ਬੀਂਬੜੀ ਵਿੱਚ ਦੰਗਲ ਕਰਵਾਇਆ
ਬਕਰਾਹਾ ਵਿੱਚ ਕੁਸ਼ਤੀਆਂ
Advertisementਪਾਤੜਾਂ (ਗੁਰਨਾਮ ਸਿੰਘ ਚੌਹਾਨ): ਪਿੰਡ ਬਕਰਾਹਾ ਗੁਗਾ ਮਾੜੀ ਦੇ ਮੇਲੇ ’ਤੇ ਕੁਸ਼ਤੀ ਮੁਕਾਬਲੇ ਕਰਵਾਏ ਗਏ। ਇਸ ਦੌਰਾਨ ਝੰਡੀ ਦੀ ਕੁਸ਼ਤੀ ਦੇ ਜੇਤੂ ਭਲਵਾਨਾਂ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪਟਿਆਲਾ ਦਿਹਾਤੀ ਦੇ ਪ੍ਰਧਾਨ ਜਗਮੀਤ ਸਿੰਘ ਹਰਿਆਊ ਨੇ ਆਪਣੇ ਸਾਥੀਆਂ ਸਮੇਤ 11/11 ਹਜ਼ਾਰ ਰੁਪਏ ਦੇ ਕੇ ਸਨਮਾਨਿਤ ਕੀਤਾ। ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਦੇ ਪ੍ਰਧਾਨ ਜਗਮੀਤ ਸਿੰਘ ਹਰਿਆਊ ਨੇ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ, ਸੱਭਿਆਚਾਰ ਦੀ ਸੰਭਾਲ ਲਈ ਅਜਿਹੇ ਕੁਸ਼ਤੀ ਅਖਾੜੇ ਲੱਗਣੇ ਚਾਹੀਦੇ ਹਨ। ਪ੍ਰਿੰਸੀਪਲ ਨਿਧਾਨ ਸਿੰਘ ਜੈਖ਼ਰ ਅਤੇ ਡਾਕਟਰ ਜੁਝਾਰ ਸਿੰਘ ਮੱਲ੍ਹੀ ਨੇ ਕਿਹਾ ਕਿ ਪੰਜਾਬੀਆਂ ਦੀ ਇਸ ਪ੍ਰੰਪਰਾ ਨੂੰ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਸੰਭਾਲ ਕੇ ਰੱਖਣ ਦੇ ਯਤਨ ਕੀਤੇ ਜਾ ਰਹੇ ਹਨ। ਇਸ ਮੌਕੇ ਭੁਪਿੰਦਰ ਸਿੰਘ ਸੰਧੂ, ਸੁਬੇਗ ਸਿੰਘ, ਸੁਰਿੰਦਰ ਸਿੰਘ, ਰਜਵੰਤ ਸਿੰਘ, ਗੁਰਦੀਪ ਸਿੰਘ, ਮਹਾਵੀਰ ਸਿੰਘ, ਹਰਮੀਤ ਸਿੰਘ, ਸਾਬਕਾ ਸਰਪੰਚ ਗੁਰਦੀਪ ਸਿੰਘ, ਸੁਖਵਿੰਦਰ ਸਿੰਘ ਫ਼ੌਜੀ ਆਦਿ ਹਾਜ਼ਰ ਸਨ।