DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Sangrur news: ਮੁੱਖ ਮੰਤਰੀ ਦੀ ਕੋਠੀ ਨੇੜੇ ਭਾਜਪਾ ਵਲੋਂ ਰੋਸ ਧਰਨਾ

ਮੋਹਣਜੀਤ ਸਿੰਘ ਸ਼ੇਰੋਂ ’ਤੇ ਤਸ਼ੱਦਦ ਅਤੇ ਗੁਲਜ਼ਾਰ ਸਿੰਘ ਤੂਰਬੰਜਾਰਾ ਦੀ ਖ਼ੁਦਕੁਸ਼ੀ ਮਾਮਲੇ ’ਚ ਇਨਸਾਫ਼ ਮੰਗਿਆ

  • fb
  • twitter
  • whatsapp
  • whatsapp
featured-img featured-img
ਮੁੱਖ ਮੰਤਰੀ ਦੀ ਕੋਠੀ ਨੇੜੇ ਮੂੰਹ ਤੇ ਪੱਟੀਆਂ ਬੰਨ੍ਹ ਕੇ ਲੜੀਵਾਰ ਰੋਸ ਧਰਨੇ ਦੇ 10ਵੇਂ ਦਿਨ ਬੈਠੇ ਭਾਜਪਾ ਆਗੂ। ਫੋਟੋ: ਲਾਲੀ।
Advertisement
ਪਿੰਡ ਸ਼ੇਰੋਂ ਦੇ ਮੋਹਣਜੀਤ ਸਿੰਘ ਅਤੇ ਪਿੰਡ ਤੂਰਬੰਜਾਰਾ ਦੇ ਮ੍ਰਿਤਕ ਗੁਲਜ਼ਾਰ ਸਿੰਘ ਦੇ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਬਣੀ ਸੰਘਰਸ਼ ਕਮੇਟੀ ਦੇ ਸੱਦੇ ਤਹਿਤ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਅੱਗੇ ਪੱਕਾ ਮੋਰਚਾ ਲਾਉਣ ਦੇ ਉਲੀਕੇ ਸੰਘਰਸ਼ ਤਹਿਤ ਅੱਜ 10ਵੇਂ ਦਿਨ ਭਾਜਪਾ ਵਲੋਂ ਧਰਨਾ ਦਿੱਤਾ ਗਿਆ ਅਤੇ ਪੰਜਾਬ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਧਰਨੇ ਦੌਰਾਨ ਭਾਜਪਾ ਆਗੂਆਂ ਵਲੋਂ ਮੂੰਹ ਤੇ ਪੱਟੀਆਂ ਬੰਨ੍ਹੀਆਂ ਹੋਈਆਂ ਸਨ। ਧਰਨੇ ’ਚ ਭਾਜਪਾ ਦੇ ਜ਼ਿਲ੍ਹਾ-2 ਪ੍ਰਧਾਨ ਦਾਮਨ ਥਿੰਦ ਬਾਜਵਾ, ਗੁਰਤੇਜ ਸਿੰਘ ਝਨੇੜੀ, ਹਰਮਨਦੇਵ ਬਾਜਵਾ, ਮੋਹਣਜੀਤ ਸਿੰਘ ਸ਼ੇਰੋਂ, ਰਿਸ਼ੀਪਾਲ ਖਹਿਰਾ, ਸ਼ੇਰਵਿੰਦਰ ਧਾਲੀਵਾਲ, ਜੱਸੀ ਧਰਗਮੜ੍ਹ, ਜਗਪਾਲ ਧਰਮਗੜ੍ਹ ਆਦਿ ਹਾਜ਼ਰ ਸਨ।

