DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Road Safety Rules: ਓਵਰਲੋਡ ਵਾਹਨਾਂ ਖ਼ਿਲਾਫ਼ ਸਖ਼ਤ ਕਾਰਵਾਈ

ਸੜਕ ਸੁਰੱਖਿਆ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਉਣ ਲਈ ਰੀਜਨਲ ਟਰਾਂਸਪੋਰਟ ਅਫ਼ਸਰ ਮਨਜੀਤ ਕੌਰ ਦੀ ਅਗਵਾਈ ਹੇਠ ਭਵਾਨੀਗੜ੍ਹ-ਪਟਿਆਲਾ ਕੌਮੀ ਮਾਰਗ ’ਤੇ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਗਈ। ਇਸ ਦੌਰਾਨ ਓਵਰਲੋਡ ਵਾਹਨਾਂ ਵਿਰੁੱਧ ਸਖ਼ਤ ਕਾਰਵਾਈ ਕਰਦਿਆਂ ਦਰਜਨ ਤੋਂ ਵੱਧ ਵਾਹਨਾਂ ਦੇ...

  • fb
  • twitter
  • whatsapp
  • whatsapp
featured-img featured-img
ਭਵਾਨੀਗੜ੍ਹ-ਪਟਿਆਲਾ ਮੁੱਖ ਮਾਰਗ ’ਤੇ ਵਾਹਨਾਂ ਦੀ ਚੈਕਿੰਗ ਕਰਦੇ ਹੋਏ ਆਰ ਟੀ ਓ ਮਨਜੀਤ ਕੌਰ ਅਤੇ ਹੋਰ। -ਫੋਟੋ: ਮੱਟਰਾਂ
Advertisement
ਸੜਕ ਸੁਰੱਖਿਆ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਉਣ ਲਈ ਰੀਜਨਲ ਟਰਾਂਸਪੋਰਟ ਅਫ਼ਸਰ ਮਨਜੀਤ ਕੌਰ ਦੀ ਅਗਵਾਈ ਹੇਠ ਭਵਾਨੀਗੜ੍ਹ-ਪਟਿਆਲਾ ਕੌਮੀ ਮਾਰਗ ’ਤੇ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਗਈ। ਇਸ ਦੌਰਾਨ ਓਵਰਲੋਡ ਵਾਹਨਾਂ ਵਿਰੁੱਧ ਸਖ਼ਤ ਕਾਰਵਾਈ ਕਰਦਿਆਂ ਦਰਜਨ ਤੋਂ ਵੱਧ ਵਾਹਨਾਂ ਦੇ ਚਲਾਨ ਕੀਤੇ ਗਏ। ਇਸ ਤੋਂ ਇਲਾਵਾ ਰੀਜਨਲ ਟਰਾਂਸਪੋਰਟ ਅਫ਼ਸਰ ਵੱਲੋਂ ਵੱਖ-ਵੱਖ ਸਕੂਲਾਂ ਦੇ ਕੈਂਪਸ ਵਿੱਚ ਜਾ ਕੇ ਸਕੂਲ ਬੱਸਾਂ ਦੀ ਵੀ ਬਾਰੀਕੀ ਨਾਲ ਜਾਂਚ ਕੀਤੀ ਗਈ। ਚੈਕਿੰਗ ਦੌਰਾਨ ਬੱਸਾਂ ਦੇ ਲੋੜੀਂਦੇ ਦਸਤਾਵੇਜ਼, ਫਿਟਨੈੱਸ, ਫਸਟ ਏਡ ਬਾਕਸ, ਫਾਇਰ ਐਕਸਟਿੰਗਵਿਸ਼ਰ, ਸਪੀਡ ਗਵਰਨਰ, ਸੀ ਸੀ ਟੀ ਵੀ ਕੈਮਰੇ, ਜੀ ਪੀ ਐੱਸ ਸਮੇਤ ਸੇਫ ਸਕੂਲ ਵਾਹਨ ਪਾਲਿਸੀ ਅਧੀਨ ਲਾਜ਼ਮੀ ਸੁਰੱਖਿਆ ਮਾਪਦੰਡਾਂ ਦੀ ਪੜਤਾਲ ਕੀਤੀ ਗਈ।

ਰੀਜਨਲ ਟਰਾਂਸਪੋਰਟ ਅਫ਼ਸਰ ਮਨਜੀਤ ਕੌਰ ਨੇ ਸਕੂਲ ਪ੍ਰਬੰਧਕਾਂ ਨੂੰ ਸਖ਼ਤ ਹਦਾਇਤਾਂ ਦਿੰਦਿਆਂ ਕਿਹਾ ਕਿ ਬੱਚਿਆਂ ਦੀ ਸੁਰੱਖਿਆ ਨਾਲ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸ ਮੌਕੇ ਸਹਾਇਕ ਟਰਾਂਸਪੋਰਟ ਅਫ਼ਸਰ ਗੁਰਜੀਤ ਸਿੰਘ ਵੀ ਹਾਜ਼ਰ ਸਨ।

Advertisement

Advertisement

Advertisement
×