DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

sangrur/punjab news: ਕੰਪਿਊਟਰ ਅਧਿਆਪਕਾਂ ਵੱਲੋਂ ਅਰੋੜਾ ਦੀ ਰਿਹਾਇਸ਼ ਅੱਗੇ ਧਰਨਾ

ਸੂਬਾ ਪੱਧਰੀ ਰੋਸ ਮਾਰਚ ਕੀਤਾ; ਕੈਬਨਿਟ ਮੰਤਰੀ ਵੱਲੋਂ ਸਬ-ਕਮੇਟੀ ਮੀਟਿੰਗ ’ਚ ਮੰਗਾਂ ਰੱਖਣ ਦਾ ਭਰੋਸਾ

  • fb
  • twitter
  • whatsapp
  • whatsapp
featured-img featured-img
ਸੁਨਾਮ ਵਿੱਚ ਰੋਸ ਮਾਰਚ ਕਰਦੇ ਹੋਏ ਕੰਪਿਊਟਰ ਅਧਿਆਪਕ।
Advertisement
ਪੰਜਾਬ ਸਰਕਾਰ ਵੱਲੋਂ ਮੰਗਾਂ ਪੂਰੀਆਂ ਨਾ ਕਰਨ ’ਤੇ ਕੰਪਿਊਟਰ ਟੀਚਰਜ਼ ਯੂਨੀਅਨ ਪੰਜਾਬ ਵੱਲੋਂ ਸੁਨਾਮ ਵਿੱਚ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਰਿਹਾਇਸ਼ ਅੱਗੇ ਸੂਬਾ ਪੱਧਰੀ ਰੋਸ ਪ੍ਰਦਰਸ਼ਨ ਕੀਤਾ ਗਿਆ। ਯੂਨੀਅਨ ਵੱਲੋਂ ਡੀ ਸੀ ਦਫ਼ਤਰ ਦੇ ਬਾਹਰ ਸ਼ੁਰੂ ਕੀਤੇ ਪੱਕੇ ਧਰਨੇ ਦੇ 15ਵੇਂ ਦਿਨ ਅਧਿਆਪਕ ਫਲਾਈਓਵਰ ਹੇਠ ਇਕੱਠੇ ਹੋਏ ਅਤੇ ਬਾਅਦ ਵਿੱਚ ਰੋਸ ਮਾਰਚ ਕਰਦਿਆਂ ਅਮਨ ਅਰੋੜਾ ਦੀ ਰਿਹਾਇਸ਼ ਦੇ ਬਾਹਰ ਪਹੁੰਚ ਕੇ ਧਰਨਾ ਦਿੱਤਾ।

ਪ੍ਰਦਰਸ਼ਨ ਦੌਰਾਨ ਅਧਿਆਪਕਾਂ ਨੇ ਆਪਣੀਆਂ ਮੰਗਾਂ ਦੇ ਹੱਕ ਵਿੱਚ ਨਾਅਰੇਬਾਜ਼ੀ ਕੀਤੀ। ਇਸ ਮੌਕੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਧਰਨੇ ਵਿੱਚ ਪਹੁੰਚ ਕੇ ਅਧਿਆਪਕ ਆਗੂਆਂ ਨਾਲ ਗੱਲਬਾਤ ਕੀਤੀ। ਉਨ੍ਹਾਂ ਪਹਿਲਾਂ ਯੂਨੀਅਨ ਦੇ ਪੰਜ ਨੁਮਾਇੰਦਿਆਂ ਨਾਲ ਮੁਲਾਕਾਤ ਕਰਕੇ ਪਿਛਲੀਆਂ ਸਬ-ਕਮੇਟੀ ਮੀਟਿੰਗਾਂ ਅਤੇ ਮੁੱਖ ਸਕੱਤਰ ਨਾਲ ਹੋਈ ਗੱਲਬਾਤ ਸਬੰਧੀ ਜਾਣਕਾਰੀ ਲਈ।

