ਟੂਟੀਆਂ ’ਚ ਆ ਰਹੇ ਖ਼ਰਾਬ ਪਾਣੀ ਦੇ ਸੈਂਪਲ ਭਰੇ
ਨਗਰ ਪੰਚਾਇਤ ਦੇਵੀਗੜ੍ਹ ਅਧੀਨ ਆਉਂਦੇ ਪਿੰਡ ਜੈ ਨਗਰ ਰੁੜਕੀ ਦੇ ਵਸਨੀਕਾਂ ਵੱਲੋਂ ਪ੍ਰਸ਼ਾਸਨ ਨੂੰ ਪਿੰਡ ਦੇ ਪਾਣੀ ਵਾਲੀ ਟੈਂਕੀ ਤੋਂ ਆ ਰਹੇ ਖ਼ਰਾਬ ਪਾਣੀ ਬਾਰੇ ਸ਼ਿਕਾਇਤ ਕੀਤੀ ਗਈ ਸੀ, ਪਿੰਡ ਵਾਸੀਆਂ ਦਾ ਕਹਿਣਾ ਸੀ ਕਿ ਇਸ ਪਿੰਡ ਵਿੱਚ ਪੀਣ ਵਾਲੇ...
Advertisement
ਨਗਰ ਪੰਚਾਇਤ ਦੇਵੀਗੜ੍ਹ ਅਧੀਨ ਆਉਂਦੇ ਪਿੰਡ ਜੈ ਨਗਰ ਰੁੜਕੀ ਦੇ ਵਸਨੀਕਾਂ ਵੱਲੋਂ ਪ੍ਰਸ਼ਾਸਨ ਨੂੰ ਪਿੰਡ ਦੇ ਪਾਣੀ ਵਾਲੀ ਟੈਂਕੀ ਤੋਂ ਆ ਰਹੇ ਖ਼ਰਾਬ ਪਾਣੀ ਬਾਰੇ ਸ਼ਿਕਾਇਤ ਕੀਤੀ ਗਈ ਸੀ, ਪਿੰਡ ਵਾਸੀਆਂ ਦਾ ਕਹਿਣਾ ਸੀ ਕਿ ਇਸ ਪਿੰਡ ਵਿੱਚ ਪੀਣ ਵਾਲੇ ਪਾਣੀ ਵਿੱਚ ਗੰਦਾ ਪਾਣੀ ਆਉਣ ਦੀ ਬਹੁਤ ਸਮੱਸਿਆ ਆ ਰਹੀ ਹੈ ਅਤੇ ਜੋ ਪਾਣੀ ਟੂਟੀਆਂ ਵਿੱਚ ਆ ਰਿਹਾ ਹੈ ਉਹ ਸਾਫ਼ ਨਹੀਂ ਹੈ, ਜਿਸ ਕਾਰਨ ਪਿੰਡ ਵਿੱਚ ਡਾਇਰੀਆ ਆਦਿ ਬਿਮਾਰੀਆਂ ਫੈਲਣ ਦਾ ਖਦਸ਼ਾ ਹੈ। ਇਸ ’ਤੇ ਕਾਰਵਾਈ ਕਰਦਿਆਂ ਐੱਸਡੀਐੱਮ ਦੁੱਧਨਸਾਧਾਂ ਕ੍ਰਿਪਾਲਵੀਰ ਸਿੰਘ ਨੇ ਅੱਜ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਨਾਲ ਲੈ ਕੇ ਪਿੰਡ ਜੈ ਨਗਰ ਰੁੜਕੀ ਦਾ ਦੌਰਾ ਕੀਤਾ ਅਤੇ ਟੂਟੀਆਂ ਵਿੱਚ ਆ ਰਹੇ ਗੰਦੇ ਪਾਣੀ ਦਾ ਜਾਇਜ਼ਾ ਲਿਆ। ਇਸ ਦੌਰਾਨ ਵੱਖ-ਵੱਖ ਘਰਾਂ ਵਿਚੋਂ ਗੰਦੇ ਪਾਣੀ ਦੇ ਸੈਂਪਲ ਭਰ ਕੇ ਕੇ ਜਾਂਚ ਲਈ ਭੇਜੇ ਗਏ।
Advertisement
Advertisement