DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਸੰਗਰੂਰ: ਠੇਕਾ ਮੁਲਾਜ਼ਮ ਮੋਰਚੇ ਵੱਲੋਂ ਵਿੱਤ ਮੰਤਰੀ ਨਾਲ ਮੀਟਿੰਗ

ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਨੋਟੀਫਿਕੇਸ਼ਨ ਜਾਰੀ ਕਰਨ ਦੀ ਮੰਗ

  • fb
  • twitter
  • whatsapp
  • whatsapp
featured-img featured-img
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਮੀਟਿੰਗ ਦੌਰਾਨ ਮੁਲਾਜ਼ਮ ਆਗੂ।
Advertisement

ਠੇਕਾ ਮੁਲਾਜ਼ਮ ਸੰਘਰਸ਼ ਮੋਰਚੇ ਪੰਜਾਬ ਦੇ ਵਫ਼ਦ ਦੀ ਕੈਬਨਿਟ ਸਬ ਕਮੇਟੀ ਦੇ ਚੇਅਰਮੈਨ ਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਮੰਗਾਂ ਦੇ ਸਬੰਧ ਵਿੱਚ ਸਿਵਲ ਸਕੱਤਰੇਤ ਚੰਡੀਗੜ੍ਹ ਵਿੱਚ ਮੀਟਿੰਗ ਹੋਈ। ਠੇਕਾ ਮੁਲਾਜ਼ਮ ਸੰਘਰਸ਼ ਮੋਰਚੇ ਦੇ ਸੂਬਾ ਆਗੂ ਸ਼ੇਰ ਸਿੰਘ ਲੌਂਗੋਵਾਲ ਨੇ ਦੱਸਿਆ ਕਿ ਠੇਕਾ ਮੁਲਾਜ਼ਮਾਂ ਵੱਲੋਂ ਹਲਕਾ ਦਿੜ੍ਹਬਾ ਵਿੱਚ ਵੱਖ ਵੱਖ ਪਿੰਡਾਂ ਅੰਦਰ 21 ਮਾਰਚ ਤੋਂ ਚੱਲ ਰਹੇ ਝੰਡਾ ਮਾਰਚ ਦੇ ਸੰਘਰਸ਼ ਦੇ ਮੱਦੇਨਜ਼ਰ ਦਿੜ੍ਹਬਾ ਪ੍ਰਸ਼ਾਸਨ ਵੱਲੋਂ 2 ਅਪਰੈਲ ਦੀ ਮੀਟਿੰਗ ਤੈਅ ਕਰਵਾਈ ਗਈ ਸੀ। ਅੱਜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਹੋਈ ਮੀਟਿੰਗ ਵਿੱਚ ਮੋਰਚੇ ਦੇ ਸੂਬਾ ਆਗੂ ਬਲਿਹਾਰ ਸਿੰਘ, ਵਰਿੰਦਰ ਸਿੰਘ ਮੋਮੀ, ਜਗਰੂਪ ਸਿੰਘ ਲਹਿਰਾ, ਗੁਰਵਿੰਦਰ ਸਿੰਘ ਪੰਨੂ, ਸਿਮਰਨਜੀਤ ਸਿੰਘ ਨੀਲੋ, ਲਛਮਣ ਸਿੰਘ, ਗੁਰਪ੍ਰੀਤ ਸਿੰਘ ਢਿੱਲੋਂ, ਜਗਸੀਰ ਸਿੰਘ ਭੰਗੂ , ਪਵਨਦੀਪ ਸਿੰਘ ਅਤੇ ਜਸਪ੍ਰੀਤ ਗਗਨ ਆਦਿ ਆਗੂ ਸ਼ਾਮਲ ਹੋਏ। ਆਗੂਆਂ ਦੱਸਿਆ ਕਿ ਮੀਟਿੰਗ ਦੌਰਾਨ ਵਿੱਤ ਮੰਤਰੀ ਅੱਗੇ ਮੰਗ ਰੱਖੀ ਕਿ ਪੰਜਾਬ ਅੰਦਰ ਠੇਕੇਦਾਰ ਕੰਪਨੀਆਂ, ਸੁਸਾਇਟੀਆਂ, ਆਊਟਸੋਰਸ ਇਨਲਿਸਟਮੈਂਟ ਆਦਿ ਰਾਹੀ ਰੱਖੇ ਕੱਚੇ ਮੁਲਾਜ਼ਮਾਂ ਨੂੰ ਵਿਭਾਗ ਅਧੀਨ ਲਿਆ ਕੇ ਰੈਗੂਲਰ ਕਰਨ ਦਾ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇ ਜਾਂ ਠੇਕਾ ਮੁਲਾਜ਼ਮਾਂ ਨੂੰ ਘੱਟੋ ਘੱਟ 1948 ਐਕਟ ਦੇ ਮੁਤਾਬਿਕ 15ਵੀਂ ਲੇਬਰ ਕਾਨਫਰੰਸ ਅਨੁਸਾਰ ਤਨਖਾਹ ਦਿੱਤੀ ਜਾਵੇ। ਮੰਗਾਂ ਸਬੰਧੀ ਵਿਚਾਰ ਚਰਚਾ ਤੋਂ ਬਾਅਦ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਫੌਰੀ ਤੌਰ ’ਤੇ 7 ਅਪਰੈਲ ਨੂੰ ਦੁਪਹਿਰੇ ਪੰਜਾਬ ਭਵਨ ਚੰਡੀਗੜ੍ਹ ਵਿਖੇ ਮੀਟਿੰਗ ਕਰਨ ਦਾ ਸੱਦਾ ਦਿੱਤਾ ਗਿਆ। ਸੂਬਾ ਆਗੂ ਨੇ ਦੱਸਿਆ ਕਿ ਠੇਕਾ ਮੁਲਾਜ਼ਮਾਂ ਵਲੋਂ ਝੰਡਾ ਮਾਰਚ 7 ਅਪਰੈਲ ਤੱਕ ਜਾਰੀ ਰਹਿਣਗੇ।

Advertisement
Advertisement
×