DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Sangrur News: ਨੌਜਵਾਨ ਦੇ ਕਤਲ ਤੋਂ ਬਾਅਦ ਮਾਹੌਲ ਬਣਿਆ ਤਣਾਅਪੂਰਨ

ਹਿੰਦੂ ਜਥੇਬੰਦੀਆਂ ਸਮੇਤ ਪੀੜ੍ਹਤ ਪਰਿਵਾਰ ਨੇ ਪੁਲੀਸ ਥਾਣੇ ਦਾ ਕੀਤਾ ਘਿਰਾਓ

  • fb
  • twitter
  • whatsapp
  • whatsapp
featured-img featured-img
ਸੰਗਰੂਰ ਥਾਣਾ ਸਿਟੀ ਪੁਲੀਸ ਦਾ ਘਿਰਾਓ ਕਰਕੇ ਖੜੇ ਪੀੜ੍ਹਤ ਪਰਿਵਾਰ ਅਤੇ ਜਥੇਬੰਦੀਆਂ ਦੇ ਕਾਰਕੁੰਨ। ਫੋਟੋ; ਗੁਰਦੀਪ ਸਿੰਘ ਲਾਲੀ
Advertisement

ਸੰਗਰੂਰ ਸ਼ਹਿਰ ਵਿੱਚ ਬੀਤੀ ਰਾਤ ਇੱਕ ਨੌਜਵਾਨ ਦੇ ਹੋਏ ਕਤਲ ਅਤੇ ਇੱਕ ਹੋਰ ਦੇ ਗੰਭੀਰ ਜ਼ਖਮੀ ਹੋਣ ਦੀ ਘਟਨਾ ਤੋਂ ਬਾਅਦ ਮਾਹੌਲ ਉਸ ਸਮੇਂ ਤਣਾਅਪੂਰਨ ਹੋ ਗਿਆ ਜਦੋਂ ਪੀੜਤ ਪਰਿਵਾਰ ਅਤੇ ਹਿੰਦੂ ਜਥੇਬੰਦੀਆਂ ਨੇ ਪੁਲੀਸ ਥਾਣੇ ਦਾ ਘਿਰਾਓ ਕਰ ਦਿੱਤਾ। ਪ੍ਰਦਰਸ਼ਨਕਾਰੀਆਂ ਨੇ ਐਲਾਨ ਕੀਤਾ ਹੈ ਕਿ ਜਦੋਂ ਤੱਕ ਸਾਰੇ ਕਾਤਲ ਗ੍ਰਿਫਤਾਰ ਨਹੀਂ ਕੀਤੇ ਜਾਂਦੇ, ਉਹ ਮ੍ਰਿਤਕ ਦਾ ਅੰਤਿਮ ਸੰਸਕਾਰ ਨਹੀਂ ਕਰਨਗੇ।

ਇਸੇ ਦੌਰਾਨ, ਕੁਝ ਵਿਅਕਤੀਆਂ ਵੱਲੋਂ ਮੁਸਲਿਮ ਭਾਈਚਾਰੇ ਨਾਲ ਸਬੰਧਤ ਮੁਲਜ਼ਮ ਧਿਰ ਦੇ ਘਰ ਵਿੱਚ ਜਬਰੀ ਦਾਖਲ ਹੋ ਕੇ ਸਮਾਨ ਦੀ ਭੰਨਤੋੜ ਵੀ ਕੀਤੀ ਗਈ। ਹਿੰਦੂ ਜਥੇਬੰਦੀਆਂ ਨੇ ਦੋਸ਼ ਲਾਇਆ ਕਿ ਬਾਹਰੋਂ ਆ ਕੇ ਬਿਨਾਂ ਕਿਸੇ ਪੁਲੀਸ ਤਸਦੀਕ ਦੇ ਰਹਿ ਰਹੇ ਲੋਕਾਂ ਕਾਰਨ ਅਜਿਹੀਆਂ ਘਟਨਾਵਾਂ ਵਾਪਰ ਰਹੀਆਂ ਹਨ।

Advertisement

Advertisement

ਸੰਗਰੂਰ ’ਚ ਮੁਲਜ਼ਮਾਂ ਦੇ ਘਰ ਦੀ ਕੀਤੀ ਭੰਨਤੋੜ।

ਜ਼ਿਕਰਯੋਗ ਹੈ ਕਿ ਬੀਤੀ ਰਾਤ ਕਰੀਬ 9 ਵਜੇ ਆਪਸੀ ਝਗੜੇ ਦੌਰਾਨ ਤੇਜ਼ਧਾਰ ਹਥਿਆਰਾਂ ਨਾਲ ਹੋਏ ਹਮਲੇ ਵਿੱਚ 16 ਸਾਲਾ ਅਰਸ਼ਦੀਪ ਸਿੰਘ ਦੀ ਮੌਤ ਹੋ ਗਈ ਸੀ, ਜਦਕਿ ਗੰਭੀਰ ਜ਼ਖਮੀ ਅਵਨੀਤ ਸਿੰਘ ਨੂੰ ਪਟਿਆਲਾ ਰੈਫਰ ਕੀਤਾ ਗਿਆ ਹੈ। ਡੀ.ਐਸ.ਪੀ. ਸੰਜੀਵ ਸਿੰਗਲਾ ਅਨੁਸਾਰ ਪੁਲੀਸ ਨੇ ਚਾਰ ਜਣਿਆਂ ਨੂੰ ਗ੍ਰਿਫਤਾਰ ਕਰ ਲਿਆ ਹੈ ਅਤੇ ਬਾਕੀ ਮੁਲਜ਼ਮਾਂ ਨੂੰ ਵੀ ਜਲਦੀ ਕਾਬੂ ਕਰ ਲਿਆ ਜਾਵੇਗਾ।

ਤਣਾਅਪੂਰਨ ਮਾਹੌਲ ਵਿਚਾਲੇ ਜਾਂਚ ਕਰਦੀ ਪੁਲੀਸ।

Advertisement
×