DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਸੰਗਰੂਰ ਦਾ ਤਹਿਸੀਲਦਾਰ 30 ਹਜ਼ਾਰ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ

ਜ਼ਮੀਨ ਦੀ ਰਜਿਸਟਰੀ ਕਰਨ ਬਦਲੇ ਲਈ ਸੀ ਰਿਸ਼ਵਤ; ਕਲਰਕ ਫ਼ਰਾਰ

  • fb
  • twitter
  • whatsapp
  • whatsapp
Advertisement

ਪੰਜਾਬ ਵਿਜੀਲੈਂਸ ਬਿਊਰੋ ਵਲੋਂ ਸੰਗਰੂਰ ਵਿਚ ਤਾਇਨਾਤ ਤਹਿਸੀਲਦਾਰ ਨੂੰ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ ਹੈ ਜਦੋਂ ਕਿ ਕਲਰਕ ਹਾਲੇ ਫ਼ਰਾਰ ਹੈ। ਵਿਜੀਲੈਂਸ ਵਲੋਂ ਤਹਿਸੀਲਦਾਰ ਜਗਤਾਰ ਸਿੰਘ ਅਤੇ ਕਲਰਕ ਮਾਲਵਿੰਦਰ ਸਿੰਘ ਖਿਲਾਫ ਰਜਿਸਟਰੀ ਕਰਨ ਬਦਲੇ 30 ਹਜ਼ਾਰ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੇਸ ਦਰਜ ਕਰ ਲਿਆ ਗਿਆ ਹੈ।

ਪੰਜਾਬ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਪਣਾਈ ਜ਼ੀਰੋ ਟਾਲਰੈਂਸ ਨੀਤੀ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਜ਼ਿਲ੍ਹਾ ਸੰਗਰੂਰ ਵਿਚ ਤਾਇਨਾਤ ਤਹਿਸੀਲਦਾਰ ਜਗਤਾਰ ਸਿੰਘ ਨੂੰ 30,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ। ਤਹਿਸੀਲਦਾਰ ਦੇ ਘਰ ਦੀ ਤਲਾਸ਼ੀ ਦੌਰਾਨ 1,45,000 ਰੁਪਏ ਦੀ ਰਕਮ ਬਰਾਮਦ ਕੀਤੀ ਗਈ ਹੈ। ਉਸ ਦੇ ਸਹਿ-ਮੁਲਜ਼ਮ ਨੂੰ ਵੀ ਜਲਦ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

Advertisement

ਉਨ੍ਹਾਂ ਦੱਸਿਆ ਕਿ ਇਹ ਗ੍ਰਿਫ਼ਤਾਰੀ ਜ਼ਿਲ੍ਹਾ ਸੰਗਰੂਰ ਦੇ ਪਿੰਡ ਮਹਿਲਾਂ ਦੇ ਇੱਕ ਵਸਨੀਕ ਵੱਲੋਂ ਤਹਿਸੀਲ ਦਫ਼ਤਰ ਸੰਗਰੂਰ ਵਿਚ ਤਾਇਨਾਤ ਜਗਤਾਰ ਸਿੰਘ ਤਹਿਸੀਲਦਾਰ ਅਤੇ ਮਾਲਵਿੰਦਰ ਸਿੰਘ ਕਲਰਕ ਵਿਰੁੱਧ ਦਰਜ ਕਰਵਾਈ ਸ਼ਿਕਾਇਤ ਤੋਂ ਬਾਅਦ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਹੈ ਕਿ ਉਸ ਨੇ ਖਰੀਦੀ ਗਈ ਜ਼ਮੀਨ ਦੀ ਰਜਿਸਟਰੀ ਕਰਵਾਉਣ ਲਈ ਪਹੁੰਚ ਕੀਤੀ ਸੀ। ਦੋਵਾਂ ਮੁਲਜ਼ਮਾਂ ਨੇ ਜ਼ਮੀਨ ਦੀ ਰਜਿਸਟਰੀ ਕਰਵਾਉਣ ਲਈ 30,000 ਰੁਪਏ ਦੀ ਰਿਸ਼ਵਤ ਲਈ ਸੀ।

Advertisement

ਉਨ੍ਹਾਂ ਦੱਸਿਆ ਕਿ ਇਸ ਸ਼ਿਕਾਇਤ ਦੀ ਪੜਤਾਲ ਤੋਂ ਬਾਅਦ ਇਹ ਪਾਇਆ ਗਿਆ ਕਿ ਉਕਤ ਦੋਸ਼ ਬਿਲਕੁਲ ਸਹੀ ਹਨ। ਇਸ ਸਬੰਧ ਵਿੱਚ ਦੋਵਾਂ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਪੁਲੀਸ ਰੇਂਜ ਪਟਿਆਲਾ ਵਿਚ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਮਾਮਲੇ ਦੀ ਜਾਂਚ ਜਾਰੀ ਹੈ।

ਵਿਜੀਲੈਂਸ ਬਿਊਰੋ ਪੰਜਾਬ ਦੇ ਬੁਲਾਰੇ ਅਨੁਸਾਰ ਭ੍ਰਿਸ਼ਟਾਚਾਰ ਦੀ ਅਜਿਹੀ ਕਿਸੇ ਵੀ ਘਟਨਾ ਦੀ ਰਿਪੋਰਟ ਵਿਜੀਲੈਂਸ ਪਾਸ ਕੀਤੀ ਜਾਵੇ। ਵਿਜੀਲੈਂਸ ਬਿਊਰੋ ਭ੍ਰਿਸ਼ਟਾਚਾਰ ਵਿੱਚ ਸ਼ਾਮਲ ਸਾਰੇ ਲੋਕਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਲਈ ਵਚਨਬੱਧ ਹੈ।

Advertisement
×