DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

sangrur news: ਟੀ ਬੀ ਮੁਕਤ ਭਾਰਤ ਲਈ ‘ਜੋਸ਼’ ਮੁਹਿੰਮ ਵਿੱਢੀ

ਬਿਮਾਰੀ ਦੇ ਲੱਛਣਾਂ, ਬਚਾਅ ਅਤੇ ਇਲਾਜ ਸਬੰਧੀ ਜਾਗਰੂਕ ਕੀਤਾ ਜਾਵੇਗਾ; ਟੀ ਬੀ ਮੁਕਤ ਪਿੰਡਾਂ ਦੀਆਂ ਪੰਚਾਇਤਾਂ ਦਾ ਕੀਤਾ ਸਨਮਾਨ

  • fb
  • twitter
  • whatsapp
  • whatsapp
featured-img featured-img
ਸੰਗਰੂਰ ਵਿੱਚ ਪ੍ਰੋਗਰਾਮ ਮੌਕੇ ਟੀ ਬੀ ਮੁਕਤ ਪਿੰਡਾਂ ਦੀਆਂ ਪੰਚਾਇਤਾਂ ਦਾ ਸਨਮਾਨ ਕਰਦੇ ਹੋਏ ਅਧਿਕਾਰੀ ਅਤੇ ਪਤਵੰਤੇ।
Advertisement
ਟੀ ਬੀ ਮੁਕਤ ਭਾਰਤ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਜ਼ਿਲ੍ਹਾ ਸੰਗਰੂਰ ਵਿੱਚ ‘ਜੋਸ਼’ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ਗਈ। ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਹਾਇਕ ਕਮਿਸ਼ਨਰ (ਜ) ਰਾਜਬੀਰ ਸਿੰਘ ਭੰਗੂ ਅਤੇ ਸਿਵਲ ਸਰਜਨ ਡਾ ਅਮਰਜੀਤ ਕੌਰ ਦੀ ਅਗਵਾਈ ਹੇਠ ਜ਼ਿਲ੍ਹਾ ਪੱਧਰੀ ਟੀਮ ਵੱਲੋਂ ਆਨਲਾਈਨ ਉਦਘਾਟਨੀ ਸਮਾਗਮ ਵਿੱਚ ਸ਼ਿਰਕਤ ਕੀਤੀ ਗਈ।

ਇਸ ਮੌਕੇ ਟੀ ਬੀ ਮੁਕਤ ਪਿੰਡਾਂ ਦੀਆਂ ਪੰਚਾਇਤਾਂ ਨੂੰ ਟੀ ਬੀ ਦੀ ਰੋਕਥਾਮ ਅਤੇ ਲੋਕਾਂ ਵਿੱਚ ਜਾਗਰੂਕਤਾ ਪੈਦਾ ਕਰਨ ਲਈ ਨਿਭਾਈ ਜਾ ਰਹੀ ਭੂਮਿਕਾ ਵਾਸਤੇ ਸਨਮਾਨਿਤ ਕੀਤਾ ਗਿਆ।

Advertisement

ਕੇਂਦਰੀ ਪੱਧਰ ’ਤੇ ਸ਼ੁਰੂ ਕੀਤੀ ਇਸ ਪਹਿਲ ਤਹਿਤ ‘ਜੋਸ਼’ ਟੀਮਾਂ ਬਲਾਕ ਅਤੇ ਵਾਰਡ ਪੱਧਰ ’ਤੇ ਸਰਗਰਮ ਰਹਿਣਗੀਆਂ। ਹਰੇਕ ਟੀਮ ਵਿੱਚ ਪੰਜ ਮਾਈ ਭਾਰਤ ਵਲੰਟੀਅਰ ਅਤੇ ਪੰਜ ਐੱਨ ਸੀ ਸੀ ਕੈਡਿਟ ਸ਼ਾਮਲ ਹੋਣਗੇ। ਇਨ੍ਹਾਂ ਟੀਮਾਂ ਦੀ ਅਗਵਾਈ ਜ਼ਿਲ੍ਹਾ ਟੀ ਬੀ ਅਫ਼ਸਰ ਡਾ ਰਾਜਿੰਦਰ ਕੌਰ ਅਤੇ ਮੈਡੀਕਲ ਅਫ਼ਸਰ ਡਾ. ਮਲਕੀਤ ਸਿੰਘ, ਜ਼ਿਲ੍ਹਾ ਸਮੂਹ ਸਿੱਖਿਆ ਅਤੇ ਸੂਚਨਾ ਅਫਸਰ ਸੰਗਰੂਰ ਕਰਨੈਲ ਸਿੰਘ ਨਾਭਾ ਵੱਲੋਂ ਕੀਤੀ ਜਾਵੇਗੀ।

Advertisement

ਪ੍ਰੋਗਰਾਮ ਦਾ ਮੁੱਖ ਉਦੇਸ਼ ਲੋਕਾਂ ਨੂੰ ਟੀ ਬੀ ਦੇ ਲੱਛਣਾਂ, ਬਚਾਅ ਅਤੇ ਇਲਾਜ ਸਬੰਧੀ ਜਾਗਰੂਕ ਕਰਨਾ ਅਤੇ ਭਾਈਚਾਰਕ ਪੱਧਰ ’ਤੇ ਮਰੀਜ਼ਾਂ ਤੱਕ ਸਿਹਤ ਸੇਵਾਵਾਂ ਦੀ ਪਹੁੰਚ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣਾ ਹੈ।

ਸਮਾਗਮ ਦੌਰਾਨ ਟੀਮ ਮੈਂਬਰਾਂ ਅਤੇ ਸਹਿਯੋਗੀਆਂ ਨੂੰ ਪਿੰਡਾਂ ਅਤੇ ਭਾਈਚਾਰਿਆਂ ਤੱਕ ਟੀ ਬੀ ਸਬੰਧੀ ਜਾਗਰੂਕਤਾ ਗਤੀਵਿਧੀਆਂ ਪਹੁੰਚਾਉਣ ਲਈ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਨਿਕਸ਼ੈ ਮਿੱਤਰਾਂ ਅਤੇ ਟੀ ਬੀ ਚੈਂਪੀਅਨਾਂ ਵੱਲੋਂ ਨਿਭਾਈਆਂ ਜਾ ਰਹੀਆਂ ਸੇਵਾਵਾਂ ਦੀ ਵੀ ਸ਼ਲਾਘਾ ਕੀਤੀ ਗਈ।

Advertisement
×