DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਬੀਂਬੜੀ ਵਿੱਚ ਦੰਗਲ ਕਰਵਾਇਆ

ਪਿੰਡ ਬੀਂਬੜੀ ਵਿੱਚ ਗੁੱਗਾ ਮਾੜੀ ਪ੍ਰਬੰਧਕ ਕਮੇਟੀ ਵੱਲੋਂ ਪਿੰਡ ਵਾਸੀਆਂ ਅਤੇ ਸੰਧੂ ਪਰਿਵਾਰ ਦੇ ਸਹਿਯੋਗ ਨਾਲ ਸਾਬਕਾ ਸਰਪੰਚ ਸਵਰਗੀ ਗੁਰਜੀਤ ਸਿੰਘ ਸੰਧੂ ਦੀ ਯਾਦ ਵਿੱਚ ਕੁਸ਼ਤੀ ਮੁਕਾਬਲੇ ਕਰਵਾਏ ਗਏ। ਇਸ ਦੰਗਲ ਵਿੱਚ ਪੰਜਾਬ ਦੇ ਨਾਮਵਰ ਪਹਿਲਵਾਨਾਂ ਨੇ ਹਿੱਸਾ ਲਿਆ। ਹਰਦੀਪ...
  • fb
  • twitter
  • whatsapp
  • whatsapp
featured-img featured-img
ਦੰਗਲ ਵਿੱਚ ਜੇਤੂ ਪਹਿਲਵਾਨ ਦਾ ਸਨਮਾਨ ਕਰਦੇ ਹੋਏ ਪ੍ਰਬੰਧਕ।
Advertisement
ਪਿੰਡ ਬੀਂਬੜੀ ਵਿੱਚ ਗੁੱਗਾ ਮਾੜੀ ਪ੍ਰਬੰਧਕ ਕਮੇਟੀ ਵੱਲੋਂ ਪਿੰਡ ਵਾਸੀਆਂ ਅਤੇ ਸੰਧੂ ਪਰਿਵਾਰ ਦੇ ਸਹਿਯੋਗ ਨਾਲ ਸਾਬਕਾ ਸਰਪੰਚ ਸਵਰਗੀ ਗੁਰਜੀਤ ਸਿੰਘ ਸੰਧੂ ਦੀ ਯਾਦ ਵਿੱਚ ਕੁਸ਼ਤੀ ਮੁਕਾਬਲੇ ਕਰਵਾਏ ਗਏ। ਇਸ ਦੰਗਲ ਵਿੱਚ ਪੰਜਾਬ ਦੇ ਨਾਮਵਰ ਪਹਿਲਵਾਨਾਂ ਨੇ ਹਿੱਸਾ ਲਿਆ। ਹਰਦੀਪ ਸਿੰਘ ਸੰਧੂ, ਪਰਮਜੀਤ ਸਿੰਘ ਸੰਧੂ, ਸਰਬਜੀਤ ਸਿੰਘ ਸੰਧੂ, ਬਘੇਲ ਸਿੰਘ ਸੰਧੂ ਅਤੇ ਹਰਵਿੰਦਰ ਸਿੰਘ ਨੇ ਦੱਸਿਆ ਕਿ ਸਮਾਜ ਵਿੱਚ ਫੈਲ ਰਹੇ ਨਸ਼ਿਆਂ ਦੇ ਮਾਰੂ ਰੁਝਾਨ ਤੋਂ ਨੌਜਵਾਨ ਪੀੜ੍ਹੀ ਨੂੰ ਬਚਾਉਣ ਲਈ ਪਿੰਡ ਬੀਂਬੜੀ ਅਤੇ ਡੇਹਲੇਵਾਲ ਵਾਸੀਆਂ ਦੇ ਸਹਿਯੋਗ ਨਾਲ ਇਹ ਉਪਰਾਲਾ ਕੀਤਾ ਗਿਆ ਹੈ। ਜੇਤੂ ਪਹਿਲਵਾਨਾਂ ਨੂੰ ਇਨਾਮ ਵੰਡੇ ਗਏ। ਇਸ ਮੌਕੇ ਰਣਦੀਪ ਸਿੰਘ ਸਰਪੰਚ ਡੇਹਲੇਵਾਲ, ਸਾਹਬ ਸਿੰਘ ਸਾਬਕਾ ਸਰਪੰਚ ਭੜੋ, ਦਲਵਾਰਾ ਸਿੰਘ, ਮੈਂਬਰ ਲਾਭ ਸਿੰਘ, ਮੈਂਬਰ ਗੁਰਦੀਪ ਸਿੰਘ, ਮੈਂਬਰ ਜਗਦੇਵ ਸਿੰਘ, ਕੁਲਦੀਪ ਸਿੰਘ, ਅਜੈਬ ਸਿੰਘ, ਪਹਿਲਵਾਨ ਰਾਜਵਿੰਦਰ ਸਿੰਘ, ਪਰਮਜੀਤ ਸਿੰਘ ਪ੍ਰਧਾਨ, ਜਗਵਿੰਦਰ ਸਿੰਘ, ਬਲਕਾਰ ਸਿੰਘ, ਅੰਮ੍ਰਿਤਪਾਲ ਸਿੰਘ ਅਤੇ ਹੋਰ ਪਤਵੰਤੇ ਸੱਜਣ ਹਾਜ਼ਰ ਸਨ।

