ਸੰਗਰੂਰ ਲੋਕ ਸਭਾ ਜ਼ਿਮਨੀ ਚੋਣ: ਅਮਨ-ਅਮਾਨ ਨਾਲ ਸਿਰੇ ਚੜ੍ਹਿਆ ਚੋਣ ਅਮਲ

ਝੋਨੇ ਦੀ ਲਵਾਈ ਕਾਰਨ ਵੋਟਰਾਂ ’ਚ ਉਤਸ਼ਾਹ ਮੱਠਾ; 37 ਫ਼ੀਸਦੀ ਤੋਂ ਵੱਧ ਪੋਲਿੰਗ

ਗੁਰਦੀਪ ਸਿੰਘ ਲਾਲੀ/ੲੇਜੰਸੀ

ਸੰਗਰੂਰ/ਚੰਡੀਗੜ੍ਹ, 23 ਜੂਨ

ਸੰਗਰੂਰ ਲੋਕ ਸਭਾ ਹਲਕੇ ਦੀ ਜ਼ਿਮਨੀ ਚੋਣ ਲੋਈ ਵੋਟਿੰਗ ਦਾ ਅਮਲ ਅੱਜ ਅਮਨ-ਅਮਾਨ ਨਾਲ ਸਿਰੇ ਚੜ੍ਹ ਗਿਆ। ਵੋਟਾਂ ਪੈਣ ਦੀ ਰਫ਼ਤਾਰ ਹਾਲਾਂਕਿ ਬਹੁਤ ਮੱਠੀ ਰਹੀ। ਕਈ ਪੋਲਿੰਗ ਸਟੇਸ਼ਨਾਂ ’ਤੇ ਚੁੱਪ ਪੱਸਰੀ ਰਹੀ। ਜ਼ਿਮਨੀ ਚੋਣ ਲਈ 37 ਫੀਸਦ ਤੋਂ ਥੋੜ੍ਹੀ ਵੱਧ ਵੋਟਾਂ ਪੈਣ ਦੀਆਂ ਰਿਪੋਰਟਾਂ ਹਨ। ਪੋਲਿੰਗ ਮੁਕੰਮਲ ਹੋਣ ਮਗਰੋਂ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਉਮੀਦਵਾਰ ਸਿਮਰਨਜੀਤ ਸਿੰਘ ਮਾਨ, ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਬੀਬੀ ਕਮਲਦੀਪ ਕੌਰ ਰਾਜੋਆਣਾ, ਆਮ ਆਦਮੀ ਪਾਰਟੀ ਦੇ ਗੁਰਮੇਲ ਸਿੰਘ ਘਰਾਚੋਂ, ਭਾਜਪਾ ਦੇ ਕੇਵਲ ਸਿੰਘ ਢਿੱਲੋਂ ਅਤੇ ਕਾਂਗਰਸ ਪਾਰਟੀ ਦੇ ਦਲਵੀਰ ਸਿੰਘ ਗੋਲਡੀ ਸਣੇ ਕੁੱਲ 16 ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ ਵੋਟਿੰਗ ਮਸ਼ੀਨਾਂ ਵਿਚ ਬੰਦ ਹੋ ਗਿਆ। ਸਾਲ 2019 ਦੀਆਂ ਲੋਕ ਸਭਾ ਚੋਣਾਂ ਮੌਕੇ ਸੰਗਰੂਰ ਸੰਸਦੀ ਹਲਕੇ ਵਿੱਚ 72.44 ਫੀਸਦ ਪੋਲਿੰਗ ਰਿਕਾਰਡ ਕੀਤੀ ਗਈ ਸੀ। ਪੋਲਿੰਗ ਦਾ ਅਮਲ ਅੱਜ ਸਵੇਰੇ 8 ਵਜੇ ਸ਼ੁਰੂ ਹੋਇਆ ਤੇ ਸ਼ਾਮ 6 ਵਜੇ ਤੱਕ ਜਾਰੀ ਰਿਹਾ। ਵੋਟਿੰਗ ਲਈ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਸਨ। ਵੋਟਿੰਗ ਲਈ ਲੋਕਾਂ ਵਿਚ ਕਿਤੇ ਵੀ ਉਤਸ਼ਾਹ ਨਜ਼ਰ ਨਹੀਂ ਆਇਆ। ਵੋਟਿੰਗ ਲਈ ਲੋਕਾਂ ਵਿਚ ਉਤਸ਼ਾਹ ਘੱਟ ਹੋਣ ਦਾ ਕਾਰਨ ਝੋਨੇ ਦੀ ਲਵਾਈ ਪੂਰੇ ਸਿਖ਼ਰ ’ਤੇ ਹੋਣਾ ਮੰਨਿਆ ਜਾ ਰਿਹਾ ਹੈ। ਬਾਅਦ ਦੁਪਿਹਰ 3 ਵਜੇ ਤੱਕ ਸਿਰਫ਼ 29.7 ਫੀਸਦੀ ਵੋਟਿੰਗ ਹੋਈ ਸੀ। ਵੋਟਰਾਂ ਦੇ ਰੁਝਾਨ ਤੋਂ ਵੋਟਿੰਗ ਫੀਸਦੀ ਘੱਟ ਰਹਿਣ ਦੇ ਆਸਾਰ ਨਜ਼ਰ ਆ ਰਹੇ ਸਨ। ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਲਈ ਸੰਗਰੂਰ, ਬਰਨਾਲਾ ਅਤੇ ਮਾਲੇਰਕੋਟਲਾ ਜ਼ਿਲ੍ਹਿਆਂ ਦੇ 1766 ਪੋਲਿੰਗ ਸਟੇਸ਼ਨਾਂ 'ਤੇ ਪੋਲਿੰਗ ਹੋਈ। ਵੋਟਰਾਂ ਸ਼ਾਂਤਮਈ ਢੰਗ ਨਾਲ ਵੋਟਾਂ ਪਾਈਆਂ ਅਤੇ ਕਿਧਰੋਂ ਵੀ ਕਿਸੇ ਅਣਸੁਖਾਂਵੀ ਘਟਨਾ ਦੀ ਰਿਪੋਰਟ ਨਹੀਂ ਮਿਲੀ।

