DT
PT
Subscribe To Print Edition About The Punjabi Tribune Code Of Ethics Download App Advertise with us Classifieds
Grand Independence Day Sale
search-icon-img
search-icon-img
Advertisement

Sangrur Candle March: ਦਿੱਲੀ ’ਚ ਵਿਦਿਆਰਥੀਆਂ ’ਤੇ ਲਾਠੀਚਾਰਜ ਖ਼ਿਲਾਫ਼ ਕੈਂਡਲ ਮਾਰਚ

ਸੰਗਰੂਰ ਜ਼ਿਲ੍ਹਾ ਕਾਂਗਰਸ ਕਮੇਟੀ ਦੀ ਅਗਵਾਈ ਹੇਠ ਪ੍ਰਦਰਸ਼ਨ; ਸਿੱਖਿਆ ਮੰਤਰੀ ਅਤੇ ਗ੍ਰਹਿ ਮੰਤਰੀ ਤੋਂ ਅਸਤੀਫ਼ੇ ਦੀ ਮੰਗ

  • fb
  • twitter
  • whatsapp
  • whatsapp
Advertisement

ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਦੇਸ਼ ਦੀ ਸਿੱਖਿਆ ਪ੍ਰਣਾਲੀ ਦੇ ਕੀਤੇ ਜਾ ਰਹੇ ਸ਼ੋਸ਼ਣ, ਨੀਟ ਪੇਪਰ ਲੀਕ ਘੁਟਾਲੇ ਕਾਰਨ ਮਾਨਸਿਕ ਤਣਾਅ ਵਿੱਚ ਆ ਕੇ ਆਪਣੀਆਂ ਜਾਨਾਂ ਗੁਆਉਣ ਵਾਲੇ ਵਿਦਿਆਰਥੀਆਂ ਦੀ ਯਾਦ ਵਿੱਚ ਦਿੱਲੀ ਦੇ ਜੰਤਰ-ਮੰਤਰ 'ਤੇ ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਦੇਸ਼ ਦੇ ਭਵਿੱਖ (ਵਿਦਿਆਰਥੀਆਂ) 'ਤੇ ਕੇਂਦਰ ਸਰਕਾਰ ਦੀ ਪੁਲੀਸ ਵਲੋਂ ਕੀਤੇ ਗਏ ਅੰਨ੍ਹੇਵਾਹ ਲਾਠੀਚਾਰਜ ਦੇ ਵਿਰੋਧ ਵਿੱਚ ਅੱਜ ਜ਼ਿਲ੍ਹਾ ਕਾਂਗਰਸ ਕਮੇਟੀ ਵਲੋਂ ਵਿਸ਼ਾਲ 'ਕੈਂਡਲ ਮਾਰਚ' ਕੱਢਿਆ ਗਿਆ।

