ਨਸ਼ਾ ਮੁਕਤ ਮੁਹਿੰਮ ਤਹਿਤ ਦੌੜ ਮੁਕਾਬਲੇ ਕਰਵਾਏ
ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਖੇਡਾਂ ਨਾਲ ਜੋੜਨ ਅਤੇ ਮਨੋਬਲ ਉੱਚਾ ਚੁੱਕਣ ਦੇ ਮਕਸਦ ਨਾਲ ਸਥਾਨਕ ਡਾ. ਜਾਕਿਰ ਹੁਸੈਨ ਸਟੇਡੀਅਮ ਵਿੱਚ ਦੌੜ ਮੁਕਾਬਲੇ ਕਰਵਾਏ ਗਏ। ਜ਼ਿਲ੍ਹਾ ਖੇਡ ਅਫਸਰ ਹਰਪਿੰਦਰ ਸਿੰਘ ਨੇ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ...
Advertisement
ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਖੇਡਾਂ ਨਾਲ ਜੋੜਨ ਅਤੇ ਮਨੋਬਲ ਉੱਚਾ ਚੁੱਕਣ ਦੇ ਮਕਸਦ ਨਾਲ ਸਥਾਨਕ ਡਾ. ਜਾਕਿਰ ਹੁਸੈਨ ਸਟੇਡੀਅਮ ਵਿੱਚ ਦੌੜ ਮੁਕਾਬਲੇ ਕਰਵਾਏ ਗਏ। ਜ਼ਿਲ੍ਹਾ ਖੇਡ ਅਫਸਰ ਹਰਪਿੰਦਰ ਸਿੰਘ ਨੇ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ ਦੌਰਾਨ ਚਾਰ-ਚਾਰ ਜੇਤੂ ਲੜਕਿਆਂ ਤੇ ਲੜਕੀਆਂ ਨੂੰ ਨਸ਼ਾ ਮੁਕਤ ਪੰਜਾਬ ਦੇ ਲੋਗੋ ਵਾਲੀਆਂ ਟੀ-ਸ਼ਰਟਾਂ ਦੇ ਕੇ ਸਨਮਾਨਿਤ ਕੀਤਾ ਗਿਆ। ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਖੇਡਾਂ ਨਾਲ ਜੁੜਨ ਦਾ ਸੱਦਾ ਦਿੰਦਿਆਂ ਖੇਡ ਅਧਿਕਾਰੀ ਨੇ ਨਸ਼ਿਆਂ ਦੇ ਕੋਹੜ ਨੂੰ ਜੜ੍ਹੋ ਖਤਮ ਕਰਨ ਲਈ ਇਕਜੁੱਟ ਹੋ ਕੇ ਨਸ਼ਾ ਮੁਕਤ ਪੰਜਾਬ ਸਿਰਜਨ ਦੀ ਸਹੁੰ ਚੁਕਾਈ।
Advertisement
Advertisement
