ਜਗਰਾਤੇ ਦੌਰਾਨ ਘਰੋਂ ਢਾਈ ਲੱਖ ਰੁਪਏ ਚੋਰੀ

ਜਗਰਾਤੇ ਦੌਰਾਨ ਘਰੋਂ ਢਾਈ ਲੱਖ ਰੁਪਏ ਚੋਰੀ

ਥਾਣਾ ਸ਼ੇਰਪੁਰ ਵਿੱਚ ਰੋਸ ਦਾ ਪ੍ਰਗਟਾਵਾ ਕਰਦੇ ਹੋਏ ਵਪਾਰੀ।

ਬੀਰਬਲ ਰਿਸ਼ੀ

ਸ਼ੇਰਪੁਰ, 24 ਜੂਨ

ਇੱਥੇ ਦਾਣਾ ਮੰਡੀ ਵਿੱਚ ਸ੍ਰੀ ਖਾਟੂ ਸ਼ਿਆਮ ਮੰਡਲ ਸ਼ੇਰਪੁਰ ਵੱਲੋਂ ਕਰਵਾਏ ਗਏ ਜਗਰਾਤੇ ਮੌਕੇ ਪ੍ਰਬੰਧਕੀ ਸੰਸਥਾ ਦੇ ਪ੍ਰਧਾਨ ਵਰੁਣ ਕੁਮਾਰ ਦੇ ਘਰੋਂ ਦੇਰ ਰਾਤ 2.51 ਲੱਖ ਰੁਪਏ ਚੋਰੀ ਹੋ ਗਏ ਜਦੋਂ ਕਿ ਚੱਲ ਰਹੇ ਜਗਰਾਤੇ ਦੌਰਾਨ ਚੋਰ ਗਰੋਹ ਵੱਲੋਂ ਸ਼ਰਧਾਲੂਆਂ ਨੂੰ ਨਿਸ਼ਾਨਾ ਬਣਾਉਂਦਿਆਂ ਉਨ੍ਹਾਂ ਦੀਆਂ ਜੇਬਾਂ ਵਿੱਚੋਂ ਬਟੂਏ ਤੇ ਮੋਬਾਈਲ ਉਡਾਏ ਗਏ ਹਨ।

ਥਾਣਾ ਸ਼ੇਰਪੁਰ ਵਿੱਚ ਰੋਸ ਪ੍ਰਗਟਾਉਣ ਮੌਕੇ ਵਪਾਰ ਮੰਡਲ ਦੇ ਪ੍ਰਧਾਨ ਚੇਤਨ ਗੋਇਲ ਸੋਨੀ ਅਤੇ ਮੋਹਰੀ ਆਗੂ ਗੁਰਪ੍ਰੀਤ ਸ਼ਰਮਾ ਨੇ ਦੱਸਿਆ ਕਿ ਚੋਰੀ ਦੀ ਸੂਚਨਾ ਪੁਲੀਸ ਨੂੰ ਦੇ ਦਿੱਤੀ ਗਈ ਹੈ, ਸੀਸੀਟੀਵੀ ਕੈਮਰਿਆਂ ਵਿੱਚ ਕੈਦ ਚੋਰੀ ਦੀ ਘਟਨਾ ਨੂੰ ਅੰਜ਼ਾਮ ਦੇਣ ਵਾਲੇ ਵਿਅਕਤੀ ਦੀ ਸ਼ਨਾਖ਼ਤ ਵੀ ਹੋ ਚੁੱਕੀ ਹੈ ਪਰ ਉਹ ਹਾਲੇ ਵੀ ਪੁਲੀਸ ਗ੍ਰਿਫ਼ਤ ਵਿੱਚੋਂ ਬਾਹਰ ਹੈ, ਇਸ ਕਾਰਨ ਲੋਕ ਨਰਾਜ਼ ਹਨ।

