Sangrur Board Chairman: ਬ੍ਰਾਹਮਣ ਭਲਾਈ ਬੋਰਡ ਸੰਗਰੂਰ ਦੇ ਚੇਅਰਮੈਨ ਦੀ ਸੜਕ ਹਾਦਸੇ ’ਚ ਮੌਤ
Sangrur Board Chairman: ਇਕ ਧਾਰਮਿਕ ਯਾਤਰਾ ਤੋਂ ਘਰ ਪਰਤ ਰਹੇ ਨੇੜਲੇ ਪਿੰਡ ਰਾਮਗੜ੍ਹ ਜਵੰਧਾ ਦੇ ਰਹਿਣ ਵਾਲੇ ਬ੍ਰਾਹਮਣ ਭਲਾਈ ਬੋਰਡ ਸੰਗਰੂਰ ਦੇ ਚੇਅਰਮੈਨ ਜੈ ਦੇਵ ਸ਼ਰਮਾ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ। ਰਾਮਗੜ੍ਹ ਜਵੰਧਾ ਪਿੰਡ ਦੇ ਸਰਪੰਚ ਬਿੱਕਰ ਸਿੰਘ...
Advertisement
Sangrur Board Chairman: ਇਕ ਧਾਰਮਿਕ ਯਾਤਰਾ ਤੋਂ ਘਰ ਪਰਤ ਰਹੇ ਨੇੜਲੇ ਪਿੰਡ ਰਾਮਗੜ੍ਹ ਜਵੰਧਾ ਦੇ ਰਹਿਣ ਵਾਲੇ ਬ੍ਰਾਹਮਣ ਭਲਾਈ ਬੋਰਡ ਸੰਗਰੂਰ ਦੇ ਚੇਅਰਮੈਨ ਜੈ ਦੇਵ ਸ਼ਰਮਾ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ।
ਰਾਮਗੜ੍ਹ ਜਵੰਧਾ ਪਿੰਡ ਦੇ ਸਰਪੰਚ ਬਿੱਕਰ ਸਿੰਘ ਨੇ ਦੱਸਿਆ ਕਿ ਜੈ ਦੇਵ ਸ਼ਰਮਾ ਆਪਣੇ ਕੁਝ ਸਾਥੀਆਂ ਨਾਲ ਉਨ੍ਹਾਂ ਵਿਚੋਂ ਕੁਝ ਦੇ ਪਰਿਵਾਰਾਂ ਸਮੇਤ ਕਾਂਸ਼ੀ ਦੀ ਧਾਰਮਿਕ ਯਾਤਰਾ ’ਤੇ ਗਏ ਸਨ। ਯਾਤਰਾ ਤੋਂ ਵਾਪਸ ਪਰਤਦੇ ਸਮੇ ਉਨ੍ਹਾਂ ਦੀ ਗੱਡੀ ਅਚਾਨਕ ਹਰਿਆਣਾ ਦੇ ਕੈਥਲ ਨੇੜੇ ਹਾਦਸਾਗ੍ਰਸਤ ਹੋ ਗਈ ਜਿਸ ਕਾਰਨ ਗੱਡੀ ਵਿਚ ਸਵਾਰ ਸਾਰੇ ਯਾਤਰੀ ਗੰਭੀਰ ਜ਼ਖਮੀ ਹੋ ਗਏ ਜਿਨ੍ਹਾਂ ਨੂੰ ਜੈ ਦੇਵ ਸ਼ਰਮਾ ਸਮੇਤ ਇਲਾਜ ਲਈ ਵੱਖ-ਵੱਖ ਹਸਪਤਾਲਾਂ ਵਿਚ ਦਾਖਲ ਕਰਵਾਇਆ ਗਿਆ ਪਰ ਜੈ ਦੇਵ ਸ਼ਰਮਾ (47) ਪੁੱਤਰ ਜਗਦੀਸ਼ ਸ਼ਰਮਾ ਵਾਸੀ ਪਿੰਡ ਰਾਮਗੜ੍ਹ ਜਵੰਧਾ ਪਟਿਆਲੇ ਦੇ ਇਕ ਹਸਪਤਾਲ ਵਿਚ ਇਲਾਜ ਦੌਰਾਨ ਦਮ ਤੋੜ ਗਏ ਜਦੋਂ ਕਿ ਦੂਜੇ ਜ਼ਖਮੀਆਂ ਦਾ ਵੱਖ-ਵੱਖ ਹਸਪਤਾਲਾਂ ਵਿਚ ਇਲਾਜ ਚੱਲ ਰਿਹਾ ਹੈ।
Advertisement
Advertisement
Advertisement
×

