ਪਿੰਡ ਖੁਰਾਣਾ ’ਚ ਸੜਕਾਂ ਤੇ ਫਿਰਨੀ ਦਾ ਕੰਮ ਸ਼ੁਰੂ

ਪਿੰਡ ਖੁਰਾਣਾ ’ਚ ਸੜਕਾਂ ਤੇ ਫਿਰਨੀ ਦਾ ਕੰਮ ਸ਼ੁਰੂ

ਸੜਕਾਂ ਤੇ ਬਾਹਰਲੀ ਫਿਰਨੀ ਦੇ ਕੰਮ ਦੀ ਸ਼ੁਰੂਆਤ ਕਰਦੇ ਹੋਏ ਹਲਕਾ ਇੰਚਾਰਜ ਦਾਮਨ ਥਿੰਦ ਬਾਜਵਾ।-ਫੋਟੋ: ਲਾਲੀ

ਨਿਜੀ ਪੱਤਰ ਪ੍ਰੇਰਕ

ਸੰਗਰੂਰ, 20 ਜੂਨ

ਸੁਨਾਮ ਹਲਕੇ ’ਚ ਪੈਂਦੇ ਪਿੰਡ ਖੁਰਾਣਾ ਵਿਚ ਕਾਂਗਰਸ ਪਾਰਟੀ ਦੇ ਹਲਕਾ ਇੰਚਾਰਜ ਦਾਮਨ ਥਿੰਦ ਬਾਜਵਾ ਨੇ 55 ਲੱਖ ਰੁਪਏ ਦੀ ਲਾਗਤ ਨਾਲ ਪਿੰਡ ਦੀਆਂ ਅੰਦਰੂਨੀ ਸੜਕਾਂ ਅਤੇ ਬਾਹਰਲੀ ਫਿਰਨੀ ਨੂੰ ਨਵੇਂ ਸਿਰੇ ਤੋਂ ਬਣਾਉਣ ਦੇ ਕੰਮ ਦੀ ਸ਼ੁਰੂਆਤ ਕਰਵਾਈ। ਇਸ ਮੌਕੇ ਮੈਡਮ ਬਾਜਵਾ ਨੇ ਕਿਹਾ ਕਿ ਪਿੰਡ ਦੀਆਂ ਸੜਕਾਂ ਅਤੇ ਫਿਰਨੀ ਦੀ ਹਾਲਤ ਕਾਫ਼ੀ ਖਸਤਾ ਸੀ। ਪਿੰਡ ਦੀਆਂ ਸੜਕਾਂ ਦੀ ਹਾਲਤ ਠੀਕ ਨਾ ਹੋਣ ਕਾਰਨ ਪਿੰਡ ਵਾਸੀਆਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ, ਅਤੇ ਖਾਸ ਤੌਰ ਤੇ ਸੜਕਾਂ ਵਿੱਚ ਟੋਏ ਆਦਿ ਹੋਣ ਕਾਰਨ ਬਾਰਿਸ਼ ਦੇ ਮੌਸਮ ਵਿੱਚ ਟੋਇਆਂ ਵਿੱਚ ਪਾਣੀ ਭਰ ਜਾਂਦਾ ਸੀ ਜਿਸ ਨਾਲ ਆਵਾਜਾਈ ਬਹੁਤ ਹੀ ਜ਼ਿਆਦਾ ਪ੍ਰਭਾਵਿਤ ਹੁੰਦੀ ਸੀ। ਉਨ੍ਹਾਂ ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਨੂੰ ਇਹ ਸਮੱਸਿਆ ਦੱਸੀ ਜਿਨ੍ਹਾਂ ਇਸ ਕੰਮ ਲਈ ਗਰਾਂਟ ਮਨਜ਼ੂਰ ਕੀਤੀ। ਇਸ ਕੰਮ ਨੂੰ ਜਲਦ ਹੀ ਮੁਕੰਮਲ ਕਰ ਲਿਆ ਜਾਵੇਗਾ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਖੇਤੀ ਨੀਤੀਆਂ ’ਚ ਵੱਡੀ ਤਬਦੀਲੀ ਦੀ ਲੋੜ

ਖੇਤੀ ਨੀਤੀਆਂ ’ਚ ਵੱਡੀ ਤਬਦੀਲੀ ਦੀ ਲੋੜ

ਦੇਸ਼ ਵਿਚ ਜਮਹੂਰੀਅਤ ਨੂੰ ਵਧ ਰਹੇ ਖ਼ਤਰੇ

ਦੇਸ਼ ਵਿਚ ਜਮਹੂਰੀਅਤ ਨੂੰ ਵਧ ਰਹੇ ਖ਼ਤਰੇ

ਸ਼ਹਿਰ

View All