ਆਗੂਆਂ ਸਪੱਸ਼ਟ ਕੀਤਾ ਕਿ ਪੁਲੀਸ ਨੂੰ ਦੋ ਦਿਨ ਦਾ ਸਮਾਂ ਦਿੱਤਾ ਗਿਆ ਹੈ, ਨਿਰਧਾਰਤ ਸਮੇਂ ਵਿੱਚ ਪੁਲੀਸ ਨੇ ਚੋਰ ਗਰੋਹ ਨੂੰ ਗ੍ਰਿਫ਼ਤਾਰ ਨਾ ਕੀਤਾ ਤਾਂ ਸਮੂਹ ਵਪਾਰੀ ਬਜ਼ਾਰ ਬੰਦ ਕਰ ਕੇ ਸ਼ੇਰਪੁਰ ਦੇ ਕਾਤਰੋਂ ਚੌਕ ’ਚ ਧਰਨੇ ’ਤੇ ਬੈਠਣਗੇ। ਐੱਸਐੱਚਓ ਸ਼ੇਰਪੁਰ ਸੁਖਵਿੰਦਰ ਕੌਰ ਨੇ ਕਿਹਾ ਕਿ ਪੁਲੀਸ ਨੇ ਚੋਰ ਦੀ ਪੈੜ ਨੱਪ ਲਈ ਹੈ, ਛੇਤੀ ਹੀ ਪੁਲੀਸ ਪੂਰਾ ਸੱਚ ਲੋਕਾਂ ਦੇ ਸਾਹਮਣੇ ਲਿਆਵੇਗੀ। ਬੀਕੇਯੂ ਡਕੌਂਦਾ ਦੇ ਬਲਾਕ ਆਗੂ ਕਰਮਜੀਤ ਸਿੰਘ ਛੰਨਾ ਦੇ ਘਰ ਚੋਰੀ ਹੋਣ ਦੇ ਦੋ ਹਫ਼ਤੇ ਬਾਅਦ ਵੀ ਪੁਲੀਸ ਦੇ ਹੱਥ ਖਾਲੀ ਹਨ ਜਿਸ ਸਬੰਧੀ ਕਿਸਾਨ ਜਥੇਬੰਦੀ ਨੇ 28 ਜੂਨ ਨੂੰ ਪਹਿਲਾਂ ਹੀ ਥਾਣਾ ਸ਼ੇਰਪੁਰ ਅੱਗੇ ਧਰਨੇ ਦਾ ਐਲਾਨ ਕੀਤਾ ਹੋਇਆ ਹੈ।

