ਸੰਗਰੂਰ: ਹੜਤਾਲੀ ਐੱਨਐੱਚਐੱਮ ਮੁਲਾਜ਼ਮਾਂ ਵੱਲੋਂ ਸੰਗਰੂਰ-ਬਠਿੰਡਾ ਮੁੱਖ ਮਾਰਗ ’ਤੇ ਚੱਕਾ ਜਾਮ

ਸੰਗਰੂਰ: ਹੜਤਾਲੀ ਐੱਨਐੱਚਐੱਮ ਮੁਲਾਜ਼ਮਾਂ ਵੱਲੋਂ ਸੰਗਰੂਰ-ਬਠਿੰਡਾ ਮੁੱਖ ਮਾਰਗ ’ਤੇ ਚੱਕਾ ਜਾਮ

ਗੁਰਦੀਪ ਸਿੰਘ ਲਾਲੀ

ਸੰਗਰੂਰ, 7 ਦਸੰਬਰ

ਸੇਵਾਵਾਂ ਰੈਗੂਲਰ ਕਰਾਉਣ ਲਈ ਅਣਮਿਥੇ ਸਮੇਂ ਦੀ ਹੜਤਾਲ ’ਤੇ ਚੱਲ ਰਹੇ ਐੱਨਐੱਚਐੱਮ ਮੁਲਾਜ਼ਮਾਂ ਵਲੋਂ ਅੱਜ ਸੰਗਰੂਰ-ਬਠਿੰਡਾ ਮੁੱਖ ਸੜਕ ’ਤੇ ਸਥਿਤ ਓਵਰਬ੍ਰਿਜ ਉਪਰ ਆਵਾਜਾਈ ਠੱਪ ਕਰਕੇ ਦੋ ਘੰਟੇ ਰੋਸ ਧਰਨਾ ਦਿੱਤਾ ਗਿਆ ਅਤੇ ਮਹਿਲਾ ਮੁਲਾਜ਼ਮਾਂ ਵਲੋਂ ਵਿਅੰਗਮਈ ਅੰਦਾਜ ਵਿਚ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਪਿੱਟ ਸਿਆਪਾ ਕੀਤਾ ਗਿਆ। ਹੜਤਾਲੀ ਮੁਲਾਜ਼ਮ ਸਿਵਲ ਹਸਪਤਾਲ ਵਿਚ ਇਕੱਠੇ ਹੋਏ ਜਿਥੋਂ ਰੋਸ ਮਾਰਚ ਕਰਦੇ ਹੋਏ ਇਥੇ ਸੰਗਰੂਰ-ਬਠਿੰਡਾ ਮੁੱਖ ਸੜਕ ਉਪਰ ਸਥਿਤ ਓਵਰਬ੍ਰਿਜ ’ਤੇ ਪੁੱਜੇ ਅਤੇ ਸਰਕਾਰ ਖ਼ਿਲਾਫ਼ ਜ਼ੋਰਦਾਰ ਪਿੱਟ ਸਿਆਪਾ ਕੀਤਾ ਗਿਆ। ਯੂਨੀਅਨ ਦੇ ਆਗੂ ਹਰਜਿੰਦਰ ਸਿੰਘ ਅਤੇ ਵਿਸ਼ਵਜੀਤ ਗਰਗ ਨੇ ਕਿਹਾ ਕਿ ਵਿਧਾਨ ਸਭਾ ਚੋਣਾਂ ਮੌਕੇ ਕਾਂਗਰਸ ਸਰਕਾਰ ਨੇ ਸੇਵਾਵਾਂ ਰੈਗੂਲਰ ਕਰਨ ਦਾ ਵਾਅਦਾ ਕੀਤਾ ਸੀ ਪਰ ਮੌਜੂਦਾ ਸਰਕਾਰ ਦਾ ਕਾਰਜਕਾਲ ਖਤਮ ਹੋ ਰਿਹਾ ਹੈ। ਇਸ ਦੇ ਬਾਵਜੂਦ ਸਰਕਾਰ ਨੇ ਚੁੱਪ ਵੱਟ ਰੱਖੀ ਹੈ। ਇਸ ਮੌਕੇ ਸੀਐੱਚਓ ਅਮਨਦੀਪ ਕੌਰ, ਕੁਲਦੀਪ ਖਾਨ, ਡਾ. ਅਨਿਤ ਗਰਗ, ਡਾ. ਰਜਨੀਸ਼ ਗਰਗ, ਜਗਤਾਰ ਸਿੰਘ, ਰਾਣਾ ਸਿੰਘ, ਡਾ. ਸੀਮਾ, ਡਾ. ਕਮਲਦੀਪ ਨੇ ਸਰਕਾਰ ਦੀ ਵਾਅਦਾਖ਼ਿਲਾਫ਼ੀ ਨੂੰ ਖੂਬ ਭੰਡਿਆ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਖੇਤੀ ਖੇਤਰ ਅਤੇ ਆਰਥਿਕ ਰੋਮਾਂਸਵਾਦ

ਖੇਤੀ ਖੇਤਰ ਅਤੇ ਆਰਥਿਕ ਰੋਮਾਂਸਵਾਦ

ਗ਼ੈਰ-ਜ਼ਿੰਮੇਵਾਰਾਨਾ ਬਿਆਨ

ਗ਼ੈਰ-ਜ਼ਿੰਮੇਵਾਰਾਨਾ ਬਿਆਨ

ਮੁੱਖ ਮੰਤਰੀ ਦੇ ਉਮੀਦਵਾਰ

ਮੁੱਖ ਮੰਤਰੀ ਦੇ ਉਮੀਦਵਾਰ

ਨੈਤਿਕ ਪਤਨ

ਨੈਤਿਕ ਪਤਨ

ਸਿਆਸਤ ਦਾ ਅਪਰਾਧੀਕਰਨ

ਸਿਆਸਤ ਦਾ ਅਪਰਾਧੀਕਰਨ

ਸ਼ਹਿਰ

View All