ਸੰਗਰੂਰ: ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਡਿਪਲੋਮਾ ਇੰਜਨੀਅਰਾਂ ਦਾ ਧਰਨਾ : The Tribune India

ਸੰਗਰੂਰ: ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਡਿਪਲੋਮਾ ਇੰਜਨੀਅਰਾਂ ਦਾ ਧਰਨਾ

ਸੰਗਰੂਰ: ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਡਿਪਲੋਮਾ ਇੰਜਨੀਅਰਾਂ ਦਾ ਧਰਨਾ

ਗੁਰਦੀਪ ਸਿੰਘ ਲਾਲੀ

ਸੰਗਰੂਰ, 8 ਫਰਵਰੀ

ਜਲ ਸਪਲਾਈ ਅਤੇ ਸੈਨੀਟੇਸ਼ਨ ਡਿਪਲੋਮਾ ਇੰਜਨੀਅਰ ਐਸੋਸੀਏਸ਼ਨ ਵਲੋਂ ਪੰਜਾਬ ਭਰ ਵਿਚ ਸਰਕਲ ਦਫ਼ਤਰਾਂ ਅੱਗੇ ਤਿੰਨ ਰੋਜ਼ਾ ਰੋਸ ਧਰਨੇ ਦੇਣ ਦੇ ਉਲੀਕੇ ਪ੍ਰੋਗਰਾਮ ਤਹਿਤ ਐਸੋਸੀਏਸ਼ਨ ਦੇ ਜ਼ੋਨ ਸੰਗਰੂਰ ਦੇ ਡਿਪਲੋਮਾ ਇੰਜਨੀਅਰਾਂ ਵਲੋਂ ਇਥੇ ਵਿਭਾਗ ਦੇ ਸਰਕਲ ਦਫ਼ਤਰ ਅੱਗੇ ਰੋਸ ਧਰਨਾ ਦਿੱਤਾ ਗਿਆ ਅਤੇ ਮੰਗਾਂ ਦਾ ਨਿਪਟਾਰਾ ਨਾ ਕਰਨ ’ਤੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਐਸੋਸੀਏਸ਼ਨ ਦੇ ਸਰਕਲ ਪ੍ਰਧਾਨ ਮੋਹਿਤ ਟਿਵਾਣਾ ਧੂਰੀ ਨੇ ਕਿਹਾ ਕਿ ਵਿਭਾਗ ਦੇ ਮੁਖੀ ਨਾਲ ਸਟੇਟ ਪੱਧਰ ’ਤੇ ਮੰਗਾਂ ਸਬੰਧੀ ਮੀਟਿੰਗ ਹੋਈ ਸੀ। ਮੀਟਿੰਗ ਦੌਰਾਨ ਦਿੱਤੇ ਭਰੋਸੇ ਦੇ ਬਾਵਜੂਦ ਸਰਕਾਰ ਨੇ ਕੋਈ ਵੀ ਸੰਜੀਦਗੀ ਨਹੀਂ ਦਿਖਾਈ। ਲੰਮਾ ਸਮਾਂ ਬੀਤਣ ਦੇ ਬਾਵਜੂਦ ਵਿਭਾਗੀ ਪ੍ਰਮੋਸ਼ਨ ਕਮੇਟੀ ਦੀ ਮੀਟਿੰਗ ਹੀ ਨਹੀਂ ਕੀਤੀ ਜਾ ਰਹੀ। ਨਵੇਂ ਸਕੇਲਾਂ ਵਿਚ ਪੈਟਰੋਲ ਭੱਤੇ ਵਿਚ ਵਾਧਾ ਕਰਨ ਦੀ ਬਜਾਏ ਜੇਈ/ਏਈ ਨੂੰ ਮਿਲਦੇ ਪੈਟਰੋਲ ਭੱਤੇ ਨੂੰ ਵੀ ਬੰਦ ਕਰ ਦਿੱਤਾ ਗਿਆ ਹੈ। ਸਰਕਾਰ ਦੇ ਅਜਿਹੇ ਵਤੀਰੇ ਕਾਰਨ ਹੀ ਧਰਨਿਆਂ ਲਈ ਮਜਬੂਰ ਹੋਣਾ ਪਿਆ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਭਰ ਵਿਚ ਸਰਕਲ ਦਫ਼ਤਰਾਂ ਅੱਗੇ 10 ਫਰਵਰੀ ਤੱਕ ਰੋਸ ਧਰਨੇ ਜਾਰੀ ਰਹਿਣਗੇ, ਜੇ ਮੰਗਾਂ ਦਾ ਹੱਲ ਨਾ ਕੀਤਾ ਗਿਆ ਤਾਂ ਹੋਰ ਵੀ ਤਿੱਖਾ ਸੰਘਰਸ਼ ਉਲੀਕਿਆ ਜਾਵੇਗਾ। ਇਸ ਮੌਕੇ ਜਥੇਬੰਦਕ ਸਕੱਤਰ ਬਿੱਕਰ ਸਿੰਘ ਕੋਟ ਕਲਾਂ, ਮਨਿੰਦਰ ਸਿੰਘ ਸੁਨਾਮ, ਉਪ ਮੰਡਲ ਇੰਜਨੀਅਰ ਗੁਰਇਕਬਾਲ ਸਿੰਘ ਰਟੌਲ, ਕੰਵਲਜੀਤ ਸਿੰਘ, ਰਾਵਿੰਦਰ ਸਿੰਘ ਬਰਨਾਲਾ ਤੇ ਤਲਵਿੰਦਰ ਸਿੰਘ ਮੁਬਾਰਕਪੁਰੀ ਮੌਜੂਦ ਸਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸ੍ਰੀਲੰਕਾ ਵਿਚ ਚੀਨੀ ਦਖ਼ਲ ਦਾ ਤੋੜ

ਸ੍ਰੀਲੰਕਾ ਵਿਚ ਚੀਨੀ ਦਖ਼ਲ ਦਾ ਤੋੜ

ਲੁਤਰੋ ਦੇ ਪੁਆੜੇ...

ਲੁਤਰੋ ਦੇ ਪੁਆੜੇ...

ਰਾਜ ਰਾਣੀ

ਰਾਜ ਰਾਣੀ

ਖ਼ਤਰਨਾਕ ਮੋੜ ਲੈਂਦੀ ਹੋਈ ਯੂਕਰੇਨ ਜੰਗ

ਖ਼ਤਰਨਾਕ ਮੋੜ ਲੈਂਦੀ ਹੋਈ ਯੂਕਰੇਨ ਜੰਗ

ਚੋਣ ਕਮਿਸ਼ਨਰਾਂ ਦੀ ਨਿਯੁਕਤੀ ਅਤੇ ਲੋਕਰਾਜ

ਚੋਣ ਕਮਿਸ਼ਨਰਾਂ ਦੀ ਨਿਯੁਕਤੀ ਅਤੇ ਲੋਕਰਾਜ

ਸ਼ਹਿਰ

View All