ਸੰਗਰੂਰ: ਦਸ ਰੋਜ਼ਾ ਖੇਤਰੀ ਸਰਸ ਮੇਲਾ ਸ਼ਨਿਚਰਵਾਰ ਤੋਂ, ਪ੍ਰਸ਼ਾਸਨ ਵਲੋਂ ਤਿਆਰੀਆਂ ਮੁਕੰਮਲ ਕਰਨ ਦਾ ਦਾਅਵਾ : The Tribune India

ਸੰਗਰੂਰ: ਦਸ ਰੋਜ਼ਾ ਖੇਤਰੀ ਸਰਸ ਮੇਲਾ ਸ਼ਨਿਚਰਵਾਰ ਤੋਂ, ਪ੍ਰਸ਼ਾਸਨ ਵਲੋਂ ਤਿਆਰੀਆਂ ਮੁਕੰਮਲ ਕਰਨ ਦਾ ਦਾਅਵਾ

ਸੰਗਰੂਰ: ਦਸ ਰੋਜ਼ਾ ਖੇਤਰੀ ਸਰਸ ਮੇਲਾ ਸ਼ਨਿਚਰਵਾਰ ਤੋਂ, ਪ੍ਰਸ਼ਾਸਨ ਵਲੋਂ ਤਿਆਰੀਆਂ ਮੁਕੰਮਲ ਕਰਨ ਦਾ ਦਾਅਵਾ

