ਨਿੱਜੀ ਪੱਤਰ ਪ੍ਰੇਰਕ
ਮਾਲੇਰਕੋਟਲਾ, 3 ਦਸੰਬਰ
ਪੰਜਾਬ ਦੇ ਸਰਕਾਰੀ ਕਾਲਜਾਂ ’ਚ ਪਿਛਲੇ 15-20 ਸਾਲਾਂ ਤੋਂ ਪੜ੍ਹਾ ਰਹੇ ਗੈਸਟ ਫੈਕਲਟੀ, ਪਾਰਟ-ਟਾਈਮ ਅਤੇ ਕੰਟਰੈਕਟ ਪ੍ਰੋਫੈਸਰ ਪੰਜਾਬ ਸਰਕਾਰ ਦੀਆਂ ਮੁਲਾਜ਼ਮ ਮਾਰੂ ਨੀਤੀਆਂ ਖ਼ਿਲਾਫ਼ ਪਿਛਲੇ 32 ਦਿਨਾਂ ਤੋਂ ਧਰਨਾ ਦੇ ਰਹੇ ਹਨ ਪਰ ਪੰਜਾਬ ਸਰਕਾਰ ਗੈਸਟ ਫੈਕਲਟੀ ,ਪਾਰਟ-ਟਾਇਮ ਅਤੇ ਕੰਟਰੈਕਟ ਪ੍ਰੋਫੈਸਰਾਂ ਦੀਆਂ ਮੰਗਾਂ ਵੱਲ ਧਿਆਨ ਨਹੀਂ ਦੇ ਰਹੀ। ਅੱਜ ਸਥਾਨਕ ਸਰਕਾਰੀ ਕਾਲਜ ਦੇ ਗੈਸਟ ਫੈਕਲਟੀ ਸਹਾਇਕ ਪ੍ਰੋਫੈਸਰਾਂ ਨੇ ਪੰਜਾਬ ਸਰਕਾਰ ਦੀਆਂ ਨੀਤੀਆਂ ਵਿਰੁੱਧ ਰੋਸ ਮਾਰਚ ਕੀਤਾ। ਇਸ ਰੋਸ ਮਾਰਚ ’ਚ ਪੀਐਸਯੂ ਅਤੇ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਕਾਰਕੁਨ ਵੀ ਸ਼ਾਮਲ ਹੋਏ। ਇਸ ਮੌਕੇ ਕਿਸਾਨ ਆਗੂ ਕੁਲਵਿੰਦਰ ਸਿੰਘ, ਵਿਦਿਆਰਥੀ ਆਗੂ ਕਿਰਨਪਾਲ ਕੌਰ ਹਥੋਆ, ਸੁਖਚੈਨ ਸਿੰਘ, ਸੁਖਵੀਰ ਸਿੰਘ, ਮਨਪ੍ਰੀਤ ਸਿੰਘ ਚਹਿਲ, ਮਨਪ੍ਰੀਤ ਸਿੰਘ ਹਿਸਟਰੀ, ਨੇਹਾ ਵੋਹਰਾ, ਸੁਖਦੀਪ ਕੌਰ, ਜਸਪ੍ਰੀਤ ਕੌਰ, ਸ਼ਾਹਿਦਾ ਅਤੇ ਗੁਰਜੀਤ ਕੌਰ ਹਾਜ਼ਰ ਸਨ।