ਧੂਰੀ: ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਦੇ ਸਾਂਝੇ ਉਮੀਦਵਾਰ ਪ੍ਰਕਾਸ਼ ਚੰਦ ਗਰਗ ਨੇ ਸ਼ਹਿਰ ਦੇ ਵੱਖ ਵੱਖ ਬਾਜ਼ਾਰਾਂ ਵਿੱਚ ਰੋਡ ਸ਼ੋਅ ਕੱਢਿਆ। ਇਸ ਦੌਰਾਨ ਸ਼ਹਿਰ ਦੇ ਵਪਾਰੀਆਂ ਨੇ ਗਰਗ ਦਾ ਫੁੱਲਾਂ ਦੀ ਵਰਖਾ ਕਰ ਕੇ ਅਤੇ ਹਾਰ ਪਾ ਕੇ ਸਵਾਗਤ ਕੀਤਾ। ਉਨ੍ਹਾਂ ਵਪਾਰੀਆਂ ਨੂੰ ਵਿਸ਼ਵਾਸ ਦਿਵਾਇਆ ਕਿ ਉਨ੍ਹਾਂ ਦੀਆਂ ਮੁਸ਼ਕਲਾਂ ਪਹਿਲ ਦੇ ਆਧਾਰ ’ਤੇ ਹੱਲ ਹੋਣਗੀਆਂ। -ਨਿੱਜੀ ਪੱਤਰ ਪ੍ਰੇਰਕ