ਸ਼ਹਿਰ ਦੇ ਵੱਡੇ ਚੌਂਕ ਤੋਂ ਸ਼ੁਰੂ ਹੋਇਆ ਕੈਂਡਲ ਮਾਰਚ ਮੁੱਖ ਬਾਜ਼ਾਰਾਂ ਤੋਂ ਹੁੰਦਾ ਹੋਇਆ ਬੱਸ ਸਟੈਂਡ ਵਿਖੇ ਸਮਾਪਤ ਹੋਇਆ।ਮਾਰਚ ਦੀ ਅਗਵਾਈ ਕਰਦਿਆਂ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਜਗਦੇਵ ਸਿੰਘ ਗਾਗਾ, ਬਲਾਕ ਪ੍ਰਧਾਨ ਰੌਕੀ ਬਾਂਸਲ ਅਤੇ ਸਾਬਕਾ ਵਿਧਾਇਕ ਦਲਵੀਰ ਸਿੰਘ ਗੋਲਡੀ ਨੇ ਕਿਹਾ ਕਿ ਭਾਜਪਾ ਸਰਕਾਰ ਨੇ ਦੇਸ਼ ਦੇ ਲੱਖਾਂ ਹੋਣਹਾਰ ਨੌਜਵਾਨਾਂ ਦੇ ਭਵਿੱਖ ਨੂੰ ਨਿਲਾਮ ਕਰ ਦਿੱਤਾ ਹੈ। ਪੇਪਰ ਲੀਕ ਘੁਟਾਲਿਆਂ ਨੇ ਸਾਬਤ ਕਰ ਦਿੱਤਾ ਹੈ ਕਿ ਮੋਦੀ ਸਰਕਾਰ ਦੇ ਰਾਜ ਵਿੱਚ ਸਿੱਖਿਆ ਪ੍ਰਣਾਲੀ ਪੂਰੀ ਤਰ੍ਹਾਂ ਭ੍ਰਿਸ਼ਟਾਚਾਰ ਦੀ ਭੇਂਟ ਚੜ੍ਹ ਚੁੱਕੀ ਹੈ। ਜਦੋਂ ਵਿਦਿਆਰਥੀ ਦਿੱਲੀ ਦੇ ਜੰਤਰ-ਮੰਤਰ 'ਤੇ ਆਪਣੇ ਹੱਕਾਂ ਅਤੇ ਇਨਸਾਫ਼ ਲਈ ਆਵਾਜ਼ ਬੁਲੰਦ ਕਰ ਰਹੇ ਸਨ, ਤਾਂ ਕੇਂਦਰ ਦੀ ਪੁਲੀਸ ਨੇ ਉਨ੍ਹਾਂ 'ਤੇ ਬੇਰਹਿਮੀ ਨਾਲ ਲਾਠੀਚਾਰਜ ਕਰਕੇ ਅੰਨ੍ਹੇਵਾਹ ਤਸ਼ੱਦਦ ਢਾਹਿਆ ਗਿਆ।

Advertisement

ਆਗੂਆਂ ਨੇ ਮੰਗ ਕੀਤੀ ਕਿ ਕੇਂਦਰੀ ਸਿੱਖਿਆ ਮੰਤਰੀ ਨੂੰ ਅਹੁਦੇ ਤੋਂ ਬਰਖਾਸਤ ਕੀਤਾ ਜਾਵੇ ਅਤੇ ਪੁਲੀਸ ਲਾਠੀਚਾਰਜ ਲਈ ਜ਼ਿੰਮੇਵਾਰ ਗ੍ਰਹਿ ਮੰਤਰੀ ਤੁਰੰਤ ਅਸਤੀਫ਼ਾ ਦੇਣ।

Advertisement

ਕੈਂਡਲ ਮਾਰਚ ਵਿਚ ਗੁਰਦੀਪ ਸਿੰਘ ਪ੍ਰਧਾਨ ਬਲਾਕ ਕਾਂਗਰਸ ਕਮੇਟੀ ਭਵਾਨੀਗੜ੍ਹ, ਨਗਰ ਕੌਂਸਲਰਾਂ ਨੱਥੂ ਨਾਲ ਢੀਂਗਰਾ ,ਸੁਰਿੰਦਰ ਸਿੰਘ ਭਿੰਡਰ, ਬਿੰਦਰ ਬਾਂਸਲ, ਨਰੇਸ਼ ਗਾਬਾ, ਜੋਤੀ ਗਾਬਾ ,ਸੁਭਾਸ਼ ਗਰੋਵਰ, ਹਰਪਾਲ ਸੋਨੂ , ਸਨਮੀਕ ਹੈਨਰੀ, ਨਵੀਨ ਬੱਗਾ ,ਬੱਬੂ ਬਲਜੋਤ, ਚਮਕੌਰ ਸਿੰਘ ਜੱਸੀ, ਸ਼ਕਤੀਜੀਤ ਸਿੰਘ, ਮਨਜੀਤ ਸਿੰਘ ਭਿੰਡਰ, ਕੁਲਦੀਪ ਸਿੰਘ ਭੁੱਲਰ ,ਮਾਸਟਰ ਕਰਨੈਲ ਸਿੰਘ, ਗੌਰਵ ਸਿੰਗਲਾ, ਗੌਰਵ ਗਰਗ,ਅਸ਼ੋਕ ਬਾਂਸਲ ਆਦਿ ਸ਼ਾਮਲ ਸਨ।

Advertisement
×