ਗੁਰਦੀਪ ਸਿੰਘ ਲਾਲੀ
ਸੰਗਰੂਰ, 5 ਅਗਸਤ
ਕੁੱਲ ਹਿੰਦ ਕਾਂਗਰਸ ਕਮੇਟੀ ਦੇ ਸੱਦੇ ਤਹਿਤ ਜ਼ਿਲ੍ਹਾ ਭਰ ਦੇ ਸੈਂਕੜੇ ਵਰਕਰਾਂ ਵਲੋਂ ਕੇਂਦਰ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਅਤੇ ਲਗਾਤਾਰ ਵੱਧ ਰਹੀ ਮਹਿੰਗਾਈ ਖ਼ਿਲਾਫ਼ ਇਥੇ ਡੀਸੀ ਦਫ਼ਤਰ ਅੱਗੇ ਵਿਸ਼ਾਲ ਧਰਨਾ ਦਿੱਤਾ ਗਿਆ, ਜਿਸ ਵਿਚ ਸਾਬਕਾ ਕੈਬਨਿਟ ਮੰਤਰੀ ਵਿਜੈਇੰਦਰ ਸਿੰਗਲਾ ਅਤੇ ਸਾਬਕਾ ਵਿਧਾਇਕ ਧੂਰੀ ਦਲਵੀਰ ਸਿੰਘ ਗੋਲਡੀ ਨੇ ਵਿਸ਼ੇਸ਼ ਤੌਰ ’ਤੇ ਸ਼ਮੂਲੀਅਤ ਕੀਤੀ। ਸਾਬਕਾ ਕੈਬਨਿਟ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਜਦੋਂ ਤੋਂ ਦੇਸ਼ ਵਿੱਚ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਬਣੀ ਹੈ, ਉਦੋਂ ਤੋਂ ਹੀ ਦੇਸ਼ ਵਿੱਚ ਹਾਹਾਕਾਰ ਮੱਚੀ ਹੋਈ ਹੈ। ਇਸ ਮੌਕੇ ਜ਼ਿਲ੍ਹਾ ਕਾਰਜਕਾਰੀ ਪ੍ਰਧਾਨ ਪਰਮਿੰਦਰ ਸ਼ਰਮਾ, ਸੀਨੀਅਰ ਆਗੂ ਸੁਭਾਸ਼ ਗਰੋਵਰ, ਹੰਸ ਰਾਜ ਗੁਪਤਾ, ਬਲਵੀਰ ਕੌਰ ਸੈਣੀ, ਸਨਮੀਕ ਸਿੰਘ ਹੈਨਰੀ ਲਹਿਰਾਗਾਗਾ, ਮਹੇਸ਼ ਕੁਮਾਰ ਮੇਸੀ, ਬਿੰਦਰ ਬਾਂਸਲ, ਨਰੇਸ਼ ਗਾਬਾ, ਦਰਸ਼ਨ ਕਾਂਗੜਾ, ਵਰਿੰਦਰ ਪੰਨਵਾਂ, ਰੌਕੀ ਬਾਂਸਲ, ਹਰਪਾਲ ਸੋਨੂੰ, ਚਮਕੌਰ ਸਿੰਘ ਜੱਸੀ, ਨਰੇਸ਼ ਸ਼ਮਾ, ਗੁਰਦੀਪ ਸਿੰਘ ਘਰਾਚੋਂ ਤੋਂ ਇਲਾਵਾ ਜ਼ਿਲ੍ਹੇ ਪੰਚ-ਸਰਪੰਚ ਅਤੇ ਅਹੁਦੇਦਾਰ ਵੱਡੀ ਗਿਣਤੀ ’ਚ ਸ਼ਾਮਲ ਸਨ।