DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

sangrur news: ਸਫ਼ਾਈ ਸੇਵਕਾਂ ਵਲੋਂ 13 ਤੋਂ ਮੁਕੰਮਲ ਹੜਤਾਲ ਦਾ ਐਲਾਨ

ਨਗਰ ਕੌਂਸਲ ਦਫ਼ਤਰ ਅੱਗੇ ਰੋਸ ਮੁਜ਼ਾਹਰਾ ਕੀਤਾ; ਸਰਕਾਰ ਵੱਲੋਂ ਮੰਨੀਆਂ ਮੰਗਾਂ ਲਾਗੂ ਨਾ ਕਰਨ ਖ਼ਿਲਾਫ਼ ਰੋਸ

  • fb
  • twitter
  • whatsapp
  • whatsapp
featured-img featured-img
ਸੰਗਰੂਰ ਚ ਨਗਰ ਕੌਂਸਲ ਦਫ਼ਤਰ ਅੱਗੇ ਰੋਸ ਵਿਖਾਵਾ ਕਰਦੇ ਹੋਏ ਸਫ਼ਾਈ ਸੇਵਕ। -ਫੋਟੋ: ਲਾਲੀ
Advertisement
ਸਫ਼ਾਈ ਸੇਵਕ ਯੂਨੀਅਨ ਦੀ ਅਗਵਾਈ ਹੇਠ ਸਫ਼ਾਈ ਸੇਵਕਾਂ ਨੇ ਸਥਾਨਕ ਨਗਰ ਕੌਂਸਲ ਦਫ਼ਤਰ ਅੱਗੇ ਰੋਸ ਮੁਜ਼ਾਹਰਾ ਕਰਦਿਆਂ 13 ਅਕਤੂਬਰ ਨੂੰ ਕੰਮਕਾਜ ਮੁਕੰਮਲ ਤੌਰ ’ਤੇ ਠੱਪ ਕਰ ਕੇ ਹੜਤਾਲ ਕਰਨ ਦਾ ਐਲਾਨ ਕੀਤਾ ਹੈ। ਪੰਜਾਬ ਸਰਕਾਰ ਵਲੋਂ ਲੰਘੀ 3 ਅਗਸਤ ਨੂੰ ਸਫ਼ਾਈ ਸੇਵਕ ਯੂਨੀਅਨ ਪੰਜਾਬ ਨਾਲ ਮੀਟਿੰਗ ਕਰ ਕੇ ਮੰਨੀਆਂ ਮੰਗਾਂ ਹਾਲੇ ਤੱਕ ਲਾਗੂ ਨਾ ਕਰਨ ਤੋਂ ਕਰਮਚਾਰੀ ਖ਼ਫ਼ਾ ਹਨ। ਪ੍ਰਦਰਸ਼ਨਕਾਰੀਆਂ ਵੱਲੋਂ 27 ਸਫ਼ਾਈ ਸੇਵਕਾਂ ਨੂੰ ਰੈਗੂਲਰ ਅਤੇ ਆਊਟਸੋਰਸ ਮੁਲਾਜ਼ਮਾਂ ਨੂੰ ਕੰਟਰੈਕਟ ’ਤੇ ਕਰਨ ਦੀ ਮੰਗ ਕੀਤੀ ਜਾ ਰਹੀ ਹੈ।