Advertisement

ਅਮਨ ਅਰੋੜਾ ਨੇ ਕਿਹਾ ਕਿ ਕੰਪਿਊਟਰ ਅਧਿਆਪਕਾਂ ਦੀਆਂ ਜਾਇਜ਼ ਮੰਗਾਂ ਦਾ ਪੱਖ ਉਹ ਕੈਬਨਿਟ ਸਬ-ਕਮੇਟੀ ਅੱਗੇ ਮਜ਼ਬੂਤੀ ਨਾਲ ਰੱਖਣਗੇ। ਉਨ੍ਹਾਂ ਦੱਸਿਆ ਕਿ ਸਿੱਖਿਆ ਵਿਭਾਗ ਵਿੱਚ ਰਲੇਵੇਂ ਅਤੇ ਮਹਿੰਗਾਈ ਭੱਤੇ ਸਬੰਧੀ ਮੰਗਾਂ ’ਤੇ ਵਿਚਾਰ ਕਰਨ ਲਈ \B7 ਅਕਤੂਬਰ ਨੂੰ ਸਬ-ਕਮੇਟੀ ਦੀ ਮੀਟਿੰਗ \Bਹੋਵੇਗੀ। ਮੀਟਿੰਗ ਵਿੱਚ ਸਿੱਖਿਆ ਤੇ ਵਿੱਤ ਵਿਭਾਗ ਦੇ ਅਧਿਕਾਰੀਆਂ ਅਤੇ ਅਧਿਆਪਕ ਨੁਮਾਇੰਦਿਆਂ ਦੀ ਮੌਜੂਦਗੀ ਵਿੱਚ ਮੰਗਾਂ ਦੇ ਤਕਨੀਕੀ, ਪ੍ਰਸ਼ਾਸਕੀ ਅਤੇ ਵਿੱਤੀ ਪਹਿਲੂਆਂ ’ਤੇ ਵਿਚਾਰ ਕੀਤਾ ਜਾਵੇਗਾ।

Advertisement

ਯੂਨੀਅਨ ਆਗੂਆਂ ਗੁਰਵਿੰਦਰ ਸਿੰਘ, ਜੋਨੀ ਸਿੰਗਲਾ ਅਤੇ ਨਰਦੀਪ ਸ਼ਰਮਾ ਨੇ ਕਿਹਾ ਕਿ 6640 ਕੰਪਿਊਟਰ ਅਧਿਆਪਕ ਪਿਛਲੇ ਲੰਮੇ ਸਮੇਂ ਤੋਂ ਸਰਕਾਰੀ ਸਕੂਲਾਂ ਵਿੱਚ ਸੇਵਾਵਾਂ ਨਿਭਾ ਰਹੇ ਹਨ ਪਰ ਉਨ੍ਹਾਂ ਦੀਆਂ ਮੰਗਾਂ ਦਾ ਹੱਲ ਨਹੀਂ ਹੋਇਆ। ਉਨ੍ਹਾਂ 2 ਦਸੰਬਰ 2010 ਦੇ ਨੋਟੀਫਿਕੇਸ਼ਨ, ਵਿਭਾਗ ਵਿੱਚ ਰਲੇਵੇ, ਮਹਿੰਗਾਈ ਭੱਤੇ ਅਤੇ ਹੋਰ ਮੰਗਾਂ ਨੂੰ ਲਾਗੂ ਕਰਨ ਦੀ ਮੰਗ ਕੀਤੀ।ਯੂਨੀਅਨ ਆਗੂਆਂ ਨੇ ਕਿਹਾ ਕਿ ਮੰਗਾਂ ਦਾ ਨਿਬੇੜਾ ਹੋਣ ਤੱਕ ਪੱਕਾ ਧਰਨਾ ਜਾਰੀ ਰਹੇਗਾ। ਪ੍ਰਦਰਸ਼ਨ ਵਿੱਚ ਵੱਖ-ਵੱਖ ਭਰਾਤਰੀ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਵੀ ਸ਼ਮੂਲੀਅਤ ਕੀਤੀ।

Advertisement
×