
ਗੁਰਦੀਪ ਸਿੰਘ ਲਾਲੀ
ਸੰਗਰੂਰ, 22 ਮਾਰਚ
ਸੰਗਰੂਰ ਹਲਕੇ ਤੋਂ ਵਿਧਾਇਕਾ ਨਰਿੰਦਰ ਕੌਰ ਭਰਾਜ ਦੇ ਉੱਦਮ ਸਦਕਾ ਇਥੋਂ ਦੇ ਸਰਕਾਰੀ ਰਣਬੀਰ ਕਾਲਜ ਦੇ ਵਿਦਿਆਰਥੀਆਂ ਦੇ ਵਫ਼ਦ ਵਲੋਂ ਚੰਡੀਗੜ੍ਹ ਵਿਖੇ ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦੌਰਾਨ ਕਾਰਵਾਈ ਨੂੰ ਨੇੜਿਓ ਵੇਖਿਆ। ਇਸ ਵਫ਼ਦ ਵਿਚ ਕਾਲਜ ਦੇ 40 ਵਿਦਿਆਰਥੀ ਅਤੇ 5 ਅਧਿਆਪਕ ਸ਼ਾਮਲ ਸਨ, ਜਿਨ੍ਹਾਂ ਵਲੋਂ ਕਾਲਜ ਦੇ ਇਤਿਹਾਸ ਵਿਚ ਪਹਿਲੀ ਵਾਰ ਵਿਧਾਨ ਸਭਾ ਦਾ ਵਿਦਿਅਕ ਟੂਰ ਲਗਾਇਆ ਗਿਆ ਹੈ। ਹਲਕਾ ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਦੱਸਿਆ ਕਿ ਸਰਕਾਰੀ ਰਣਬੀਰ ਕਾਲਜ ਦੇ ਵਿਦਿਆਰਥੀਆਂ ਨੂੰ ਵਿਧਾਨ ਸਭਾ ਦੀ ਕਾਰਜਪ੍ਰਣਾਲੀ ਬਾਰੇ ਜਾਣੂ ਕਰਵਾਉਣ ਦੇ ਉਦੇਸ਼ ਨਾਲ ਇਹ ਦੌਰਾ ਕਰਵਾਇਆ ਗਿਆ ਹੈ। ਵਿਧਾਨ ਸਭਾ ਸੈਸ਼ਨ ਦੀ ਕਾਰਵਾਈ ਵੇਖਦਿਆਂ ਕਾਲਜ ਵਿਦਿਆਰਥੀ ਕਾਫ਼ੀ ਖੁਸ਼ ਨਜ਼ਰ ਆ ਰਹੇ ਸਨ ਅਤੇ ਇਹ ਵਿਦਿਅਕ ਟੂਰ ਯਾਦਗਾਰੀ ਹੋ ਨਿਬੜਿਆ ਹੈ। ਕਾਲਜ ਦੀ ਤਰਫੋਂ ਪੰਜ ਅਧਿਆਪਕਾਂ ਦੇ ਵਫ਼ਦ ਵਿਚ ਪ੍ਰੋ. ਰਾਵਿੰਦਰਪਾਲ ਸਿੰਘ ਭੰਗੂ, ਡਾ. ਗੁਲਸ਼ਨਦੀਪ, ਪ੍ਰੋ. ਰਮਨਦੀਪ, ਡਾ. ਮਨਦੀਪ ਕੌਰ ਅਤੇ ਡਾ. ਇਕਬਾਲ ਸਿੰਘ ਨੇ ਵਿਦਿਆਰਥੀਆਂ ਦੇ ਵਫਦ ਦੀ ਅਗਵਾਈ ਕੀਤੀ। ਅਧਿਆਪਕਾਂ ਦੇ ਵਫ਼ਦ ਨੇ ਦੱਸਿਆ ਕਿ ਵਿਦਿਆਰਥੀ ਇਸ ਟੂਰ ਨੂੰ ਹਮੇਸ਼ਾ ਯਾਦ ਰੱਖਣਗੇ ਅਤੇ ਵਿਧਾਨ ਸਭਾ ਦੀ ਕਾਰਵਾਈ ਨੂੰ ਨੇੜਿਓ ਵੇਖਣ ਨਾਲ ਉਨ੍ਹਾਂ ਦੇ ਗਿਆਨ ਵਿਚ ਵਾਧਾ ਹੋਵੇਗਾ। ਵਫ਼ਦ ਵਲੋਂ ਹਲਕਾ ਵਿਧਾਇਕ ਨਰਿੰਦਰ ਕੌਰ ਭਰਾਜ ਦੇ ਇਸ ਉਦਮ ਦੀ ਸ਼ਲਾਘਾ ਕੀਤੀ ਜਿੰਨ੍ਹਾਂ ਦੀ ਬਦੌਲਤ ਵਿਦਿਆਰਥੀਆਂ ਨੂੰ ਵਿਧਾਨ ਸਭਾ ਸੈਸ਼ਨ ਦੀ ਕਾਰਵਾਈ ਵੇਖਣ ਦਾ ਮੌਕਾ ਮਿਲਿਆ ਹੈ।
ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