ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਨੇ ਮੰਗ ਪੱਤਰ ਸੌਂਪਿਆ
ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਦੇ ਸੱਦੇ ’ਤੇ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਵੱਲੋਂ ਦੇਸ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਾਂ ਦਾ ਮੰਗ ਪੱਤਰ ਐੱਸਡੀਐੱਮ ਧੂਰੀ ਨੂੰ ਮੰਗ ਪੱਤਰ...
Advertisement
ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਦੇ ਸੱਦੇ ’ਤੇ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਵੱਲੋਂ ਦੇਸ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਾਂ ਦਾ ਮੰਗ ਪੱਤਰ ਐੱਸਡੀਐੱਮ ਧੂਰੀ ਨੂੰ ਮੰਗ ਪੱਤਰ ਦਿੱਤਾ ਗਿਆ ਹੈ। ਇਹ ਮੰਗ ਪੱਤਰ ਪੰਜਾਬ ਵਿੱਚ ਹਾਲ ਹੀ ਵਿੱਚ ਆਈਆਂ ਹੜ੍ਹਾਂ ਅਤੇ ਭਾਰੀ ਬਾਰਸ਼ਾਂ ਕਾਰਨ ਹੋਈ ਤਬਾਹੀ ਦੇ ਸ਼ਿਕਾਰ ਮਜ਼ਦੂਰਾਂ, ਕਿਸਾਨਾਂ ਅਤੇ ਹੋਰ ਪੀੜਤਾਂ ਨੂੰ ਤੁਰੰਤ ਮੁਆਵਜ਼ਾ ਅਤੇ ਮੁੜ ਵਸੇਬੇ ਦੀ ਮੰਗ ਕੀਤੀ ਗਈ ਹੈ। ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਜੋਨਲ ਆਗੂ ਜਸਵੀਰ ਕੌਰ ਅਤੇ ਸ਼ਿੰਗਾਰਾ ਸਿੰਘ ਹੇੜੀਕੇ ਨੇ ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਾਂਝੇ ਮੋਰਚੇ ਨੇ ਐੱਸਡੀਐੱਮ ਧੂਰੀ ਨੂੰ ਮੰਗਾਂ ਤੋਂ ਜਾਣੂ ਕਰਵਾਇਆ ਹੈ।
Advertisement