ਮੁੱਖ ਮੰਤਰੀ ਭਗਵੰਤ ਮਾਨ ਦੇ ਮਾਤਾ ਹਰਪਾਲ ਕੌਰ ਪਿੰਡ ਸਤੌਜ ’ਚ ਵੋਟ ਪਾਉਣ ਤੋਂ ਬਾਅਦ।-ਫੋਟੋ: ਗਰੇਵਾਲ

ਸੰਗਰੂਰ ਦੇ ਡੀਸੀ ਤੇ ਐੱਸਐੱਸਪੀ ਪੋਲਿੰਗ ਬੂਥ ’ਤੇ ਸੁਰੱਖਿਆ ਇੰਤਜ਼ਾਮ ਦਾ ਜਾਇਜ਼ਾ ਲੈਂਦੇ ਹੋਏ।-ਫੋਟੋ: ਲਾਲੀ

ਲਹਿਰਾਗਾਗਾ ’ਚ ਵਿਧਾਇਕ ਬਰਿੰਦਰ ਗੋਇਲ ਪਰਿਵਾਰ ਸਣੇ ਪੋਲਿੰਗ ਬੂਥ ’ਤੇ।-ਫੋਟੋ: ਰਮੇਸ਼ ਭਾਰਦਵਾਜ

ਭਵਾਨੀਗੜ੍ਹ ਦੇ ਪਿੰਡ ਘਰਾਚੋਂ ’ਚ ਪਰਿਵਾਰ ਸਮੇਤ ਵੋਟ ਪਾਉਣ ਬਾਅਦ ਆਪ ਉਮੀਦਵਾਰ ਗੁਰਮੇਲ ਸਿੰਘ।-ਫੋਟੋ: ਮੇਜਰ ਸਿੰਘ ਮੱਟਰਾਂ

ਧੂਰੀ ’ਚ ਕਾਂਗਰਸ ਦੇ ਦਲਵੀਰ ਸਿੰਘ ਗੋਲਡੀ ਵੋਟ ਪਾਉਣ ਬਾਅਦ ਅਪਣੇ ਪਰਿਵਾਰ ਨਾਲ।-ਫੋਟੋ:ਹਰਦੀਪ ਸਿੰਘ ਸੋਢੀ

ਪਿੰਡ ਭਰਾਜ ’ਚ ਪਰਿਵਾਰ ਸਮੇਤ ਵੋਟ ਪਾਉਣ ਬਾਅਦ ਵਿਧਾਇਕਾ ਨਰਿੰਦਰ ਕੌਰ ਭਰਾਜ ਆਪਣੇ ਮਾਪਿਆਂ ਨਾਲ।-ਫੋਟੋ:ਮੱਟਰਾਂ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸ਼ਰੀਫ਼ ਸਰਕਾਰ ਲਈ ਔਖਾ ਪੈਂਡਾ

ਸ਼ਰੀਫ਼ ਸਰਕਾਰ ਲਈ ਔਖਾ ਪੈਂਡਾ

ਦੁਨੀਆ ਦੇ ਡਗਮਗਾ ਰਹੇ ਅਰਥਚਾਰੇ

ਦੁਨੀਆ ਦੇ ਡਗਮਗਾ ਰਹੇ ਅਰਥਚਾਰੇ

ਬੁਲਡੋਜ਼ਰ : ਰਾਜਕੀ ਦਮਨ ਦਾ ਪ੍ਰਤੀਕ

ਬੁਲਡੋਜ਼ਰ : ਰਾਜਕੀ ਦਮਨ ਦਾ ਪ੍ਰਤੀਕ

ਕੀ ਸਾਖ਼ ਕੋਈ ਮਾਅਨੇ ਰੱਖਦੀ ਹੈ?

ਕੀ ਸਾਖ਼ ਕੋਈ ਮਾਅਨੇ ਰੱਖਦੀ ਹੈ?

ਪੰਜਾਬ ਯੂਨੀਵਰਸਿਟੀ ਚੌਰਾਹੇ ’ਚ ਕਿਉਂ ?

ਪੰਜਾਬ ਯੂਨੀਵਰਸਿਟੀ ਚੌਰਾਹੇ ’ਚ ਕਿਉਂ ?

ਭਾਰਤੀ ਸਿਆਸਤ ਦੀ ਮਹਾਂ-ਮੰਡੀ

ਭਾਰਤੀ ਸਿਆਸਤ ਦੀ ਮਹਾਂ-ਮੰਡੀ

ਸ਼ਹਿਰ

View All