ਸੰਗਤ ਨੇ ਸ਼੍ਰੋਮਣੀ ਅਕਾਲੀ ਦਲ ਦੀ ਮਜ਼ਬੂਤ ਨੀਂਹ ਰੱਖੀ: ਢੀਂਡਸਾ
ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਸ਼ਹੀਦ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ 40ਵੀਂ ਬਰਸੀ ਮੌਕੇ ਸੁਰਜੀਤ ਹੋਏ ਸ਼੍ਰੋਮਣੀ ਅਕਾਲੀ ਦਲ ਦੇ ਸਮਾਗਮ ਵਿੱਚ ਰਿਕਾਰਡ ਤੋੜ ਗਿਣਤੀ ਵਿੱਚ ਸ਼ਾਮਲ ਹੋਣ ਲਈ ਸਮੂਹ ਸੰਗਤ ਦਾ ਧੰਨਵਾਦ ਕੀਤਾ ਤੇ ਕਿਹਾ ਕਿ ਇਸ...
Advertisement
ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਸ਼ਹੀਦ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ 40ਵੀਂ ਬਰਸੀ ਮੌਕੇ ਸੁਰਜੀਤ ਹੋਏ ਸ਼੍ਰੋਮਣੀ ਅਕਾਲੀ ਦਲ ਦੇ ਸਮਾਗਮ ਵਿੱਚ ਰਿਕਾਰਡ ਤੋੜ ਗਿਣਤੀ ਵਿੱਚ ਸ਼ਾਮਲ ਹੋਣ ਲਈ ਸਮੂਹ ਸੰਗਤ ਦਾ ਧੰਨਵਾਦ ਕੀਤਾ ਤੇ ਕਿਹਾ ਕਿ ਇਸ ਪਵਿੱਤਰ ਧਰਤੀ ਉਪਰ ਵੱਡਾ ਇਕੱਠ ਕਰਕੇ ਇਤਿਹਾਸ ਸਿਰਜਿਆ ਹੈ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਮਜ਼ਬੂਤ ਨੀਂਹ ਰੱਖ ਦਿੱਤੀ ਹੈ ਜੋ ਪੰਥ ਦਾ ਝੰਡਾ ਬੁਲੰਦ ਕਰਨ ਵਿੱਚ ਅਹਿਮ ਭੂਮਿਕਾ ਅਦਾ ਕਰੇਗਾ। ਇਥੇ ਜਾਰੀ ਬਿਆਨ ਰਾਹੀਂ ਉਨ੍ਹਾਂ ਕਿਹਾ ਕਿ ਇਸ ਇਲਾਕੇ ਦੀ ਸੰਗਤ ਨੇ ਦੁਨੀਆ ਨੂੰ ਸੁਨੇਹਾ ਦੇ ਦਿੱਤਾ ਹੈ ਕਿ ਗਿਆਨੀ ਹਰਪ੍ਰੀਤ ਸਿੰਘ ਦੀ ਅਗਵਾਈ ਵਾਲਾ ਸ਼੍ਰੋਮਣੀ ਅਕਾਲੀ ਦਲ ਹੀ ਅਸਲੀ ਹੈ।
Advertisement
Advertisement