DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Sangrur news: ਭੱਠਾ ਮਜ਼ਦੂਰ ਤਿੰਨ ਮਹੀਨਿਆਂ ਤੋਂ ਮੋਰਚੇ ’ਤੇ ਡਟੇ

ਸਰਕਾਰੀ ਉਜਰਤ ਰੇਟ ਦੇਣ ਦੀ ਮੰਗ

  • fb
  • twitter
  • whatsapp
  • whatsapp
featured-img featured-img
ਸੰਗਰੂਰ ’ਚ ਡੀ ਸੀ ਦਫ਼ਤਰ ਅੱਗੇ ਪੱਕੇ ਮੋਰਚੇ ਤੇ ਡਟੇ ਭੱਠਾ ਮਜ਼ਦੂਰ। -ਫੋਟੋ: ਲਾਲੀ
Advertisement
ਭੱਠਾ ਮਜ਼ਦੂਰਾਂ ਦੇ ਕਾਨੂੰਨੀ ਹੱਕਾਂ ਅਤੇ ਉਨ੍ਹਾਂ ਨੂੰ ਬਣਦਾ ਸਰਕਾਰੀ ਉਜਰਤ ਰੇਟ ਦਿਵਾਉਣ ਲਈ ਕਿਸਾਨ ਮਜ਼ਦੂਰ ਐਸੋਸੀਏਸ਼ਨ ਪੰਜਾਬ ਵੱਲੋਂ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਲਾਏ ਪੱਕੇ ਮੋਰਚੇ ਨੂੰ ਤਿੰਨ ਮਹੀਨੇ ਪੂਰੇ ਹੋ ਗਏ ਹਨ ਪਰ ਮੰਗਾਂ ਦਾ ਪਰਨਾਲਾ ਉਥੇ ਦਾ ਉਥੇ ਹੀ ਹੈ ਜਿਸ ਕਾਰਨ ਭੱਠਾ ਮਜ਼ਦੂਰਾਂ ਵਿਚ ਰੋਸ ਪਾਇਆ ਜਾ ਰਿਹਾ ਹੈ।

