DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਇਨਕਲਾਬੀ ਵਿਰਾਸਤ ਪ੍ਰਚਾਰ ਮੰਚ ਨੇ ਕਿਸਾਨਾਂ ’ਤੇ ਜਬਰ ਦੀ ਨਿਖੇਧੀ ਕੀਤੀ

ਜਥੇਬੰਦੀ ਦੇ ਸੰਘਰਸ਼ ਦੀ ਹਮਾਇਤ ਕੀਤੀ

  • fb
  • twitter
  • whatsapp
  • whatsapp
Advertisement

ਇਨਕਲਾਬੀ ਵਿਰਾਸਤ ਪ੍ਰਚਾਰ ਮੰਚ ਪੰਜਾਬ ਵੱਲੋਂ ਭਾਰਤੀ ਕਿਸਾਨ ਯੂਨੀਅਨ (ਏਕਤਾ)-ਉਗਰਾਹਾਂ ਦੇ ਆਗੂਆਂ ਦੇ ਘਰਾਂ ਵਿੱਚ ਛਾਪੇ ਮਾਰਨ, ਕਿਸਾਨਾਂ ਉਪਰ ਅੱਥਰੂ ਗੈਸ ਦੇ ਗੋਲੇ ਵਰਾਉਣ ਅਤੇ ਲਾਠੀਚਾਰਜ ਕਰਨ ਦੀ ਸਖ਼ਤ ਨਿਖੇਧੀ ਕੀਤੀ ਹੈ। ਮੰਚ ਦੇ ਪ੍ਰਧਾਨ ਬਲਬੀਰ ਲੌਂਗੋਵਾਲ ਅਤੇ ਜਨਰਲ ਸਕੱਤਰ ਰਾਕੇਸ਼ ਕੁਮਾਰ ਨੇ ਅੱਜ ਲੋਕ ਵਿਰੋਧੀ ਤੇ ਜਾਬਰ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ ’ਤੇ ਪੰਜਾਬ ਪੁਲੀਸ ਵੱਲੋਂ ਬੀ ਕੇ ਯੂ ਉਗਰਾਹਾਂ ਦੇ ਆਗੂਆਂ ਦੇ ਘਰਾਂ ’ਤੇ ਛਾਪੇ ਮਾਰ ਕੇ ਪਿੰਡਾਂ ਵਿੱਚ ਦਹਿਸ਼ਤ ਦਾ ਮਾਹੌਲ ਬਣਾਇਆ ਗਿਆ, ਆਗੂਆਂ/ਕਾਰਕੁਨਾਂ ਦੀਆਂ ਗ੍ਰਿਫ਼ਤਾਰੀਆਂ ਕੀਤੀਆਂ ਗਈਆਂ, ਜਿਉਂਦ ਵਿੱਚ ਪਿੰਡ ਦੀ ਘੇਰਾਬੰਦੀ ਕਰ ਕੇ ਅੱਥਰੂ ਗੈਸ ਦੇ ਗੋਲੇ ਵਰ੍ਹਾਏ ਗਏ ਅਤੇ ਕਈ ਥਾਵਾਂ ਉਪਰ ਲਾਠੀਚਾਰਜ ਕੀਤਾ ਗਿਆ ਅਤੇ ਹਰ ਕਿਸਮ ਦਾ ਜਬਰ ਕੀਤਾ ਗਿਆ ਜੋ ਬੇਹੱਦ ਨਿੰਦਣਯੋਗ ਹੈ। ਮੰਚ ਦੇ ਮੀਤ ਪ੍ਰਧਾਨ ਜੁਝਾਰ ਲੌਂਗੋਵਾਲ, ਵਿੱਤ ਸਕੱਤਰ ਲਾਭ ਛਾਜਲਾ ਅਤੇ ਪ੍ਰੈੱਸ ਸਕੱਤਰ ਜਸਬੀਰ ਨਮੋਲ ਨੇ ਕਿਹਾ ਕਿ ਮੰਚ ਜਥੇਬੰਦੀ ਵੱਲੋਂ ਲੜੇ ਜਾ ਰਹੇ ਇਸ ਹੱਕੀ ਸੰਘਰਸ਼ ਦੀ ਹਮਾਇਤ ਕਰਦੀ ਹੈ ਅਤੇ ਮੰਗ ਕਰਦੀ ਹੈ ਕਿ ਗ੍ਰਿਫ਼ਤਾਰ ਆਗੂਆਂ ਅਤੇ ਕਿਸਾਨਾਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ।

Advertisement
Advertisement
×