ਗੁਰਦੀਪ ਸਿੰਘ ਲਾਲੀ
ਸੰਗਰੂਰ, 8 ਜੁਲਾਈ
ਜ਼ੀਰਕਪੁਰ-ਬਠਿੰਡਾ ਕੌਮੀ ਹਾਈਵੇਅ ’ਤੇ ਬੀਤੀ ਰਾਤ ਪੀਜੀਆਈ ਘਾਬਦਾਂ ਨਜ਼ਦੀਕ ਥਾਰ ਜੀਪ ਅਤੇ ਕਾਰ ਵਿਚਕਾਰ ਟੱਕਰ ਕਾਰਨ ਮਾਂ-ਪੁੱਤ ਦੀ ਮੌਤ ਹੋ ਗਈ, ਜਦੋਂ ਕਿ ਚਾਰ ਜਣੇ ਜ਼ਖ਼ਮੀ ਹੋ ਗਏ। ਪਟਿਆਲਾ ਤੋਂ ਆ ਰਹੀ ਥਾਰ ਜੀਪ ਬੇਕਾਬੂ ਹੋ ਕੇ ਡਿਵਾਇਡਰ ਨਾਲ ਟਕਰਾਉਂਦੀ ਹੋਈ ਦੂਜੇ ਪਾਸੇ ਸੰਗਰੂਰ ਤੋਂ ਆ ਰਹੀ ਸਵਿਫ਼ਟ ਡਿਜ਼ਾਇਰ ਕਾਰ ਨਾਲ ਟਕਰਾ ਗਈ। ਇਸ ਹਾਦਸੇ ਵਿਚ ਦੋਵੇਂ ਗੱਡੀਆਂ ਬੁਰੀ ਤਰਾਂ ਨੁਕਸਾਨੀਆਂ ਗਈਆਂ। ਇਸ ਹਾਦਸੇ ਵਿਚ ਮਾਂ-ਪੁੱਤ ਦੀ ਮੌਤ ਹੋ ਗਈ, ਜਿਨ੍ਹਾਂ ਦੀ ਪਛਾਣ ਹਰਵਿੰਦਰ ਅਤੇ ਰਾਮ ਪਿਆਰੀ ਹਨ ਅਤੇ ਇਹ ਪ੍ਰਤਾਪ ਨਗਰ ਸੰਗਰੂਰ ਦੇ ਵਸਨੀਕ ਸਨ। ਜ਼ਖ਼ਮੀਆਂ ਨੂੰ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ ਹੈ।