ਬਕਰਾਹਾ ਵਿੱਚ ਕੁਸ਼ਤੀਆਂ

ਪਾਤੜਾਂ (ਗੁਰਨਾਮ ਸਿੰਘ ਚੌਹਾਨ): ਪਿੰਡ ਬਕਰਾਹਾ ਗੁਗਾ ਮਾੜੀ ਦੇ ਮੇਲੇ ’ਤੇ ਕੁਸ਼ਤੀ ਮੁਕਾਬਲੇ ਕਰਵਾਏ ਗਏ। ਇਸ ਦੌਰਾਨ ਝੰਡੀ ਦੀ ਕੁਸ਼ਤੀ ਦੇ ਜੇਤੂ ਭਲਵਾਨਾਂ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪਟਿਆਲਾ ਦਿਹਾਤੀ ਦੇ ਪ੍ਰਧਾਨ ਜਗਮੀਤ ਸਿੰਘ ਹਰਿਆਊ ਨੇ ਆਪਣੇ ਸਾਥੀਆਂ ਸਮੇਤ 11/11 ਹਜ਼ਾਰ ਰੁਪਏ ਦੇ ਕੇ ਸਨਮਾਨਿਤ ਕੀਤਾ। ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਦੇ ਪ੍ਰਧਾਨ ਜਗਮੀਤ ਸਿੰਘ ਹਰਿਆਊ ਨੇ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ, ਸੱਭਿਆਚਾਰ ਦੀ ਸੰਭਾਲ ਲਈ ਅਜਿਹੇ ਕੁਸ਼ਤੀ ਅਖਾੜੇ ਲੱਗਣੇ ਚਾਹੀਦੇ ਹਨ। ਪ੍ਰਿੰਸੀਪਲ ਨਿਧਾਨ ਸਿੰਘ ਜੈਖ਼ਰ ਅਤੇ ਡਾਕਟਰ ਜੁਝਾਰ ਸਿੰਘ ਮੱਲ੍ਹੀ ਨੇ ਕਿਹਾ ਕਿ ਪੰਜਾਬੀਆਂ ਦੀ ਇਸ ਪ੍ਰੰਪਰਾ ਨੂੰ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਸੰਭਾਲ ਕੇ ਰੱਖਣ ਦੇ ਯਤਨ ਕੀਤੇ ਜਾ ਰਹੇ ਹਨ। ਇਸ ਮੌਕੇ ਭੁਪਿੰਦਰ ਸਿੰਘ ਸੰਧੂ, ਸੁਬੇਗ ਸਿੰਘ, ਸੁਰਿੰਦਰ ਸਿੰਘ, ਰਜਵੰਤ ਸਿੰਘ, ਗੁਰਦੀਪ ਸਿੰਘ, ਮਹਾਵੀਰ ਸਿੰਘ, ਹਰਮੀਤ ਸਿੰਘ, ਸਾਬਕਾ ਸਰਪੰਚ ਗੁਰਦੀਪ ਸਿੰਘ, ਸੁਖਵਿੰਦਰ ਸਿੰਘ ਫ਼ੌਜੀ ਆਦਿ ਹਾਜ਼ਰ ਸਨ।

 

Advertisement
Advertisement
×