ਮੁਲਜ਼ਮਾਂ ਬਾਰੇ ਜਾਣਕਾਰੀ ਦਿੰਦੇ ਹੋਏ ਇੰਸਪੈਕਟਰ ਭਗਵੰਤ ਸਿੰਘ।

ਲੁਟੇਰਾ ਗਰੋਹ ਦੇ ਤਿੰਨ ਮੁਲਜ਼ਮ ਅਸਲੇ ਸਣੇ ਕਾਬੂ

ਸਮਾਣਾ (ਅਸ਼ਵਨੀ ਗਰਗ/ ਸੁਭਾਸ਼ ਚੰਦਰ): ਅਸਲੇ ਦੇ ਜ਼ੋਰ ’ਤੇ ਲੋਕਾਂ ਨੂੰ ਡਰਾ ਕੇ ਫਿਰੌਤੀ ਵਸੂਲਣ ਤੇ ਅਗਵਾ ਕਰਨ ਦੀ ਤਿਆਰੀ ਕਰ ਰਹੇ 4 ਮੁਲਜ਼ਮਾਂ ਵਿੱਚੋਂ ਤਿੰਨਾਂ ਨੂੰ ਪੁਲੀਸ ਨੇ 32 ਬੋਰ ਦੀ ਪਿਸਤੌਲ, 8 ਕਾਰਤੂਸ 32 ਬੋਰ ਅਤੇ ਬਰੀਜ਼ਾ ਕਾਰ ਸਮੇਤ ਕਾਬੂ ਕੀਤਾ ਗਿਆ ਹੈ ਕੀਤੀ ਹੈ ਜਦੋਂਕਿ ਇਕ ਮੁਲਜ਼ਮ ਮੌਕੇ ’ਤੇ ਪੁਲੀਸ ਨੂੰ ਚਕਮਾ ਦੇ ਕੇ ਭੱਜ ਗਿਆ। ਸਿਟੀ ਥਾਣਾ ਮੁਖੀ ਭਗਵੰਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਗੁਪਤ ਸੂਚਨਾ ਮਿਲੀ ਕਿ ਸਿਮਰਨਜੀਤ ਸਿੰਘ ਉਰਫ਼ ਸਿਮੀ, ਗੌਰਵ ਕੁਮਾਰ, ਲਾਲੀ ਅੱਠਵਾਲ ਤਿੰਨੋਂ ਵਾਸੀ ਸਮਾਣਾ ਅਤੇ ਗੁਰਵਿੰਦਰ ਸਿੰਘ ਉਰਫ਼ ਗੁਰੀ ਵਾਸੀ ਕੇਸਰੀ ਥਾਣਾ ਸਾਹਾ ਜ਼ਿਲ੍ਹਾ ਅੰਬਾਲਾ, ਫਿਰੌਤੀ ਤੇ ਅਗਵਾ ਵਰਗੇ ਅਪਰਾਧਾਂ ਨੂੰ ਅੰਜਾਮ ਦੇ ਚੁੱਕੇ ਹਨ। ਗ੍ਰੀਨ ਟਾਊਨ ਨੇੜੇ ਕਿਸੇ ਗੰਭੀਰ ਵਾਰਦਾਤ ਨੂੰ ਅੰਜਾਮ ਦੇਣ ਦੀ ਯੋਜਨਾ ਬਣਾ ਰਹੇ ਹਨ। ਉਨ੍ਹਾਂ ਤੁਰੰਤ ਨਾਕਾਬੰਦੀ ਕਰ ਕੇ ਬਰੀਜ਼ਾ ਗੱਡੀ ਵਿੱਚੋਂ 32 ਬੋਰ ਪਿਸਤੌਲ, 8 ਕਾਰਤੂਸ ਸਣੇ ਸਿਮਰਨਜੀਤ ਸਿੰਘ, ਗੌਰਵ ਕੁਮਾਰ ਅਤੇ ਗੁਰਵਿੰਦਰ ਸਿੰਘ ਗੁਰੀ ਨੂੰ ਕਾਬੂ ਕਰ ਲਿਆ ਜਦੋਂ ਕਿ ਲਾਲੀ ਅੱਠਵਾਲ ਮੌਕੇ ਤੋਂ ਫਰਾਰ ਹੋ ਗਿਆ। ਪੁਲੀਸ ਨੇ ਚਾਰਾਂ ਦੋਸ਼ੀਆਂ ਖ਼ਿਲਾਫ਼ ਆਈਪੀਸੀ ਦੀ ਧਾਰਾ 384,511,116 ਅਤੇ ਅਸਲਾ ਐਕਟ ਤਹਿਤ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਉਨ੍ਹਾਂ ਦਾ ਰਿਮਾਂਡ ਲਿਆ ਜਾਵੇਗਾ ਤਾਂ ਜੋ ਉਨ੍ਹਾਂ ਤੋਂ ਹੋਰ ਵਧੇਰੇ ਜਾਣਕਾਰੀ ਹਾਸਲ ਕੀਤੀ ਜਾ ਸਕੇ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਅੰਗਰੇਜ਼ ਸਰਕਾਰ ਨੂੰ ਵੰਗਾਰ

