ਭਵਾਨੀਗੜ੍ਹ: ਕਿਸਾਨ ਸੰਘਰਸ਼ ਨੂੰ ਜਥੇਬੰਦਕ ਤੌਰ ’ਤੇ ਮਜ਼ਬੂਤ ਕਰਨ ਦੀ ਮੁਹਿੰਮ ਤਹਿਤ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਪਿੰਡ ਸ਼ਾਹਪੁਰ ਇਕਾਈ ਦੀ ਚੋਣ ਬਲਾਕ ਪ੍ਰਧਾਨ ਅਜੈਬ ਸਿੰਘ ਲੱਖੇਵਾਲ ਦੀ ਅਗਵਾਈ ਹੇਠ ਕੀਤੀ ਗਈ। ਇਸ ਮੌਕੇ ਪਿੰਡ ਦੇ ਇਕੱਠ ਵਿੱਚ ਸਮਸ਼ੇਰ ਸਿੰਘ ਪ੍ਰਧਾਨ, ਨੀਟੂ ਸਿੰਘ ਸੀਨੀਅਰ ਮੀਤ ਪ੍ਰਧਾਨ, ਦਰਸ਼ਨ ਸਿੰਘ ਮੀਤ ਪ੍ਰਧਾਨ, ਗੁਰਤੇਜ ਸਿੰਘ, ਕੁਲਦੀਪ ਸਿੰਘ, ਰਾਮ ਸਿੰਘ ਜਨਰਲ ਸਕੱਤਰ, ਹਰਪਾਲ ਸਿੰਘ, ਹਾਕਮ ਸਿੰਘ ਖਜ਼ਾਨਚੀ, ਪੁਸ਼ਪਿੰਦਰ ਸਿੰਘ, ਅੰਮ੍ਰਿਤ ਸਿੰਘ ਪ੍ਰੈੱਸ ਸਕੱਤਰ, ਕੁਲਵਿੰਦਰ ਸਿੰਘ ਸੰਗਠਨ ਸਕੱਤਰ, ਗੁਲਜਾਰ ਸਿੰਘ, ਜਗਦੇਵ ਸਿੰਘ ਸਲਾਹਕਾਰ, ਜਗਦੀਪ ਸਿੰਘ ਅਤੇ ਪ੍ਰਿਤਪਾਲ ਸਿੰਘ ਸਹਾਇਕ ਸਕੱਤਰ ਚੁਣੇ ਗਏ। -ਪੱਤਰ ਪ੍ਰੇਰਕ