ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 17 ਜਨਵਰੀ
ਸੰਯੁਕਤ ਸਮਾਜ ਮੋਰਚੇ ਵੱਲੋਂ ਸ਼ਹਿਰ ਦੀ ਸਮਾਜ ਸੇਵੀ ਸ਼ਖ਼ਸੀਅਤ ਡਾ. ਅਮਰਜੀਤ ਸਿੰਘ ਮਾਨ ਨੂੰ ਸੁਨਾਮ ਵਿਧਾਨ ਸਭਾ ਹਲਕੇ ਤੋਂ ਉਮੀਦਵਾਰ ਐਲਾਨਿਆ ਗਿਆ ਹੈ, ਜੋ ਪਹਿਲੀ ਵਾਰ ਵਿਧਾਨ ਸਭਾ ਚੋਣਾਂ ’ਚ ਕਿਸਮਤ ਅਜ਼ਮਾਉਣਗੇ। ਡਾ. ਮਾਨ ਨੇ ਭਾਵੇਂ ਲੋਕ ਭਲਾਈ ਪਾਰਟੀ, ਪੀਪਲਜ਼ ਪਾਰਟੀ ਆਫ਼ ਪੰਜਾਬ ਅਤੇ ਆਮ ਆਦਮੀ ਪਾਰਟੀ ’ਚ ਵੀ ਕੰਮ ਕੀਤਾ ਹੈ, ਪਰ ਉਹ ਪਿਛਲੇ ਕਰੀਬ ਚਾਰ ਸਾਲਾਂ ਤੋਂ ਸਿਆਸੀ ਗਤੀਵਿਧੀਆਂ ਤੋਂ ਦੂਰ ਸਨ ਅਤੇ ਸਮਾਜ ਸੇਵਾ ਦੇ ਖੇਤਰ ਵਿੱਚ ਲਗਾਤਾਰ ਸਰਗਰਮੀ ਨਾਲ ਜੁਟੇ ਹੋਏ ਸਨ। ਡਾ. ਮਾਨ ਨੇ ਸੰਯੁਕਤ ਸਮਾਜ ਮੋਰਚੇ ਦੀ ਟਿਕਟ ਮਿਲਣ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਉਨ੍ਹਾਂ ਸੁਨਾਮ ਵਿਧਾਨ ਸਭਾ ਹਲਕੇ ਦੀ ਟਿਕਟ ਲਈ ਹੀ ਅਪਲਾਈ ਕੀਤਾ ਸੀ।