ਗੁਰਦੀਪ ਸਿੰਘ ਲਾਲੀ
ਸੰਗਰੂਰ, 1 ਜੂਨ
ਪੰਜਾਬ ਭਰ ਦੇ ਵੱਖ ਵੱਖ ਜ਼ਿਲ੍ਹਿਆਂ ਤੋਂ ਵੱਡੀ ਤਾਦਾਦ ’ਚ ਪੁੱਜੇ ਸਰਕਾਰੀ ਰਾਸ਼ਨ ਡਿਪੂ ਹੋਲਡਰਾਂ ਨੇ ਇਥੇ ਦਿੱਲੀ-ਲੁਧਿਆਣਾ ਹਾਈਵੇਅ ’ਤੇ ਭਗਵਾਨ ਮਹਾਵੀਰ ਚੌਕ ਵਿਚ ਚਾਰੇ ਪਾਸੇ ਸੜਕਾਂ ਉਪਰ ਆਵਾਜਾਈ ਠੱਪ ਕਰਕੇ ਪ੍ਰਦਰਸ਼ਨ ਕੀਤਾ ਗਿਆ। ਆਪਣੀਆਂ ਮੰਗਾਂ ਦੀ ਪ੍ਰਾਪਤੀ ਲਈ ਪ੍ਰਦਰਸ਼ਨਕਾਰੀ ਇਥੇ ਮੁੱਖ ਮੰਤਰੀ ਦੀ ਕੋਠੀ ਅੱਗੇ ਪ੍ਰਦਰਸ਼ਨ ਕਰਨ ਪੁੱਜੇ ਹਨ।