ਸੰਗਰੂਰ: ਆਹ! ਪੁਰਸਕਾਰ ਸਾਡੇ ਕਿਸੇ ਕੰਮ ਦੇ ਨਹੀਂ, ਕਰੋਨਾ ਵਾਰੀਅਰਾਂ ਨੇ ਇਨਾਮ ਮੋੜੇ

ਸੰਗਰੂਰ: ਆਹ! ਪੁਰਸਕਾਰ ਸਾਡੇ ਕਿਸੇ ਕੰਮ ਦੇ ਨਹੀਂ, ਕਰੋਨਾ ਵਾਰੀਅਰਾਂ ਨੇ ਇਨਾਮ ਮੋੜੇ

ਗੁਰਦੀਪ ਸਿੰਘ ਲਾਲੀ

ਸੰਗਰੂਰ, 3 ਦਸੰਬਰ

ਆਪਣੀਆਂ ਸੇਵਾਵਾਂ ਰੈਗੂਲਰ ਕਰਾਉਣ ਲਈ ਬੇਮਿਆਦੀ ਹੜਤਾਲ ’ਤੇ ਚੱਲ ਰਹੇ ਸਿਹਤ ਵਿਭਾਗ ਦੇ ਐੱਨਐੱਚਐੱਮ ਮੁਲਾਜ਼ਮਾਂ ਵਲੋਂ ਕਰੋਨਾ ਮਹਾਂਮਾਰੀ ਦੌਰਾਨ ਮਿਲੇ ਸਨਮਾਨ ਅਤੇ ਪ੍ਰਸ਼ੰਸਾ ਪੱਤਰ ਅੱਜ ਰੋਸ ਵਜੋਂ ਪੰਜਾਬ ਸਰਕਾਰ ਨੂੰ ਵਾਪਸ ਕਰ ਦਿੱਤੇ ਹਨ। ਹੜਤਾਲੀ ਮੁਲਾਜ਼ਮਾਂ ਦਾ ਕਹਿਣਾ ਹੈ ਕਿ ਸਿਰਫ਼ ਸਨਮਾਨਾਂ ਅਤੇ ਪ੍ਰਸ਼ੰਸਾ ਪੱਤਰਾਂ ਨਾਲ ਉਹ ਆਪਣੇ ਪਰਿਵਾਰਾਂ ਦਾ ਗੁਜ਼ਾਰਾ ਨਹੀਂ ਚਲਾ ਸਕਦੇ। ਜੇਕਰ ਪੰਜਾਬ ਸਰਕਾਰ ਸੱਚੇ ਦਿਲੋਂ ਕਰੋਨਾ ਯੋਧਿਆਂ ਦਾ ਸਨਮਾਨ ਕਰਨਾ ਚਾਹੁੰਦੀ ਹੈ ਤਾਂ ਉਨ੍ਹਾਂ ਦੀਆਂ ਸੇਵਾਵਾਂ ਰੈਗੂਲਰ ਕੀਤੀਆਂ ਜਾਣ। ਇਸ ਤੋਂ ਪਹਿਲਾਂ ਸਿਵਲ ਹਸਪਤਾਲ ’ਚ ਹੜਤਾਲੀ ਮੁਲਾਜ਼ਮਾਂ ਵਲੋਂ ਰੋਸ ਧਰਨਾ ਦਿੱਤਾ ਅਤੇ ਪੰਜਾਬ ਸਰਕਾਰ ਖ਼ਿਲਾਫ਼ ਆਵਾਜ਼ ਬੁਲੰਦ ਕੀਤੀ। ਮੁਲਾਜ਼ਮ ਕਰੋਨਾ ਵਾਰੀਅਰ ਐਵਾਰਡ ਲੈ ਕੇ ਸਿਵਲ ਹਸਤਪਾਲ ਤੋਂ ਰੋਸ ਮਾਰਚ ਕਰਦੇ ਹੋਏ ਸਥਾਨਕ ਉਪ ਮੰਡਲ ਮੈਜਿਸਟ੍ਰੇਟ ਦੇ ਦਫ਼ਤਰ ਪੁੱਜੇ ਜਿਥੇ ਉਨ੍ਹਾਂ ਉਪ ਮੰਡਲ ਮੈਜਿਸਟ੍ਰੇਟ ਚਰਨਜੋਤ ਸਿੰਘ ਵਾਲੀਆ ਨੂੰ ਸਨਮਾਨ ਵਾਪਸ ਸੌਂਪ ਦਿੱਤੇ। ਇਸ ਤੋਂ ਪਹਿਲਾਂ ਧਰਨੇ ਨੂੰ ਸੰਬੋਧਨ ਕਰਦਿਆਂ ਯੂਨੀਅਨ ਦੇ ਸੂਬਾ ਆਗੂ ਡਾ. ਵਾਹਿਦ ਅਤੇ ਬਲਾਕ ਪ੍ਰਧਾਨ ਡਾ. ਰਜਨੀਸ਼ ਗਰਗ ਨੇ ਦੱਸਿਆ ਕਿ ਕਰੋਨਾ ਮਹਾਂਮਾਰੀ ਦੌਰਾਨ ਮੁਲਾਜ਼ਮਾਂ ਨੇ ਆਪਣੀ ਜਾਨ ਦੀ ਪ੍ਰਵਾਹ ਨਾ ਕਰਦਿਆਂ ਪੂਰੀ ਤਨਦੇਹੀ ਨਾਲ ਡਿਊਟੀ ਨਿਭਾਈ ਜਿਸ ਦੌਰਾਨ ਸਰਕਾਰ ਵਲੋਂ ਬੇਹਤਰ ਸੇਵਾਵਾਂ ਨਿਭਾਉਣ ਵਾਲੇ ਮੁਲਾਜ਼ਮਾਂ ਨੂੰ ‘‘ ਕੋਵਿਡ ਵਾਰੀਅਰ ਐਵਾਰਡ ’’ ਦੇ ਕੇ ਸਨਮਾਨਿਤ ਕੀਤਾ ਗਿਆ ਸੀ। ਅੱਜ ਪੰਜਾਬ ਦੇ ਕਰੀਬ 13 ਹਜ਼ਾਰ ਮੁਲਾਜ਼ਮਾਂ ਵਲੋਂ ਅੱਜ ਭਰੇ ਮਨ ਨਾਲ ਕਰੋਨਾ ਮਹਾਂਮਾਰੀ ਦੌਰਾਨ ਬੇਹਤਰ ਸੇਵਾਵਾਂ ਨਿਭਾਉਣ ਬਦਲੇ ਮਿਲੇ ਮਾਨ-ਸਨਮਾਨ ਪੰਜਾਬ ਸਰਕਾਰ ਨੂੰ ਵਾਪਸ ਕਰ ਦਿੱਤੇ ਹਨ। ਇਸ ਮੌਕੇ ਮੁਲਾਜ਼ਮ ਆਗੂ ਸਵਰਨਜੀਤ ਸਿੰਘ, ਪੂਨਮ ਰਾਣੀ, ਡਾ. ਅਮਰਿੰਦਰ ਕੌਰ, ਵਿਸ਼ਵਜੀਤ ਗਰਗ, ਕੁਲਦੀਪ ਖਾਨ, ਕਮਲਦੀਪ ਕੌਰ, ਨੇਹਾ, ਕੀਰਤਨ ਕੌਰ, ਜਗਦੀਪ ਕੌਰ ਮੌਜੂਦ ਸਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸੁੰਦਰਤਾ ਮੁਕਾਬਲਿਆਂ ਦੇ ਓਹਲੇ ਓਹਲੇ...

ਸੁੰਦਰਤਾ ਮੁਕਾਬਲਿਆਂ ਦੇ ਓਹਲੇ ਓਹਲੇ...

ਕਿਵੇਂ ਭਜਾਈਏ ਵਾਇਰਸ...

ਕਿਵੇਂ ਭਜਾਈਏ ਵਾਇਰਸ...

ਭਾਰਤ ਦਾ ਪਰਮਾਣੂ ਸਿਧਾਂਤ ਅਤੇ ਸੁਰੱਖਿਆ

ਭਾਰਤ ਦਾ ਪਰਮਾਣੂ ਸਿਧਾਂਤ ਅਤੇ ਸੁਰੱਖਿਆ

ਫ਼ਰਜ਼ ਨਿਭਾਉਂਦੇ ਲੋਕ

ਫ਼ਰਜ਼ ਨਿਭਾਉਂਦੇ ਲੋਕ

ਖੇਤੀ ਖੇਤਰ ਅਤੇ ਆਰਥਿਕ ਰੋਮਾਂਸਵਾਦ

ਖੇਤੀ ਖੇਤਰ ਅਤੇ ਆਰਥਿਕ ਰੋਮਾਂਸਵਾਦ

ਸ਼ਹਿਰ

View All