DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

sangrur protest: ਕੰਪਿਊਟਰ ਅਧਿਆਪਕਾਂ ਦਾ ਰੋਹ ਭਖਿਆ

ਸੰਗਰੂਰ ਧਰਨੇ ਦੇ 20ਵੇਂ ਦਿਨ ਫਰੀਦਕੋਟ ਦੇ ਅਧਿਆਪਕਾਂ ਨੇ ਸਰਕਾਰ ਦੀ ਅਰਥੀ ਫੂਕੀ; 18 ਨੂੰ ਸਿੱਖਿਆ ਮੰਤਰੀ ਦੀ ਰਿਹਾਇਸ਼ ਅੱਗੇ ਸੂਬਾ ਪੱਧਰੀ ਐਕਸ਼ਨ ਦਾ ਐਲਾਨ

  • fb
  • twitter
  • whatsapp
  • whatsapp
featured-img featured-img
ਸੰਗਰੂਰ ਵਿੱਚ ਰੋਸ ਪ੍ਰਦਰਸ਼ਨ ਕਰਦੇ ਹੋਏ ਕੰਪਿਊਟਰ ਅਧਿਆਪਕ।
Advertisement

ਪੰਜਾਬ ਸਰਕਾਰ ਦੀ ਕਥਿਤ ਵਾਅਦਾ ਖ਼ਿਲਾਫ਼ੀ, ਲਾਰਾ ਲਾਊ ਨੀਤੀ ਅਤੇ ਕੰਪਿਊਟਰ ਅਧਿਆਪਕਾਂ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਲੈ ਕੇ ਮੁਲਾਜ਼ਮਾਂ ਦਾ ਗੁੱਸਾ ਲਗਾਤਾਰ ਵਧ ਰਿਹਾ ਹੈ। ਸੰਗਰੂਰ ਦੇ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਚੱਲ ਰਹੇ ਪੱਕੇ ਧਰਨੇ ਦੇ 20ਵੇਂ ਦਿਨ ਜ਼ਿਲ੍ਹਾ ਫਰੀਦਕੋਟ ਦੇ ਕੰਪਿਊਟਰ ਅਧਿਆਪਕਾਂ ਨੇ ਸਰਕਾਰ ਵਿਰੁੱਧ ਜ਼ੋਰਦਾਰ ਪ੍ਰਦਰਸ਼ਨ ਕਰਦਿਆਂ ਅਰਥੀ ਫੂਕੀ ਅਤੇ ਆਪਣੇ ਹੱਕਾਂ ਲਈ ਸੰਘਰਸ਼ ਤੇਜ਼ ਕਰਨ ਦਾ ਐਲਾਨ ਕੀਤਾ।

ਸੂਬਾ ਆਗੂ ਹਰਮਿੰਦਰ ਸਿੰਘ, ਜ਼ਿਲ੍ਹਾ ਪ੍ਰਧਾਨ ਜਸਵਿੰਦਰ ਸਿੰਘ ਸਿੱਧੂ ਅਤੇ ਜਨਰਲ ਸਕੱਤਰ ਕੁਲਦੀਪ ਸਿੰਘ ਚਹਿਲ ਦੀ ਅਗਵਾਈ ਹੇਠ ਅਧਿਆਪਕਾਂ ਨੇ ਅੱਜ ਡੀ ਸੀ ਦਫ਼ਤਰ ਤੋਂ ਬੜੇ ਚੌਕ ਤੱਕ ਰੋਸ ਮਾਰਚ ਕੱਢਿਆ।  ਪ੍ਰਦਰਸ਼ਨਕਾਰੀਆਂ ਨੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰਦਿਆਂ ਵਾਅਦੇ ਪੂਰੇ ਕਰਨ ਦੀ ਮੰਗ ਕੀਤੀ ਅਤੇ ਵਾਪਸ ਡੀਸੀ ਦਫ਼ਤਰ ਦੇ ਮੁੱਖ ਗੇਟ ’ਤੇ ਸਰਕਾਰ ਦੀ ਅਰਥੀ ਫੂਕੀ। ਅਧਿਆਪਕਾਂ ਦਾ ਦੋਸ਼ ਹੈ ਕਿ ਸਰਕਾਰ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਲਗਾਤਾਰ ਅਣਗੌਲਿਆ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਕੰਪਿਊਟਰ ਅਧਿਆਪਕਾਂ ਨੂੰ ਛੇਵੇਂ ਜਾਂ ਪੰਜਵੇਂ ਪੇਅ ਕਮਿਸ਼ਨ ਅਧੀਨ ਪੂਰੇ ਬਣਦੇ ਲਾਭ ਦੇਣ, ਸਿੱਖਿਆ ਵਿਭਾਗ ਵਿੱਚ ਮਰਜਿੰਗ ਕਰਨ ਅਤੇ ਡੈੱਥ ਪਾਲਿਸੀ ਲਾਗੂ ਕਰਨ ਵਰਗੇ ਅਹਿਮ ਮਸਲੇ ਹਾਲੇ ਤੱਕ ਹੱਲ ਨਹੀਂ ਕੀਤੇ ਗਏ। ਆਗੂਆਂ ਨੇ ਸਪੱਸ਼ਟ ਕੀਤਾ ਕਿ ਹੁਣ ਸਿਰਫ਼ ਭਰੋਸਿਆਂ ਨਾਲ ਅਧਿਆਪਕਾਂ ਨੂੰ ਸ਼ਾਂਤ ਨਹੀਂ ਕੀਤਾ ਜਾ ਸਕਦਾ। ਜੇਕਰ ਸਰਕਾਰ ਨੇ ਮੰਗਾਂ ਦਾ ਹੱਲ ਨਾ ਕੀਤਾ ਤਾਂ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ। ਇਸੇ ਲੜੀ ਤਹਿਤ 18 ਅਕਤੂਬਰ ਨੂੰ ਗੰਭੀਰਪੁਰ ਵਿਖੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਰਿਹਾਇਸ਼ ਅੱਗੇ ਸੂਬਾ ਪੱਧਰੀ ਰੋਸ ਐਕਸ਼ਨ ਕੀਤਾ ਜਾਵੇਗਾ। ਧਰਨੇ ਵਿੱਚ ਗੁਰਲਾਲ ਸਿੰਘ, ਵਿਨੀਸ਼ ਮੋਂਗਾ, ਦੀਪਤੀ ਗਰਗ, ਨਵਦੀਪ ਕੌਰ ਅਤੇ ਹੋਰ ਅਧਿਆਪਕਾਂ ਨੇ ਸ਼ਮੂਲੀਅਤ ਕੀਤੀ।

Advertisement

Advertisement

Advertisement
×