ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਸੰਗਰੂਰ: ਆੜ੍ਹਤੀਆਂ ਵੱਲੋਂ ਝੋਨੇ ਦੀ ਸਰਕਾਰੀ ਖ਼ਰੀਦ ਠੱਪ

ਆੜ੍ਹਤੀਆ ਐਸੋਸੀਏਸ਼ਨ ਸੰਗਰੂਰ ਨੇ ਮਾਰਕੀਟ ਕਮੇਟੀ ਵੱਲੋਂ 71 ਪ੍ਰਾਈਵੇਟ ਯਾਰਡਾਂ ਨੂੰ ਖਰੀਦ ਕੇਂਦਰ ਵਜੋਂ ਮਨਜ਼ੂਰੀ ਨਾ ਦੇਣ ਦਾ ਵਿਰੋਧ ਕਰਦਿਆਂ ਅੱਜ ਦੁਪਹਿਰ ਝੋਨੇ ਦੀ ਸਰਕਾਰੀ ਖ਼ਰੀਦ ਅਣਮਿੱਥੇ ਸਮੇਂ ਤੱਕ ਬੰਦ ਕਰਨ ਦਾ ਐਲਾਨ ਕੀਤਾ ਹੈ। ਆੜ੍ਹਤੀਆਂ ਨੇ 24 ਘੰਟੇ ਦਾ...
ਸੰਗਰੂਰ ਦੀ ਅਨਾਜ ਮੰਡੀ ਵਿੱਚ ਝੋਨੇ ਦੀਆਂ ਲੱਗੀਆਂ ਢੇਰੀਆਂ।
Advertisement

ਆੜ੍ਹਤੀਆ ਐਸੋਸੀਏਸ਼ਨ ਸੰਗਰੂਰ ਨੇ ਮਾਰਕੀਟ ਕਮੇਟੀ ਵੱਲੋਂ 71 ਪ੍ਰਾਈਵੇਟ ਯਾਰਡਾਂ ਨੂੰ ਖਰੀਦ ਕੇਂਦਰ ਵਜੋਂ ਮਨਜ਼ੂਰੀ ਨਾ ਦੇਣ ਦਾ ਵਿਰੋਧ ਕਰਦਿਆਂ ਅੱਜ ਦੁਪਹਿਰ ਝੋਨੇ ਦੀ ਸਰਕਾਰੀ ਖ਼ਰੀਦ ਅਣਮਿੱਥੇ ਸਮੇਂ ਤੱਕ ਬੰਦ ਕਰਨ ਦਾ ਐਲਾਨ ਕੀਤਾ ਹੈ। ਆੜ੍ਹਤੀਆਂ ਨੇ 24 ਘੰਟੇ ਦਾ ਅਲਟੀਮੇਟਮ ਦਿੰਦਿਆਂ ਨਿਰਧਾਰਤ ਸਮੇਂ ’ਚ ਮੰਗਾਂ ਨੂੰ ਗੰਭੀਰਤਾ ਨਾਲ ਨਾ ਲੈਣ ’ਤੇ ਪ੍ਰਾਈਵੇਟ ਖ਼ਰੀਦ ਵੀ ਬੰਦ ਕਰਨ ਦੀ ਚਿਤਾਵਨੀ ਦੇ ਦਿੱਤੀ।

