ਉਗਰਾਹਾਂ ਦੇ ਖੇਡ ਸਟੇਡੀਅਮ ਲਈ 64 ਲੱਖ ਦੀ ਰਾਸ਼ੀ ਜਾਰੀ
ਪਿੰਡ ਉਗਰਾਹਾਂ ਵਾਸੀਆਂ ਦੀ ਪਿੰਡ ਵਿੱਚ ਸ਼ਾਨਦਾਰ ਖੇਡ ਸਟੇਡੀਅਮ ਦੀ ਮੰਗ ਆਖ਼ਰ 25 ਸਾਲ ਬਾਅਦ ਪੂਰੀ ਹੋਈ ਹੈ। ਪੰਜਾਬ ਦੇ ਵਿੱਤ ਅਤੇ ਯੋਜਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਪਿੰਡ ਪਹੁੰਚ ਕੇ ਸਰਪੰਚ ਗੁਰਪ੍ਰੀਤ ਸਿੰਘ ਸਿੱਧੂ ਅਤੇ ਸਮੂਹ ਪੰਚਾਇਤ ਨੂੰ ਖੇਡ...
Advertisement
ਪਿੰਡ ਉਗਰਾਹਾਂ ਵਾਸੀਆਂ ਦੀ ਪਿੰਡ ਵਿੱਚ ਸ਼ਾਨਦਾਰ ਖੇਡ ਸਟੇਡੀਅਮ ਦੀ ਮੰਗ ਆਖ਼ਰ 25 ਸਾਲ ਬਾਅਦ ਪੂਰੀ ਹੋਈ ਹੈ। ਪੰਜਾਬ ਦੇ ਵਿੱਤ ਅਤੇ ਯੋਜਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਪਿੰਡ ਪਹੁੰਚ ਕੇ ਸਰਪੰਚ ਗੁਰਪ੍ਰੀਤ ਸਿੰਘ ਸਿੱਧੂ ਅਤੇ ਸਮੂਹ ਪੰਚਾਇਤ ਨੂੰ ਖੇਡ ਸਟੇਡੀਅਮ ਦੀ ਉਸਾਰੀ ਲਈ 64 ਲੱਖ ਰੁਪਏ ਦਾ ਚੈੱਕ ਦਿੱਤਾ। ਇਸ ਮੌਕੇ ਓਐਸਡੀ ਐਡਵੋਕੇਟ ਤਪਿੰਦਰ ਸਿੰਘ ਸੋਹੀ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਅਤੇ ਖਿਡਾਰੀ ਹਾਜ਼ਰ ਸਨ। ਸਰਪੰਚ ਗੁਰਪ੍ਰੀਤ ਸਿੰਘ ਸਿੱਧੂ ਨੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਦਾ ਧੰਨਵਾਦ ਕਰਦਿਆਂ ਖੁਸ਼ੀ ਪ੍ਰਗਟ ਕੀਤੀ ਕਿ ਉਨ੍ਹਾਂ ਦੀ 25 ਸਾਲ ਬਾਅਦ ਮੰਗ ਪੂਰੀ ਹੋਈ ਹੈ। ਇਸ ਮੌਕੇ ਚੀਮਾ ਨੇ ਆਖਿਆ ਕਿ ਇਸ ਰਾਸ਼ੀ ਨਾਲ 7 ਏਕੜ ਵਿੱਚ ਬਣਨ ਵਾਲੇ ਸਟੇਡੀਅਮ ਵਿੱਚ ਹਾਕੀ, ਵਾਲੀਬਾਲ, ਬਾਸਕਿਟਬਾਲ, ਕਬੱਡੀ, ਕ੍ਰਿਕਟ ਅਤੇ ਹੋਰ ਮੈਦਾਨ ਤਿਆਰ ਕੀਤੇ ਜਾਣਗੇ।
Advertisement
Advertisement