ਰੋਸ ਮੁਜ਼ਾਹਰੇ ਮੌਕੇ ਸਫ਼ਾਈ ਸੇਵਕ ਯੂਨੀਅਨ ਦੇ ਚੇਅਰਮੈਨ ਭਰਤ ਬੇਦੀ, ਪ੍ਰਧਾਨ ਅਜੈ ਬੇਦੀ, ਜਨਰਲ ਸਕੱਤਰ ਰਮੇਸ਼ ਝੰਝੋਟੜ, ਸੀਨੀਅਰ ਮੀਤ ਪ੍ਰਧਾਨ ਸੁਰੇਸ਼ ਕੁਮਾਰ, ਦਫ਼ਤਰ ਸਕੱਤਰ ਰਾਮ ਕੁਮਾਰ ਆਦਿ ਆਗੂਆਂ ਨੇ ਕਿਹਾ ਕਿ ਸਫ਼ਾਈ ਸੇਵਕ ਯੂਨੀਅਨ ਪੰਜਾਬ ਵਲੋਂ ਮੁਲਾਜ਼ਮਾਂ ਦੀਆਂ ਹੱਕੀ ਤੇ ਜਾਇਜ਼ ਮੰਗਾਂ ਦੀ ਪ੍ਰਾਪਤੀ ਲਈ ਜੁਲਾਈ ਵਿਚ ਕੰਮ ਛੱਡ ਹੜਤਾਲ ਕੀਤੀ ਸੀ। ਹੜਤਾਲ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਸਫ਼ਾਈ ਸੇਵਕ ਯੂਨੀਅਨ ਨਾਲ 3 ਅਗਸਤ ਨੂੰ ਮੀਟਿੰਗ ਕਰਕੇ ਮੰਗਾਂ ਮੰਨੀਆਂ ਸਨ ਅਤੇ ਨਗਰ ਨਿਗਮਾਂ, ਨਗਰ ਕੌਂਸਲ ਅਤੇ ਨਗਰ ਪੰਚਾਇਤਾਂ ਦੇ ਅਧਿਕਾਰੀਆਂ ਨੂੰ ਕੰਟਰੈਕਟ ਮੁਲਾਜ਼ਮਾਂ ਅਤੇ ਆਊਟਸੋਰਸ ਮੁਲਾਜ਼ਮਾਂ ਦੇ ਮਤੇ ਪਾਸ ਕਰਕੇ ਜਲਦੀ ਪੰਜਾਬ ਸਰਕਾਰ ਨੂੰ ਭੇਜਣ ਦੀ ਹਦਾਇਤ ਕੀਤੀ ਸੀ। ਉਨ੍ਹਾਂ ਕਿਹਾ ਕਿ ਪਰ ਦੋ ਮਹੀਨੇ ਬੀਤਣ ਦੇ ਬਾਵਜੂਦ ਨਗਰ ਕੌਂਸਲ ਸੰਗਰੂਰ ਵਲੋਂ ਸਫ਼ਾਈ ਸੇਵਕਾਂ ਦੀਆਂ ਮੰਗਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਗਿਆ। ਜਿਸ ਕਾਰਨ ਸਫ਼ਾਈ ਸੇਵਕਾਂ ਵਿਚ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਫ਼ਾਈ ਸੇਵਕ ਯੂਨੀਅਨ ਨੇ ਫੈਸਲਾ ਲਿਆ ਹੈ ਕਿ 13 ਅਕਤੂਬਰ ਨੂੰ ਸਫ਼ਾਈ ਪ੍ਰਬੰਧ ਮੁਕੰਮਲ ਤੌਰ ’ਤੇ ਠੱਪ ਕਰਕੇ ਹੜਤਾਲ ਕੀਤੀ ਜਾਵੇਗੀ ਜਿਸਦੀ ਜਿੰਮੇਵਾਰ ਨਗਰ ਕੌਂਸਲ ਦੇ ਅਧਿਕਾਰੀਆਂ ਦੀ ਹੋਵੇਗੀ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਹਲਕਾ ਵਿਧਾਇਕ, ਡਿਪਟੀ ਕਮਿਸ਼ਨਰ, ਵਧੀਕ ਡਿਪਟੀ ਕਮਿਸ਼ਨਰ ਜਨਰਲ, ਕਾਰਜਸਾਧਕ ਅਫ਼ਸਰ ਨਗਰ ਕੌਂਸਲ ਅਤੇ ਥਾਣਾ ਮੁਖੀ ਨੂੰ ਪੱਤਰ ਭੇਜ ਕੇ ਜਾਣੂ ਕਰਵਾ ਦਿੱਤਾ ਗਿਆ ਹੈ।

Advertisement

Advertisement

Advertisement
×