ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਸੜਕ ਮਾਮਲਾ: ਠੇਕੇਦਾਰ ਵਿਰੁੱਧ ਸੁਣਵਾਈ 16 ਨੂੰ

ਪੱਤਰ ਪ੍ਰੇਰਕ ਸ਼ੇਰਪੁਰ, 12 ਜੂਨ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਇੱਕ ਸ਼ਿਕਾਇਤ ਦੇ ਆਧਾਰ ’ਤੇ ਆਪਣੇ ਹਲਕਾ ਧੂਰੀ ਦੀ ਘਨੌਰੀ ਕਲਾਂ-ਘਨੌਰ ਕਲਾਂ ਸੜਕ ਮੁੜ ਬਣਾਉਣ ਦੇ ਦਿੱਤੇ ਹੁਕਮਾਂ ਦੇ ਬਾਵਜੂਦ ਹੁਣ 23 ਦਿਨ ਬੀਤ ਗਏ ਹਨ ਪਰ ਇਨ੍ਹਾਂ ਹੁਕਮਾਂ ’ਤੇ...
Advertisement

ਪੱਤਰ ਪ੍ਰੇਰਕ

ਸ਼ੇਰਪੁਰ, 12 ਜੂਨ

Advertisement

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਇੱਕ ਸ਼ਿਕਾਇਤ ਦੇ ਆਧਾਰ ’ਤੇ ਆਪਣੇ ਹਲਕਾ ਧੂਰੀ ਦੀ ਘਨੌਰੀ ਕਲਾਂ-ਘਨੌਰ ਕਲਾਂ ਸੜਕ ਮੁੜ ਬਣਾਉਣ ਦੇ ਦਿੱਤੇ ਹੁਕਮਾਂ ਦੇ ਬਾਵਜੂਦ ਹੁਣ 23 ਦਿਨ ਬੀਤ ਗਏ ਹਨ ਪਰ ਇਨ੍ਹਾਂ ਹੁਕਮਾਂ ’ਤੇ ਅਮਲ ਨਹੀਂ ਹੋਇਆ ਤੇ ਸਬੰਧਤ ਠੇਕੇਦਾਰ ਵਿਰੁੱਧ ਹਾਈ ਪਾਵਰ ਕਮੇਟੀ ਕੋਲ ਅੱਜ ਹੋਣ ਵਾਲੀ ਸੁਣਵਾਈ ਹੁਣ 16 ਜੂਨ ਤੱਕ ਅੱਗੇ ਪਾ ਦਿੱਤੀ ਗਈ ਹੈ। ਜਾਣਕਾਰੀ ਅਨੁਸਾਰ ਮੁੱਖ ਮੰਤਰੀ ਦੇ ਹਲਕੇ ਦੀਆਂ ਮਹਿਜ਼ ਅੱਠ ਨੌ ਮਹੀਨਿਆਂ ’ਚ ਭੁਰਨ ਲੱਗੀਆਂ ਸੜਕਾਂ ਦੀ ਪੇਤਲੀ ਹਾਲਤ ਨੇ ਸਬੰਧਤ ਅਧਿਕਾਰੀਆਂ ਤੇ ਠੇਕੇਦਾਰਾਂ ਦੇ ਗੱਠਜੋੜ ਨੂੰ ਜੱਗ ਜ਼ਾਹਰ ਕੀਤਾ ਹੈ। ਨਵੇਂ ਆਏ ਐਕਸੀਅਨ ਅਜੈ ਕੁਮਾਰ ਨੇ ਠੇਕੇਦਾਰ ਵਿਰੁੱਧ ਕਾਰਵਾਈ ਸਬੰਧੀ 16 ਜੂਨ ਨੂੰ ਸੁਣਵਾਈ ਹੋਣ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਨਿਯਮਾਂ ਅਨੁਸਾਰ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ।

Advertisement