DT
PT
Subscribe To Print Edition About The Punjabi Tribune Code Of Ethics Download App Advertise with us Classifieds
Grand Independence Day Sale
search-icon-img
search-icon-img
Advertisement

Sangrur: ਵਪਾਰ ਮੰਡਲ ਨੇ ਸਫ਼ਾਈ ਸੇਵਕਾਂ ਨੂੰ ਸਮਰਥਨ ਦਿੱਤਾ

ਦੁਕਾਨਦਾਰਾਂ ਨੂੰ ਸਵੇਰੇ 9 ਤੋਂ ਦੁਪਹਿਰ 3 ਵਜੇ ਤੱਕ ਦੁਕਾਨਾਂ ਬੰਦ ਰੱਖਣ ਦੀ ਅਪੀਲ ਕੀਤੀ

  • fb
  • twitter
  • whatsapp
  • whatsapp
featured-img featured-img
ਵਾਲਮੀਕਿ ਸਮਾਜ ਅਤੇ ਸਫ਼ਾਈ ਸੇਵਕ ਯੂਨੀਅਨ ਦੇ ਆਗੂ ਵਪਾਰ ਮੰਡਲ ਦੇ ਪ੍ਰਧਾਨ ਨੂੰ ਪੱਤਰ ਦਿੰਦੇ ਹੋਏ।
Advertisement

ਵਾਲਮੀਕਿ ਸਮਾਜ ਅਤੇ ਸਫ਼ਾਈ ਸੇਵਕ ਯੂਨੀਅਨ ਦੇ ਆਗੂਆਂ ਵੱਲੋਂ 30 ਜੁਲਾਈ ਨੂੰ ਪੰਜਾਬ ਬੰਦ ਦੇ ਦਿੱਤੇ ਸੱਦੇ ਨੂੰ ਸਫ਼ਲ ਬਣਾਉਣ ਲਈ ਵਪਾਰ ਮੰਡਲ ਨਾਲ ਮੀਟਿੰਗ ਕੀਤੀ ਗਈ। ਇਸ ਮੌਕੇ ਵਾਲਮੀਕਿ ਸਮਾਜ ਦੇ ਆਗੂ ਵਿਜੇ ਲੰਕੇਸ਼ ਅਤੇ ਸਫ਼ਾਈ ਸੇਵਕ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਭਾਰਤ ਬੇਦੀ ਨੇ ਦੱਸਿਆ ਕਿ ਬਰਨਾਲਾ ’ਚ ਸਫ਼ਾਈ ਸੇਵਕਾਂ ’ਤੇ ਕੀਤੇ ਗਏ ਲਾਠੀਚਾਰਜ ਖ਼ਿਲਾਫ਼ ਅਤੇ ਮੰਗਾਂ ਦੀ ਪ੍ਰਾਪਤੀ ਲਈ 30 ਜੁਲਾਈ ਨੂੰ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸੰਗਰੂਰ ਸ਼ਹਿਰ ਨੂੰ ਬੰਦ ਰੱਖਣ ਲਈ ਵਾਲਮੀਕਿ ਸਮਾਜ ਅਤੇ ਸਫ਼ਾਈ ਸੇਵਕ ਯੂਨੀਅਨ ਦੇ ਜ਼ਿਲ੍ਹਾ ਆਗੂਆਂ ਦੀ ਵਪਾਰ ਮੰਡਲ ਸੰਗਰੂਰ ਨਾਲ ਮੀਟਿੰਗ ਹੋਈ। ਵਪਾਰ ਮੰਡਲ ਸੰਗਰੂਰ ਨੇ ਬੰਦ ਨੂੰ ਸਫ਼ਲ ਬਣਾਉਣ ਲਈ ਸਮਰਥਨ ਦੇਣ ਦਾ ਭਰੋਸਾ ਦਿੱਤਾ। ਵਪਾਰ ਮੰਡਲ ਸੰਗਰੂਰ ਦੇ ਪ੍ਰਧਾਨ ਜਸਵਿੰਦਰ ਸਿੰਘ ਪ੍ਰਿੰਸ ਨੇ ਵਪਾਰੀਆਂ ਨੂੰ ਕਿਹਾ ਕਿ ਵਾਲਮੀਕਿ ਸਮਾਜ ਵੱਲੋਂ ਪੰਜਾਬ ਬੰਦ ਦੇ ਦਿੱਤੇ ਸੱਦੇ ਤਹਿਤ ਭਲਕੇ 30 ਜੁਲਾਈ ਨੂੰ ਸਵੇਰੇ 9 ਵਜੇ ਤੋਂ ਬਾਅਦ ਦੁਪਹਿਰ 3 ਵਜੇ ਤੱਕ ਦੁਕਾਨਾਂ ਬੰਦ ਰੱਖੀਆਂ ਜਾਣ ਅਤੇ ਇਸ ਤੋਂ ਬਾਅਦ ਉਹ ਦੁਕਾਨਾਂ ਆਮ ਵਾਂਗ ਖੋਲ੍ਹ ਸਕਣਗੇ।

Advertisement
Advertisement
×