵੱਲੋਂ ਜ਼ਿਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਦਫ਼ਤਰ ਵਿਖੇ ਪਹੁੰਚ ਕੇ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਦਾ ਰੀਵਿਊ ਕਰਨ ਮੌਕੇ ਸਾਂਝੀ ਕੀਤੀ ਗਈ। ਇਸ ਮੌਕੇ ਜ਼ਿਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫ਼ਸਰ, ਸੁਖਸਾਗਰ ਸਿੰਘ ਵੱਲੋਂ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਅਸ਼ੀਰਵਾਦ ਸਕੀਮ, ਪੋਸਟ ਮੈਟਰਿਕ ਸਕਾਲਰਸ਼ਿਪ ਸਕੀਮ, ਪ੍ਰਧਾਨ ਮੰਤਰੀ ਆਦਰਸ਼ ਗ੍ਰਾਮ ਯੋਜਨਾ, ਅੱਤਿਆਚਾਰ ਰੋਕਥਾਮ ਐਕਟ 1989 ਤਹਿਤ ਪੀੜਤਾਂ ਨੂੰ ਮੁਆਵਜ਼ਾ ਦੇਣ ਸਬੰਧੀ ਅਤੇ ਅੰਤਰਜਾਤੀ ਵਿਆਹ ਸਕੀਮ ਸਬੰਧੀ ਲਾਭਪਾਤਰੀਆਂ ਨੂੰ ਵੰਡੀ ਰਾਸ਼ੀ ਸਬੰਧੀ ਜਾਣਕਾਰੀ ਦਿੱਤੀ ਗਈ। ਜ਼ਿਲ੍ਹਾ ਫੀਲਡ ਅਫ਼ਸਰ ਕੁਲਵੀਰ ਸਿੰਘ ਬੈਂਕਫਿੰਕੋ ਸੰਗਰੂਰ ਨੇ ਦੱਸਿਆ ਕਿ ਸਾਲ 2025-26 ਦੌਰਾਨ ਸਿੱਧਾ ਕਰਜ਼ਾ ਸਕੀਮ ਅਧੀਨ ਬੀ.ਸੀ. ਅਤੇ ਘੱਟ ਗਿਣਤੀ ਵਰਗ ਨੂੰ 60 ਲੱਖ ਰੁਪਏ ਦੀ ਰਾਸ਼ੀ ਵੰਡੀ ਗਈ ਹੈ। ਪੰਜਾਬ ਅਨੁਸੂਚਿਤ ਜਾਤੀਆਂ ਭੂ-ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਸਹਾਇਕ ਜ਼ਿਲ੍ਹਾ ਮੈਨੇਜਰ ਰਾਕੇਸ਼ ਕੰਡਾਰੀ ਵੱਲੋਂ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਜਿਸ ਵਿੱਚ ਸਿੱਧਾ ਕਰਜ਼ਾ ਸਕੀਮ ਐੱਨਐੱਸਕੇਐੱਫਡੀਸੀ, ਐੱਨਐੱਚਡੀਸੀ ਅਤੇ ਬੈਂਕ ਟਾਈਅੱਪ ਸਕੀਮਾਂ ਸਬੰਧੀ ਜਾਣਕਾਰੀ ਦਿੱਤੀ ਗਈ ਅਤੇ ਦੱਸਿਆ ਗਿਆ ਕਿ ਇਸ ਵਿਭਾਗ ਵੱਲੋਂ ਐੱਸਸੀ ਜਾਤੀਆਂ ਨਾਲ ਸਬੰਧਿਤ ਵਿਅਕਤੀਆਂ ਨੂੰ 1.00 ਲੱਖ ਤੋਂ ਲੈ ਕੇ 30.00 ਲੱਖ ਰੁਪਏ ਦਾ ਕਰਜ਼ਾ ਮੁਹੱਈਆ ਕਰਵਾਇਆ ਜਾਂਦਾ ਹੈ