ਆੜ੍ਹਤੀਆ ਐਸੋਸੀਏਸ਼ਨ ਦੇ ਪ੍ਰਧਾਨ ਸ਼ਿਸ਼ਨ ਕੁਮਾਰ ਤੁੰਗਾਂ ਨੇ ਦੱਸਿਆ ਕਿ ਅਨਾਜ ਮੰਡੀ ਸੰਗਰੂਰ ਕੋਲ ਝੋਨੇ ਦੀ ਫ਼ਸਲ ਸੰਭਾਲਣ ਲਈ ਲੋੜ ਅਨੁਸਾਰ ਜਗ੍ਹਾ ਦੀ ਕਾਫ਼ੀ ਘਾਟ ਹੈ ਜਦੋਂ ਝੋਨੇ ਦੀ ਤੇਜ਼ੀ ਨਾਲ ਹੋ ਰਹੀ ਆਮਦ ਦੇ ਮੱਦੇਨਜ਼ਰ ਕੁੱਝ ਦਿਨਾਂ ਤੱਕ ਮੰਡੀ ਨੇ ਨੱਕੋ-ਨੱਕ ਭਰ ਜਾਣਾ ਹੈ। ਉਨ੍ਹਾਂ ਦੱਸਿਆ ਮਾਰਕੀਟ ਕਮੇਟੀ ਸੰਗਰੂਰ ਤੋਂ ਆੜ੍ਹਤੀਆਂ ਨੇ 71 ਪ੍ਰਾਈਵੇਟ ਯਾਰਡਾਂ ਲਈ ਅਗਾਊਂ ਪ੍ਰਵਾਨਗੀ ਮੰਗੀ ਸੀ ਪਰ ਹੁਣ ਇਹ ਪ੍ਰਵਾਨਗੀ ਦੇਣ ਤੋਂ ਇਨਕਾਰ ਕਰਨ ਨਾਲ ਆੜ੍ਹਤੀਆਂ ਵਿੱਚ ਗੁੱਸਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਅਗਲੇ 24 ਘੰਟੇ ਅੰਦਰ ਜੇਕਰ ਆੜ੍ਹਤੀਆਂ ਨੂੰ ਮਨਜ਼ੂਰੀ ਨਾ ਦਿੱਤੀ ਗਈ ਤਾਂ ਪ੍ਰਾਈਵੇਟ ਖ਼ਰੀਦ ਵੀ ਬੰਦ ਕਰ ਦਿੱਤੀ ਜਾਵੇਗੀ। ਦੂਜੇ ਪਾਸੇ ਆੜ੍ਹਤੀਆਂ ਦੇ ਇਸ ਫੈਸਲੇ ਨਾਲ ਕਿਸਾਨਾਂ ਦੀਆਂ ਪ੍ਰੇਸ਼ਾਨੀਆਂ ਵਧਦੀਆਂ ਵਿਖਾਈ ਦੇ ਰਹੀਆਂ ਹਨ।

Advertisement

ਮਾਮਲਾ ਛੇਤੀ ਹੱਲ ਕਰ ਲਿਆ ਜਾਵੇਗਾ: ਜ਼ਿਲ੍ਹਾ ਮੰਡੀ ਅਫ਼ਸਰ

ਜ਼ਿਲ੍ਹਾ ਮੰਡੀ ਅਫ਼ਸਰ ਜਸਪਾਲ ਸਿੰਘ ਨੇ ਕਿਹਾ ਕਿ ਆੜ੍ਹਤੀਆਂ ਵੱਲੋਂ ਪ੍ਰਾਈਵੇਟ ਯਾਰਡਾਂ ਲਈ ਮੰਗੀ ਮਨਜ਼ੂਰੀ ਦੇ ਮੱਦੇਨਜ਼ਰ ਵਿਭਾਗ ਦੇ ਨਿਯਮਾਂ ਦੇ ਘੇਰੇ ’ਚ ਆਉਂਦੇ 19 ਪ੍ਰਾਈਵੇਟ ਯਾਰਡਾਂ ਨੂੰ ਮਨਜ਼ੂਰੀ ਦਿੱਤੀ ਗਈ ਹੈ, ਜਦੋਂ ਕਿ ਆੜ੍ਹਤੀਏ ਇਸ ਜ਼ਿੱਦ ’ਤੇ ਅੜੇ ਹੋਏ ਹਨ ਕਿ ਸਮੂਹ ਪ੍ਰਾਈਵੇਟ ਯਾਰਡਾਂ ਨੂੰ ਮਨਜ਼ੂਰੀ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਖ਼ਰੀਦ ਬੰਦ ਕਰਨ ਬਾਰੇ ਪਤਾ ਲੱਗਣ ਦਾ ਖੁਲਾਸਾ ਕਰਦਿਆਂ ਕਿਹਾ ਕਿ ਮਾਮਲੇ ਨੂੰ ਛੇਤੀ ਹੀ ਹੱਲ ਕਰ ਲਿਆ ਜਾਵੇਗਾ।

Advertisement
Show comments