ਅੰਗਰੇਜ਼ ਸਰਕਾਰ ਨੂੰ ਵੰਗਾਰ

ਭਗਤ ਪੂਰਨ ਸਿੰਘ ਦੀ ਸ਼ਖ਼ਸੀਅਤ ਉਸਾਰੀ ਵਿਚ ਮਾਤਾ ਮਹਿਤਾਬ ਕੌਰ ਦੀ ਭੂਮਿਕਾ

ਭਗਤ ਪੂਰਨ ਸਿੰਘ ਦੀ ਸ਼ਖ਼ਸੀਅਤ ਉਸਾਰੀ ਵਿਚ ਮਾਤਾ ਮਹਿਤਾਬ ਕੌਰ ਦੀ ਭੂਮਿਕਾ

ਮੇਰਾ ਮਿੱਤਰ ਸ਼ਹੀਦ ਊਧਮ ਸਿੰਘ

ਮੇਰਾ ਮਿੱਤਰ ਸ਼ਹੀਦ ਊਧਮ ਸਿੰਘ

ਸ਼ਹੀਦ ਊਧਮ ਸਿੰਘ: ਸ਼ਖ਼ਸੀਅਤ ਅਤੇ ਸੰਘਰਸ਼

ਸ਼ਹੀਦ ਊਧਮ ਸਿੰਘ: ਸ਼ਖ਼ਸੀਅਤ ਅਤੇ ਸੰਘਰਸ਼

ਦੁਆਬੇ ਤੋਂ ਮਾਲਵੇ ਤੱਕ

ਦੁਆਬੇ ਤੋਂ ਮਾਲਵੇ ਤੱਕ

ਔਰਤਾਂ ਦੇ ਅਧਿਕਾਰਾਂ ਦਾ ਮਸਲਾ

ਔਰਤਾਂ ਦੇ ਅਧਿਕਾਰਾਂ ਦਾ ਮਸਲਾ

ਸ੍ਰੀਲੰਕਾ ਵਿਚ ਨਵ-ਬਸਤੀਵਾਦ ਅਤੇ ਭਾਰਤ

ਸ੍ਰੀਲੰਕਾ ਵਿਚ ਨਵ-ਬਸਤੀਵਾਦ ਅਤੇ ਭਾਰਤ

ਮੁੱਖ ਖ਼ਬਰਾਂ

ਰਾਸ਼ਟਰਮੰਡਲ ਖੇਡਾਂ: ਬੈਡਮਿੰਟਨ ਖਿਡਾਰੀਆਂ ਨੇ ਭਾਰਤ ਨੂੰ ਦਿਵਾਏ ਤਿੰਨ ਸੋਨ ਤਗ਼ਮੇ

ਰਾਸ਼ਟਰਮੰਡਲ ਖੇਡਾਂ: ਬੈਡਮਿੰਟਨ ਖਿਡਾਰੀਆਂ ਨੇ ਭਾਰਤ ਨੂੰ ਦਿਵਾਏ ਤਿੰਨ ਸੋਨ ਤਗ਼ਮੇ

ਖੇਡਾਂ ਦੇ ਸਮਾਪਤੀ ਸਮਾਰੋਹ ’ਚ ਸ਼ਰਤ ਕਮਲ ਤੇ ਨਿਖਤ ਜ਼ਰੀਨ ਹੋਣਗੇ ਭਾਰਤੀ ...

ਲੋਕ ਸਭਾ ਵਿੱਚ ਬਿਜਲੀ ਸੋਧ ਬਿੱਲ-2022 ਪੇਸ਼

ਲੋਕ ਸਭਾ ਵਿੱਚ ਬਿਜਲੀ ਸੋਧ ਬਿੱਲ-2022 ਪੇਸ਼

ਮੰਤਰੀ ਨੇ ਬਿੱਲ ਨੂੰ ਸਥਾਈ ਕਮੇਟੀ ਨੂੰ ਭੇਜਣ ਦੀ ਅਪੀਲ ਕੀਤੀ

ਰਾਸ਼ਟਰਮੰਡਲ ਖੇਡਾਂ: ਭਾਰਤੀ ਪੁਰਸ਼ ਹਾਕੀ ਟੀਮ ਨੂੰ ਚਾਂਦੀ ਦਾ ਤਗ਼ਮਾ

ਰਾਸ਼ਟਰਮੰਡਲ ਖੇਡਾਂ: ਭਾਰਤੀ ਪੁਰਸ਼ ਹਾਕੀ ਟੀਮ ਨੂੰ ਚਾਂਦੀ ਦਾ ਤਗ਼ਮਾ

ਫਾਈਨਲ ਵਿੱਚ ਆਸਟਰੇਲੀਆ ਨੇ 7-0 ਨਾਲ ਹਰਾਇਆ

ਭਗਵੰਤ ਮਾਨ ਵੱਲੋਂ ਬਿਜਲੀ ਸੋਧ ਬਿੱਲ-2022 ਦਾ ਸਖ਼ਤ ਵਿਰੋਧ

ਭਗਵੰਤ ਮਾਨ ਵੱਲੋਂ ਬਿਜਲੀ ਸੋਧ ਬਿੱਲ-2022 ਦਾ ਸਖ਼ਤ ਵਿਰੋਧ

ਬਿੱਲ ਸੂਬਿਆਂ ਦੇ ਅਧਿਕਾਰਾਂ ’ਤੇ ਇੱਕ ਹੋਰ ਹਮਲਾ ਕਰਾਰ

ਰਾਜਸਥਾਨ: ਖਾਟੂ ਸ਼ਿਆਮ ਮੰਦਰ ਦੇ ਬਾਹਰ ਭਗਦੜ ’ਚ ਤਿੰਨ ਔਰਤਾਂ ਦੀ ਮੌਤ, ਚਾਰ ਜ਼ਖ਼ਮੀ

ਰਾਜਸਥਾਨ: ਖਾਟੂ ਸ਼ਿਆਮ ਮੰਦਰ ਦੇ ਬਾਹਰ ਭਗਦੜ ’ਚ ਤਿੰਨ ਔਰਤਾਂ ਦੀ ਮੌਤ, ਚਾਰ ਜ਼ਖ਼ਮੀ

ਮੋਦੀ, ਰਾਹੁਲ ਤੇ ਗਹਿਲੋਤ ਨੇ ਘਟਨਾ ਉੱਤੇ ਦੁੱਖ ਜ਼ਾਹਿਰ ਕੀਤਾ

ਸ਼ਹਿਰ

View All