ਰਾਈਸ ਮਿੱਲਰਜ਼ ਐਸੋਸੀਏਸ਼ਨ ਜ਼ਿਲ੍ਹਾ ਮਾਲੇਰਕੋਟਲਾ ਦੇ ਪ੍ਰਧਾਨ ਕੇਵਲ ਜਿੰਦਲ ਦਾ ਸਨਮਾਨ ਕਰਦੇ ਹੋਏ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ।
Advertisement
ਦਿ ਟ੍ਰਿਬਿਊਨ ਸਮੂਹ ਵੱਲੋਂ ਪਟਿਆਲਾ ਵਿੱਚ ਕਰਵਾਏ ਗਏ ਸਮਾਰੋਹ ਦੌਰਾਨ ਰਾਈਸ ਮਿੱਲਰਜ਼ ਐਸੋਸੀਏਸ਼ਨ ਜ਼ਿਲ੍ਹਾ ਮਾਲੇਰਕੋਟਲਾ ਦੇ ਪ੍ਰਧਾਨ ਕੇਵਲ ਜਿੰਦਲ ਨੂੰ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਵੱਲੋਂ ਪੰਜਾਬ ਅਚੀਵਰਜ਼ ਐਵਾਰਡ 2026 ਨਾਲ ਸਨਮਾਨਿਆ ਗਿਆ। ਨਗਰ ਕੌਂਸਲ ਮਾਲੇਰਕੋਟਲਾ ਦੇ ਵਾਈਸ ਪ੍ਰਧਾਨ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਕੌਂਸਲ ਮੈਂਬਰ, ਧਾਰਮਿਕ, ਸਮਾਜ ਸੇਵੀ ਅਤੇ ਵਪਾਰਕ ਸੰਸਥਾਵਾਂ ਦੇ ਆਗੂ ਰਹੇ ਕੇਵਲ ਜਿੰਦਲ ਨੇ ਇਸ ਨੂੰ ਜ਼ਿਲ੍ਹੇ ਦੇ ਸਮੂਹ ਰਾਈਸ ਮਿੱਲਰਜ਼ ਤੇ ਕਿਸਾਨਾਂ ਦਾ ਸਨਮਾਨ ਦੱਸਦਿਆਂ ਕਿਹਾ ਕਿ ਇਹ ਉਨ੍ਹਾਂ ਨੂੰ ਕਿਸਾਨਾਂ ਅਤੇ ਰਾਈਸ ਮਿੱਲਰਜ਼ ਦੇ ਹਿੱਤਾਂ ਲਈ ਹੋਰ ਪ੍ਰਤੀਬੱਧਤਾ ਨਾਲ ਕੰਮ ਕਰਨ ਦੀ ਊਰਜਾ ਪ੍ਰਦਾਨ ਕਰੇਗਾ। ਇਸ ਮੌਕੇ ਉਨ੍ਹਾਂ ਨਾਲ ਸੁਭਾਸ਼ ਚੰਦਰ ਸਿੰਗਲਾ, ਨਵੀਨ ਜਿੰਦਲ ਅਤੇ ਮੁਨੀਸ਼ ਸਿੰਗਲਾ ਮੌਜੂਦ ਸਨ।
Advertisement
Advertisement
×