ਜ਼ਿਲ੍ਹਾ ਪ੍ਰਧਾਨ ਦਿਲਵਰ ਖਾਂ ਨੇ ਕਿਹਾ ਕਿ ਮੋਰਚਾ ਸ਼ੁਰੂ ਕਰਨ ਸਮੇਂ ਸੰਗਰੂਰ ਦੇ ਸਹਾਇਕ ਕਿਰਤ ਕਮਿਸ਼ਨਰ ਵੱਲੋਂ ਕਿਹਾ ਗਿਆ ਸੀ ਕਿ ਜਿਸ ਕਾਨੂੰਨੀ ਪ੍ਰਕਿਰਿਆ ਤਹਿਤ ਭੱਠਾ ਮਜ਼ਦੂਰ ਆਪਣੇ ਬਣਦੇ ਉਜਰਤ ਰੇਟ ਦੀਆਂ ਲਿਖਤੀ ਦਰਾਂ ਦੀ ਮੰਗ ਕਰ ਰਹੇ ਹਨ, ਉਹ ਕਾਰਵਾਈ ਭੱਠਾ ਮਜ਼ਦੂਰਾਂ ਦਾ ਸੀਜ਼ਨ ਸ਼ੁਰੂ ਹੋਣ ਤੋਂ ਬਾਅਦ ਕਿਰਤ ਵਿਭਾਗ, ਭੱਠਾ ਮਾਲਕਾਂ ਅਤੇ ਮਜ਼ਦੂਰਾਂ ਦੀ ਹਾਜ਼ਰੀ ਵਿੱਚ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਹੁਣ ਭੱਠਿਆਂ ਦਾ ਸੀਜ਼ਨ ਸ਼ੁਰੂ ਹੋ ਚੁੱਕਾ ਹੈ ਪਰ ਇਸ ਦੇ ਬਾਵਜੂਦ ਸਹਾਇਕ ਕਿਰਤ ਕਮਿਸ਼ਨਰ ਜਾਂ ਕਿਰਤ ਵਿਭਾਗ ਵੱਲੋਂ ਮਜ਼ਦੂਰਾਂ ਦੀਆਂ ਮੰਗਾਂ ਸਬੰਧੀ ਕੋਈ ਠੋਸ ਕਾਰਵਾਈ ਜਾਂ ਪਹਿਲਕਦਮੀ ਨਹੀਂ ਕੀਤੀ ਗਈ। ਉਨ੍ਹਾਂ ਕਿਹਾ ਕਿ 90 ਦਿਨਾਂ ਤੋਂ ਮਜ਼ਦੂਰ ਮੋਰਚੇ ’ਤੇ ਬੈਠੇ ਹਨ, ਪਰ ਪ੍ਰਸ਼ਾਸਨ ਵੱਲੋਂ ਮਸਲੇ ਦੇ ਹੱਲ ਲਈ ਲੋੜੀਂਦੀ ਕਾਰਵਾਈ ਨਹੀਂ ਕੀਤੀ ਗਈ। ਸੂਬਾ ਪ੍ਰਧਾਨ ਕੁਲਦੀਪ ਸਿੰਘ ਨੀਟੂ ਕੋਟ ਧਰਮੂ ਨੇ ਕਿਹਾ ਕਿ ਮਜ਼ਦੂਰਾਂ ਵੱਲੋਂ ਫੈਸਲਾ ਕੀਤਾ ਗਿਆ ਹੈ ਕਿ ਜਦੋਂ ਤੱਕ ਉਨ੍ਹਾਂ ਨੂੰ ਬਣਦਾ ਸਰਕਾਰੀ ਰੇਟ ਨਹੀਂ ਮਿਲਦਾ, ਉਦੋਂ ਤੱਕ ਭੱਠਾ ਮਜ਼ਦੂਰ ਪੱਕੀ ਹੜਤਾਲ ’ਤੇ ਰਹਿਣਗੇ। ਉਨ੍ਹਾਂ ਦੱਸਿਆ ਕਿ ਪੱਕੀ ਹੜਤਾਲ ਦੀ ਤਿਆਰੀ ਵਜੋਂ ਜ਼ਿਲ੍ਹਾ ਸੰਗਰੂਰ ਦੇ ਲਹਿਰਾਗਾਗਾ, ਮੂਨਕ ਅਤੇ ਜਖੇਪਲ ਦੇ ਭੱਠਾ ਮਜ਼ਦੂਰਾਂ ਵੱਲੋਂ ਆਪਣੇ ਟਰੈਕਟਰ-ਟਰਾਲੀਆਂ ਇੱਕ ਥਾਂ ’ਤੇ ਖੜ੍ਹੇ ਕਰਕੇ ਪੱਕੀ ਹੜਤਾਲ ਦਾ ਐਲਾਨ ਕਰ ਦਿੱਤਾ ਗਿਆ ਹੈ। ਜਦੋਂ ਤੱਕ ਮਜ਼ਦੂਰਾਂ ਨੂੰ ਬਣਦਾ ਰੇਟ ਨਹੀਂ ਮਿਲਦਾ, ਸੰਘਰਸ਼ ਜਾਰੀ ਰਹੇਗਾ। ਉਨ੍ਹਾਂ ਮੰਗ ਕੀਤੀ ਕਿ ਕਾਨੂੰਨ ਅਨੁਸਾਰ ਬਣਦਾ ਉਜਰਤ ਰੇਟ ਲਾਗੂ ਕਰਵਾਇਆ ਜਾਵੇ, ਮਜ਼ਦੂਰਾਂ ਅਤੇ ਭੱਠਾ ਮਾਲਕਾਂ ਵਿਚਕਾਰ ਕਾਨੂੰਨੀ ਦਰਾਂ ਨੂੰ ਲੈ ਕੇ ਪੈਦਾ ਹੋਏ ਵਿਵਾਦ ਦਾ ਨਿਪਟਾਰਾ ਕਰਕੇ ਮਜ਼ਦੂਰਾਂ ਨੂੰ ਉਨ੍ਹਾਂ ਦੇ ਹੱਕਾਂ ਦੀ ਗਾਰੰਟੀ ਦਿੱਤੀ ਜਾਵੇ।

Advertisement

Advertisement
Advertisement
×