DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਸੰਗਰੂਰ ਨੂੰ ‘ਨੋ ਡਰੋਨ ਜ਼ੋਨ’ ਐਲਾਨਿਆ

ਗਣਤੰਤਰ ਦਿਵਸ ਸਮਾਗਮ ਦੇ ਮੱਦੇਨਜ਼ਰ ਸ਼ਹਿਰ ਸੰਗਰੂਰ ਨੂੰ ‘ਨੋ ਡਰੋਨ ਜ਼ੋਨ’ ਐਲਾਨਿਆ ਗਿਆ ਹੈ ਜਿਸ ਤਹਿਤ 26 ਜਨਵਰੀ ਤੱਕ ਸੰਗਰੂਰ ਅੰਦਰ ਕਿਸੇ ਵੀ ਤਰ੍ਹਾਂ ਦੇ ਡਰੋਨ ਜਾਂ ਫਲਾਇੰਗ ਕੈਮਰੇ ਉਡਾਉਣ ਉਪਰ ਮੁਕੰਮਲ ਪਾਬੰਦੀ ਹੋਵੇਗੀ। ਜ਼ਿਲ੍ਹਾ ਮੈਜਿਸਟਰੇਟ ਕਮ ਡਿਪਟੀ ਕਮਿਸ਼ਨਰ ਰਾਹੁਲ...

  • fb
  • twitter
  • whatsapp
  • whatsapp
Advertisement
ਗਣਤੰਤਰ ਦਿਵਸ ਸਮਾਗਮ ਦੇ ਮੱਦੇਨਜ਼ਰ ਸ਼ਹਿਰ ਸੰਗਰੂਰ ਨੂੰ ‘ਨੋ ਡਰੋਨ ਜ਼ੋਨ’ ਐਲਾਨਿਆ ਗਿਆ ਹੈ ਜਿਸ ਤਹਿਤ 26 ਜਨਵਰੀ ਤੱਕ ਸੰਗਰੂਰ ਅੰਦਰ ਕਿਸੇ ਵੀ ਤਰ੍ਹਾਂ ਦੇ ਡਰੋਨ ਜਾਂ ਫਲਾਇੰਗ ਕੈਮਰੇ ਉਡਾਉਣ ਉਪਰ ਮੁਕੰਮਲ ਪਾਬੰਦੀ ਹੋਵੇਗੀ। ਜ਼ਿਲ੍ਹਾ ਮੈਜਿਸਟਰੇਟ ਕਮ ਡਿਪਟੀ ਕਮਿਸ਼ਨਰ ਰਾਹੁਲ ਚਾਬਾ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ 26 ਜਨਵਰੀ 2026 ਤੱਕ ਸੰਗਰੂਰ ਅੰਦਰ ਕਿਸੇ ਵੀ ਪ੍ਰਕਾਰ ਦੇ ਡਰੋਨ ਜਾਂ ਫਲਾਇੰਗ ਕੈਮਰੇ ਉਡਾਉਣ ਉੱਤੇ ਪੂਰਨ ਤੌਰ ਉੱਤੇ ਪਾਬੰਦੀ ਲਗਾਉਂਦਿਆਂ ਇਸ ਇਲਾਕੇ ਨੂੰ ‘ਨੋ ਡਰੋਨ ਜ਼ੋਨ’ ਐਲਾਨਿਆ ਹੈ। ਪੁਲੀਸ ਵਿਭਾਗ ਦੇ ਡਰੋਨ ਨੂੰ ਇਸ ਹੁਕਮ ਤੋਂ ਛੋਟ ਹੋਵੇਗੀ।

ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਗਣਤੰਤਰ ਦਿਵਸ ਸਮਾਗਮ 26 ਜਨਵਰੀ ਨੂੰ ਪੁਲੀਸ ਲਾਈਨਜ਼ ਸਟੇਡੀਅਮ ਸੰਗਰੂਰ ਵਿੱਚ ਮਨਾਇਆ ਜਾ ਰਿਹਾ ਹੈ, ਜਿਸ ਵਿੱਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ ਜਦਕਿ ਹੋਰ ਸ਼ਖ਼ਸੀਅਤਾਂ ਤੇ ਪਤਵੰਤੇ ਵੀ ਵੱਡੀ ਗਿਣਤੀ ਵਿੱਚ ਮੌਜੂਦ ਹੋਣਗੇ। ਸਮਾਗਮ ’ਚ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਇਹ ਕਦਮ ਜ਼ਰੂਰੀ ਹਨ ਤਾਂ ਕਿ ਕੋਈ ਅਣਸੁਖਾਵੀਂ ਘਟਨਾ ਨਾ ਵਾਪਰ ਸਕੇ।

Advertisement

Advertisement

Advertisement
×