ਗੁਰਦੀਪ ਸਿੰਘ ਲਾਲੀ

ਸੰਗਰੂਰ, 7 ਅਕਤੂਬਰ

ਇਥੇ ਸਰਕਾਰੀ ਰਣਬੀਰ ਕਾਲਜ ਵਿਖੇ 8 ਅਕਤੂਰ ਤੋਂ ਲੱਗਣ ਵਾਲੇ ਖੇਤਰੀ ਸਰਸ ਮੇਲੇ ਦੀਆਂ ਸਾਰੀਆਂ ਤਿਆਰੀਆਂ ਜ਼ਿਲ੍ਹਾ ਮੁਕੰਮਲ ਕਰ ਲਈਆਂ ਹਨ। 17 ਅਕਤੂਬਰ ਤੱਕ ਚੱਲਣ ਵਾਲੇ ਇਸ ਮੇਲੇ ਵਿਚ, ਜਿਥੇ ਨਾਰਥ ਜ਼ੋਨ ਕਲਚਰਲ ਸੈਂਟਰ ਵੱਲੋਂ ਵੱਖ-ਵੱਖ ਸੂਬਿਆਂ ਦੇ ਸੱਭਿਆਚਾਰਕ ਨਾਚਾਂ ’ਤੇ ਆਧਾਰਤ ਪੇਸ਼ਕਾਰੀਆਂ ਦਰਸ਼ਕਾਂ ਦੀ ਖਿੱਚ ਦਾ ਕੇਂਦਰ ਬਣਨਗੀਆਂ, ਉਥੇ ਹਰ ਸ਼ਾਮ ਪੰਜਾਬੀ ਲੋਕ ਗਾਇਕਾਂ ਦੇ ਨਾਂ ਰਹੇਗੀ। ਡਿਪਟੀ ਕਮਿਸ਼ਨਰ ਜਤਿੰਦਰ ਜ਼ੋਰਵਾਲ ਨੇ ਦੱਸਿਆ ਕਿ ਮੇਲੇ ’ਚ ਸੱਭਿਆਚਾਰਕ ਪੇਸ਼ਕਾਰੀਆਂ ਦੇ ਨਾਲ-ਨਾਲ ਹੋਰ ਕਈ ਮਨੋਰੰਜਕ ਗਤੀਵਿਧੀਆਂ, ਜਿਵੇਂ ਜਾਦੂਗਰ ਦਾ ਸ਼ੋਅ, ਕਠਪੁਤਲੀਆਂ ਦਾ ਨਾਚ, ਜੋਗੀਆਂ ਦੀ ਬੀਨ ਅਤੇ ਬਹਿਰੂਪੀਆਂ ਦੀਆਂ ਪੇਸ਼ਕਾਰੀਆਂ ਵੀ ਦਿੱਤੀਆਂ ਜਾਣਗੀਆਂ। ਸਾਲ 2013 ਤੋਂ ਬਾਅਦ ਸੰਗਰੂਰ ਜ਼ਿਲ੍ਹੇ ’ਚ ਖੇਤਰੀ ਸਰਸ ਮੇਲਾ ਕਰਵਾਇਆ ਜਾ ਰਿਹਾ ਹੈ। ਸੰਗਰੂਰ ਦਾ ਖੇਤਰੀ ਸਰਸ ਮੇਲਾ ਇੱਕ ਅਜਿਹਾ ਮੇਲਾ ਹੋਵੇਗਾ ਜਿੱਥੇ ਰੋਜ਼ਾਨਾ ਸ਼ਾਮ ਨੂੰ ਪੰਜਾਬ ਦੇ ਨਾਮਵਰ ਕਲਾਕਾਰ ਆਪਣੀਆਂ ਪੇਸ਼ਕਾਰੀਆਂ ਦੇਣ ਲਈ ਆਉਣਗੇ। ਉਨਾਂ ਦੱਸਿਆ ਕਿ ਸਰਸ ਮੇਲੇ ਦੇ ਉਦਘਾਟਨੀ ਦਿਨ 8 ਅਕਤੂਬਰ ਨੂੰ ਪੰਜਾਬੀ ਗਾਇਕ ਕੁਲਵਿੰਦਰ ਬਿੱਲਾ, 9 ਅਕਤੂਬਰ ਨੂੰ ਜੋਰਡਨ ਸੰਧੂ, 10 ਨੂੰ ਹਰਜੀਤ ਹਰਮਨ, 11 ਨੂੰ ਹਰਭਜਨ ਸ਼ੇਰਾ, 12 ਨੂੰ ਸੁਨੰਦਾ ਸ਼ਰਮਾ, 13 ਨੂੰ ਜਸਵਿੰਦਰ ਬਰਾੜ, 14 ਨੂੰ ਅਰਮਾਨ ਢਿੱਲੋ, ਪ੍ਰਭ ਬੈਂਸ, ਚੇਤ ਸਿੰਘ, ਜਸ਼ਨ ਇੰਦਰ, ਸੋਫੀਆ ਇੰਦਰ, ਬਸੰਤ ਕੁਰ ਤੇ ਜੱਸੀ ਧਾਲੀਵਾਲ ਜਦਕਿ 15 ਅਕਤੂਬਰ ਨੂੰ ਰਣਜੀਤ ਬਾਵਾ ਅਤੇ 16 ਅਕਤੂਬਰ ਨੂੰ ਸਤਿੰਦਰ ਸਰਤਾਜ ਦਰਸ਼ਕਾਂ ਨੂੰ ਕੀਲਣ ਲਈ ਆਪਣੀਆਂ ਪੇਸ਼ਕਾਰੀਆਂ ਦੇਣਗੇ। ਸ੍ਰੀ ਜੋਰਵਾਲ ਨੇ ਦੱਸਿਆ ਕਿ ਖੇਤਰੀ ਸਰਸ ਮੇਲੇ ’ਚ ਸਕੂਲੀ ਵਿਦਿਆਰਥੀਆਂ ਅਤੇ 3 ਸਾਲ ਤੋਂ ਘੱਟ ਦੇ ਬੱਚਿਆਂ ਨੂੰ ਵਰਦੀ ’ਚ ਐਂਟਰੀ ਮੁਫ਼ਤ ਰੱਖੀ ਗਈ ਹੈ, ਜਦਕਿ 3 ਤੋਂ 10 ਸਾਲ ਦੇ ਬੱਚਿਆਂ ਲਈ 10 ਰੁਪਏ ਟਿਕਟ ਰੱਖੀ ਗਈ ਹੈ। 10 ਸਾਲ ਤੋਂ ਉੱਪਰ ਦੇ ਬਾਲਗਾਂ ਤੇ ਲੋਕਾਂ ਲਈ ਮੇਲੇ ’ਚ ਦਾਖ਼ਲਾ ਟਿਕਟ 20 ਰੁਪਏ ਹੈ। ਪੰਜਾਬੀ ਕਲਾਕਾਰਾਂ ਦੀਆਂ ਪੇਸ਼ਕਾਰੀਆਂ ਦਾ ਰੰਗ ਮਾਣਨ ਲਈ ਦਰਸ਼ਕਾਂ ਨੂੰ ਵੱਖਰੀਆਂ ਟਿਕਟਾਂ ਲੈਣੀਆਂ ਹੋਣਗੀਆਂ, ਜੋ ਪੇਟੀਐੱਮ ਇਨਸਾਈਡਰ ਐਪ ’ਤੇ ਉਪਲਬੱਧ ਹਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਵਧਦੀਆਂ ਕੀਮਤਾਂ ਅਤੇ ਅਰਥਚਾਰੇ ਦੀ ਖੜੋਤ

ਵਧਦੀਆਂ ਕੀਮਤਾਂ ਅਤੇ ਅਰਥਚਾਰੇ ਦੀ ਖੜੋਤ

ਕਰਤਾਰਪੁਰ ਸਾਹਿਬ ਦੇ ਦਰਸ਼ਨ-ਦੀਦਾਰੇ

ਕਰਤਾਰਪੁਰ ਸਾਹਿਬ ਦੇ ਦਰਸ਼ਨ-ਦੀਦਾਰੇ

ਲੜਖੜਾ ਰਹੀ ਕੈਨੇਡਾ ਦੀ ਰੀਅਲ ਅਸਟੇਟ

ਲੜਖੜਾ ਰਹੀ ਕੈਨੇਡਾ ਦੀ ਰੀਅਲ ਅਸਟੇਟ

ਬੇਹਿਸਾਬ ਲਾਲਚ ਦੇ ਘੁੱਟ

ਬੇਹਿਸਾਬ ਲਾਲਚ ਦੇ ਘੁੱਟ

ਭਾਰਤੀ ਅਰਥਚਾਰਾ ਸਵਾਲਾਂ ਦੇ ਘੇਰੇ ’ਚ

ਭਾਰਤੀ ਅਰਥਚਾਰਾ ਸਵਾਲਾਂ ਦੇ ਘੇਰੇ ’ਚ

ਸ਼ਹਿਰ

View All