DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਪਿੰਡਾਂ ਦਾ ਵਿਕਾਸ ਸਰਕਾਰ ਦੀ ਮੁੱਖ ਤਰਜੀਹ: ਰਣਜੋਧ ਹਡਾਣਾ

ਹਲਕੇ ਦੀਆਂ 121 ਪੰਚਾਇਤਾਂ ਨੂੰ ਢਾਈ ਕਰੋਡ਼ ਦੀਆਂ ਗਰਾਂਟਾਂ ਦੇ ਚੈੱਕ ਵੰਡੇ

  • fb
  • twitter
  • whatsapp
  • whatsapp
featured-img featured-img
ਹਲਕੇ ਦੀਆਂ ਪੰਚਾਇਤਾਂ ਨੂੰ ਗਰਾਂਟਾਂ ਦੇ ਚੈੱਕ ਦਿੰਦੇ ਹੋਏ ਰਣਜੋਧ ਸਿੰਘ ਹਡਾਣਾ।
Advertisement

‘ਆਪ’ ਦੇ ਹਲਕਾ ਸਨੌਰ ਦੇ ਇੰਚਾਰਜ ਅਤੇ ਪੀ ਆਰ ਟੀ ਸੀ ਦੇ ਚੇਅਰਮੈਨ ਰਣਜੋਧ ਸਿੰਘ ਹਡਾਣਾ ਨੇ ਹਲਕੇ ਦੇ 121 ਪਿੰਡਾਂ ਨੂੰ 2 ਕਰੋੜ 50 ਲੱਖ ਰੁਪਏ ਦੀਆਂ ਗਰਾਂਟਾਂ ਵੰਡੀਆਂ। ਉਨ੍ਹਾਂ ਦੱਸਿਆ ਕਿ ਇਹ ਗਰਾਂਟਾਂ ਪਿੰਡਾਂ ਵਿੱਚ ਬੁਨਿਆਦੀ ਸਹੂਲਤਾਂ ਨੂੰ ਮਜ਼ਬੂਤ ਕਰਨ ਅਤੇ ਚੱਲ ਰਹੇ ਵਿਕਾਸ ਪ੍ਰਾਜੈਕਟਾਂ ਵਿੱਚ ਹੋਰ ਤੇਜ਼ ਲਿਆਉਣ ਲਈ ਜਾਰੀ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪਿੰਡਾਂ ਦਾ ਵਿਕਾਸ ਸਰਕਾਰ ਦੀ ਮੁੱਖ ਤਰਜੀਹ ਹੈ। ਉਨ੍ਹਾਂ ਸਪਸ਼ਟ ਕੀਤਾ ਕਿ ਸਾਰੇ ਕੰਮ ਨਿਰਧਾਰਤ ਮਾਪਦੰਡਾਂ, ਤਕਨੀਕੀ ਮਨਜ਼ੂਰੀ ਅਤੇ ਪੂਰੀ ਪਾਰਦਰਸ਼ਤਾ ਨਾਲ ਕਰਵਾਏ ਜਾਣਗੇ। ਪਿੰਡਾਂ ਦੇ ਨੁਮਾਇੰਦਿਆਂ ਨੇ ਹਡਾਣਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਫੰਡ ਉਨ੍ਹਾਂ ਲੋੜੀਂਦੇ ਕੰਮਾਂ ਨੂੰ ਪੂਰਾ ਕਰਨ ਵਿੱਚ ਮਦਦ ਕਰਨਗੇ ਜੋ ਲੰਮੇ ਸਮੇਂ ਤੋਂ ਅਧੂਰੇ ਸਨ। ਕਈ ਪਿੰਡਾਂ ਵਿੱਚ ਗਲੀਆਂ ਤੇ ਡਰੇਨੇਜ ਸਿਸਟਮ ਬੁਰੀ ਤਰ੍ਹਾਂ ਪ੍ਰਭਾਵਿਤ ਸਨ, ਜਿਨ੍ਹਾਂ ਦੀ ਮੁਰੰਮਤ ਨਾ ਹੋਣ ਕਾਰਨ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਹੁਣ ਇਨ੍ਹਾਂ ਗਰਾਂਟਾਂ ਨਾਲ ਵਿਕਾਸ ਦੇ ਕੰਮਾਂ ਨੂੰ ਹੁਲਾਰਾ ਮਿਲੇਗਾ। ਉਨ੍ਹਾਂ ਕਿਹਾ ਕਿ ਉਹ ਹਲਕੇ ਵਿੱਚ ਵਿਕਾਸ ਕਾਰਜਾਂ ਨੂੰ ਰੁਕਣ ਨਹੀਂ ਦੇਣਗੇ। ਉਨ੍ਹਾਂ ਆਖਿਆ ਕਿ ਜਲਦ ਹੀ ਹੋਰ ਪ੍ਰਾਜੈਕਟਾਂ ਲਈ ਵਾਧੂ ਫੰਡ ਜਾਰੀ ਕੀਤੇ ਜਾਣਗੇ ਤਾਂ ਜੋ ਸਨੌਰ ਹਲਕਾ ਰੰਗਲਾ ਪੰਜਾਬ ਮਿਸ਼ਨ ਵਿੱਚ ਮੋਹਰੀ ਭੂਮਿਕਾ ਨਿਭਾ ਸਕੇ।

Advertisement
Advertisement
×