ਭਾਜਪਾ ਆਗੂ ਦਾਮਨ ਥਿੰਦ ਬਾਜਵਾ, ਗੁਰਤੇਜ ਸਿੰਘ ਝਨੇੜੀ ਅਤੇ ਹਰਮਨਦੇਵ ਬਾਜਵਾ ਨੇ ਕਿਹਾ ਕਿ ਜਦੋਂ ਇੱਕ ਨੌਜਵਾਨ ਵੱਲੋਂ ਸਿਰਫ਼ ਸਵਾਲ ਪੁੱਛਣ ਅਤੇ ਕਾਲਾ ਝੰਡਾ ਲਹਿਰਾਉਣ ’ਤੇ ਕਾਰਵਾਈ ਕੀਤੀ ਜਾਵੇ, ਤਾਂ ਲੋਕਾਂ ਦੀ ਆਵਾਜ਼ ਅਤੇ ਸਵਾਲ ਪੁੱਛਣ ਦੀ ਆਜ਼ਾਦੀ ਕਿੱਥੇ ਰਹਿ ਜਾਂਦੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਸਰਕਾਰ ਹਰ ਵਰਗ ਦੀ ਆਵਾਜ਼ ਨੂੰ ਸੱਤਾ ਦੇ ਜ਼ੋਰ ਤੇ ਦਬਾਉਣਾ ਚਾਹੁੰਦੀ ਹੈ। ਆਗੂਆਂ ਨੇ ਮੰਗ ਕੀਤੀ ਕਿ ਮੋਹਣਜੀਤ ਸਿੰਘ ਸ਼ੇਰੋਂ ਉਪਰ ਪੁਲੀਸ ਤਸ਼ੱਦਦ ਕਰਨ ਵਾਲੇ ਅਧਿਕਾਰੀਆਂ ਖਿਲਾਫ਼ ਕੇਸ ਦਰਜ ਕਰ ਕੇ ਉਨ੍ਹਾਂ ਨੂੰ ਨੌਕਰੀ ਤੋਂ ਬਰਖਾਸਤ ਕੀਤਾ ਜਾਵੇ। ਗੁਲਜ਼ਾਰ ਸਿੰਘ ਤੂਰ ਬੰਜਾਰਾ ਦੀ ਮੌਤ ਲਈ ਜ਼ਿੰਮੇਵਾਰ ਵਿਅਕਤੀਆਂ ਨੂੰ ਮਾਮਲੇ ਵਿੱਚ ਨਾਮਜ਼ਦ ਕੀਤਾ ਜਾਵੇ, ਵਿੱਤ ਮੰਤਰੀ ਪੰਜਾਬ ਦੀ ਭੂਮਿਕਾ ਦੀ ਜਾਂਚ ਕਰ ਕੇ ਉਨ੍ਹਾਂ ਨੂੰ ਕੇਸ ਵਿਚ ਨਾਮਜ਼ਦ ਕੀਤਾ ਜਾਵੇ, ਸੁਨਾਮ ਪੁਲੀਸ ਦੀ ਪੁਸ਼ਤ-ਪਨਾਹੀ ਕਰਨ ਅਤੇ ਮੋਹਣਜੀਤ ਸਿੰਘ ਨਾਲ ਹੋਈ ਕਥਿਤ ਵੀਡੀਓ ਕਾਲ ਵਾਲੀ ਘਟਨਾ ਦੀ ਨਿਰਪੱਖ ਜਾਂਚ ਕਰਵਾਈ ਜਾਵੇ।

Advertisement

ਉਨ੍ਹਾਂ ਕਿਹਾ ਕਿ ਜਦੋਂ ਤੱਕ ਮੋਹਣਜੀਤ ਸਿੰਘ ਸ਼ੇਰੋਂ ਅਤੇ ਗੁਲਜ਼ਾਰ ਸਿੰਘ ਤੂਰਬੰਜ਼ਾਰਾ ਦੇ ਪਰਿਵਾਰ ਨੂੰ ਇਨਸਾਫ਼ ਨਹੀਂ ਮਿਲ ਜਾਂਦਾ, ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ। ਇਥੇ ਜ਼ਿਕਰਯੋਗ ਹੈ ਕਿ ਰੋਜ਼ਾਨਾ ਇੱਕ ਸਿਆਸੀ ਪਾਰਟੀ ਜਾਂ ਜਥੇਬੰਦੀ ਲੜੀਵਾਰ ਰੋਸ ਧਰਨੇ ਦੀ ਜ਼ਿੰਮੇਵਾਰੀ ਨਿਭਾਅ ਰਹੀ ਹੈ।

Advertisement

Advertisement
×