ਘੱਗਰ ਨਦੀ ਵਿੱਚ ਪਾਣੀ ਵਧਣ ਕਰਕੇ ਲੋਕਾਂ ਵਿੱਚ ਸਹਿਮ ਦਾ ਮਾਹੌਲ
ਪ੍ਰਸ਼ਾਸਨ ਨੇ ਮੁਹਾਲੀ, ਪਟਿਆਲਾ, ਸੰਗਰੂਰ ਅਤੇ ਮਾਨਸਾ ਵਿੱਚ ਚੌਕਸੀ ਵਧਾਈ
Advertisement
ਜੰਮੂ ਕਸ਼ਮੀਰ ਅਤੇ ਹਿਮਾਚਲ ਪ੍ਰਦੇਸ਼ ਦੀਆਂ ਪਹਾੜੀਆਂ ਵਿੱਚ ਪਿਛਲੇ ਕਈ ਦਿਨਾਂ ਤੋਂ ਪੈ ਰਹੇ ਮੀਂਹ ਕਰਕੇ ਪੰਜਾਬ ਦੇ ਅੱਠ ਜਿਲ੍ਹਿਆਂ ਵਿੱਚ ਹੜਾਂ ਨੇ ਤਬਾਹੀ ਮਚਾਈ ਹੋਈ ਹੈ। ਇਸ ਦੇ ਨਾਲ ਹੀ ਲੰਘੇ ਦਿਨ ਤੋਂ ਘੱਗਰ ਨਦੀ ਵਿੱਚ ਪਾਣੀ ਦਾ ਪੱਧਰ ਵਧਣ ਕਰਕੇ ਮੁਹਾਲੀ, ਪਟਿਆਲਾ, ਸੰਗਰੂਰ ਅਤੇ ਮਾਨਸਾ ਵਿੱਚ ਵੀ ਲੋਕ ਸਹਿਮੇ ਹੋਏ ਹਨ। ਇਨ੍ਹਾਂ ਚਾਰੇ ਜਿਲ੍ਹਿਆਂ ਵਿੱਚ ਸਥਾਨਕ ਪ੍ਰਸ਼ਾਸਨ ਵੱਲੋਂ ਘੱਗਰ ਨਦੀ ਤੇ ਹਰ ਸਮੇਂ ਨਜ਼ਰ ਰੱਖੀ ਜਾ ਰਹੀ ਹੈ। ਇਸ ਦੇ ਨਾਲ ਹੀ ਵੱਖ-ਵੱਖ ਥਾਵਾਂ ਤੇ ਲੋੜੀਂਦੀ ਸਫਾਈ ਵੀ ਕੀਤੀ ਜਾ ਰਹੀ ਹੈ।
ਪਟਿਆਲਾ ਪ੍ਰਸ਼ਾਸਨ ਵੱਲੋਂ ਘੱਗਰ ਵਿੱਚ ਪਾਣੀ ਵਧਣ ਕਰਕੇ ਲੰਘੀ ਰਾਤ ਘੱਗਰ ਨੇੜਲੇ ਕੁਝ ਪਿੰਡਾਂ ਵਿੱਚ ਚੇਤਾਵਨੀ ਜਾਰੀ ਕਰਦਿਆਂ ਲੋਕਾਂ ਨੂੰ ਚੌਕਸ ਰਹਿਣ ਦੀ ਅਪੀਲ ਕੀਤੀ ਸੀ। ਡਿਪਟੀ ਕਮਿਸ਼ਨਰ ਪਟਿਆਲਾ ਡਾ. ਪ੍ਰੀਤੀ ਯਾਦਵ ਨੇ ਦੱਸਿਆ ਹੈ ਕਿ ਘੱਗਰ, ਟਾਂਗਰੀ, ਮਾਰਕੰਡਾ ਅਤੇ ਹੋਰ ਡਰੇਨਾਂ ਵਿੱਚ ਪਾਣੀ ਦੇ ਸੁਚਾਰੂ ਵਹਾਅ ਨੂੰ ਯਕੀਨੀ ਬਣਾਉਣ ਲਈ ਪ੍ਰਸ਼ਾਸਨ ਦੀਆਂ ਟੀਮਾਂ ਅਤੇ ਮਸ਼ੀਨਰੀ ਸਾਰੀਆਂ ਮਹੱਤਵਪੂਰਨ ਥਾਂਵਾਂ 'ਤੇ ਕੰਮ ਕਰ ਰਹੀਆਂ ਹਨ।
ਨਦੀਆਂ ਦੇ ਸਾਰੇ ਕਿਨਾਰਿਆਂ ’ਤੇ ਲਗਾਤਾਰ ਨਜ਼ਰ ਰੱਖੀ ਜਾ ਰਹੀ ਹੈ ਅਤੇ ਕੋਈ ਖ਼ਤਰੇ ਵਾਲੀ ਸਥਿਤੀ ਨਹੀਂ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪਾਣੀ ਦੇ ਵਧਦੇ ਪੱਧਰ ਕਾਰਨ ਚੌਕਸ ਅਤੇ ਜਲ ਸਰੋਤਾਂ ਤੋਂ ਦੂਰ ਰਹਿਣ ਦੀ ਅਪੀਲ ਕੀਤੀ ਹੈ। ਪ੍ਰਸ਼ਾਸਨ ਨੇ ਕਿਹਾ ਕਿ ਘਬਰਾਉਣ ਦੀ ਕੋਈ ਲੋੜ ਨਹੀਂ ਹੈ ਅਤੇ ਨਾਗਰਿਕਾਂ ਨੂੰ ਸਿਰਫ਼ ਅਧਿਕਾਰਤ ਚੇਤਾਵਨੀਆਂ ਦੀ ਪਾਲਣਾ ਕਰਨ ਦੀ ਸਲਾਹ ਦਿੱਤੀ ਜਾਂਦੀ ਹੈ। ਕਿਸੇ ਵੀ ਜ਼ਰੂਰੀ ਸਥਿਤੀ ਦੀ ਸੂਰਤ ਵਿੱਚ, ਲੋਕ ਜ਼ਿਲ੍ਹਾ ਕੰਟਰੋਲ ਰੂਮ ਨਾਲ 0175-2350550, 0175-2358550 'ਤੇ ਸੰਪਰਕ ਕਰ ਸਕਦੇ ਹਨ।
Advertisement
Advertisement