DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Road accident: ਵੱਖ-ਵੱਖ ਹਾਦਸਿਆਂ ’ਚ ਇੱਕ ਨੌਜਵਾਨ ਹਲਾਕ, ਛੇ ਜ਼ਖ਼ਮੀ

ਬਡਰੁੱਖਾਂ ’ਚ ਦੋ ਮੋਟਰਸਾਈਕਲਾਂ ਦੀ ਟੱਕਰ ’ਚ ਨੌਜਵਾਨ ਨੇ ਦਮ ਤੋੜਿਆ; ਬਹਾਦਰਪੁਰ ਨੇੜੇ ਬੱਸ ਤੇ ਟਰੈਕਟਰ-ਟਰਾਲੀ ਦੀ ਟੱਕਰ

  • fb
  • twitter
  • whatsapp
  • whatsapp
featured-img featured-img
ਸੜਕ ਹਾਦਸੇ ’ਚ ਨੁਕਸਾਨੀ ਹੋਈ ਬੱਸ।
Advertisement
ਇਲਾਕੇ ਵਿੱਚ ਵਾਪਰੇ ਦੋ ਵੱਖ-ਵੱਖ ਸੜਕ ਹਾਦਸਿਆਂ ਦੌਰਾਨ ਇੱਕ ਨੌਜਵਾਨ ਦੀ ਮੌਤ ਹੋ ਗਈ, ਜਦਕਿ ਛੇ ਵਿਅਕਤੀ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਨੂੰ ਇਲਾਜ ਲਈ ਹਸਪਤਾਲਾਂ ਵਿੱਚ ਦਾਖ਼ਲ ਕਰਵਾਇਆ ਗਿਆ। ਪਹਿਲਾ ਹਾਦਸਾ ਪਿੰਡ ਬਡਰੁੱਖਾਂ ਵਿੱਚ ਵਾਪਰਿਆ, ਜਦਕਿ ਦੂਜਾ ਹਾਦਸਾ ਪਿੰਡ ਬਹਾਦਰਪੁਰ ਨੇੜੇ ਪੀ ਆਰ ਟੀ ਸੀ ਦੀ ਬੱਸ ਅਤੇ ਟਰੈਕਟਰ-ਟਰਾਲੀ ਵਿਚਕਾਰ ਹੋਇਆ।

ਪਿੰਡ ਬਡਰੁੱਖਾਂ ਵਿੱਚ ਦੋ ਮੋਟਰਸਾਈਕਲਾਂ ਦੀ ਆਪਸੀ ਟੱਕਰ ਦੌਰਾਨ ਕਰਨ ਨਾਥ ਵਾਸੀ ਕਾਲੂ ਪੱਤੀ, ਪਿੰਡ ਦੁੱਗਾਂ ਦੀ ਮੌਤ ਹੋ ਗਈ ਜਦਕਿ ਦੂਜੇ ਮੋਟਰਸਾਈਕਲ ’ਤੇ ਸਵਾਰ ਅਵਤਾਰ ਸਿੰਘ ਵਾਸੀ ਬਡਰੁੱਖਾਂ ਗੰਭੀਰ ਜ਼ਖ਼ਮੀ ਹੋ ਗਿਆ। ਹਾਦਸੇ ਮਗਰੋਂ ਜ਼ਖ਼ਮੀ ਨੂੰ ਇਲਾਜ ਲਈ ਹਸਪਤਾਲ ਪਹੁੰਚਾਇਆ ਗਿਆ।

Advertisement

ਪੁਲੀਸ ਚੌਕੀ ਬਡਰੁੱਖਾਂ ਦੇ ਸਹਾਇਕ ਥਾਣੇਦਾਰ ਜਗਤਾਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਕਰਨ ਨਾਥ ਦੀ ਪਤਨੀ ਕਿਰਨਾ ਰਾਣੀ ਦੇ ਬਿਆਨਾਂ ਦੇ ਆਧਾਰ ’ਤੇ ਅਵਤਾਰ ਸਿੰਘ ਵਾਸੀ ਬਡਰੁੱਖਾਂ, ਖ਼ਿਲਾਫ਼ ਕੇਸ ਦਰਜ ਕਰਕੇ ਅਗਲੇਰੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।

Advertisement

ਇਸ ਦੌਰਾਨ ਪਿੰਡ ਬਹਾਦਰਪੁਰ ਨੇੜੇ ਬਰਨਾਲਾ ਤੋਂ ਸੰਗਰੂਰ ਜਾ ਰਹੀ ਪੀ ਆਰ ਟੀ ਸੀ ਦੀ ਬੱਸ ਅੱਗੇ ਜਾ ਰਹੀ ਬਾਲਿਆਂ ਨਾਲ ਲੱਦੀ ਟਰੈਕਟਰ-ਟਰਾਲੀ ਨਾਲ ਟਕਰਾ ਗਈ। ਟੱਕਰ ਇੰਨੀ ਜ਼ੋਰਦਾਰ ਸੀ ਕਿ ਟਰੈਕਟਰ-ਟਰਾਲੀ ਸੜਕ ਕਿਨਾਰੇ ਦੁਕਾਨ ਵਿੱਚ ਜਾ ਵੜੀ। ਹਾਦਸੇ ਵਿੱਚ ਬੱਸ ਵਿੱਚ ਸਵਾਰ ਪੰਜ ਜਣੇ ਜ਼ਖ਼ਮੀ ਹੋ ਗਏ ਅਤੇ ਦੋਵੇਂ ਵਾਹਨ ਕਾਫੀ ਨੁਕਸਾਨੇ ਗਏ। ਸਹਾਇਕ ਥਾਣੇਦਾਰ ਜਗਤਾਰ ਸਿੰਘ ਨੇ ਦੱਸਿਆ ਕਿ ਜ਼ਖ਼ਮੀਆਂ ’ਚ ਸਤਨਾਮ ਸਿੰਘ, ਲੀਜਾ, ਰਾਜਵਿੰਦਰ ਕੌਰ, ਕੀਰਤੀ ਅਤੇ ਦਲੀਪ ਸਿੰਘ ਵਾਸੀਆਨ ਬਰਨਾਲਾ ਸ਼ਾਮਲ ਹਨ, ਜਿਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਸੰਗਰੂਰ ਵਿਖੇ ਦਾਖ਼ਲ ਕਰਵਾਇਆ ਗਿਆ ਹੈ। ਪੁਲੀਸ ਵੱਲੋਂ ਦੋਵਾਂ ਹਾਦਸਿਆਂ ਸਬੰਧੀ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।

Advertisement
×